Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 12, 2015

February 12, 2015

ਅੱਜ ਚੰਡੀਗੜ ਵਿੱਚ ਸਿੱਖ ਜੱਥੇਬੰਦੀਆਂ, ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਅਤੇ ਸਿੱਖ ਬੁੱਧੀਜੀਵੀਆਂ ਵੱਲੋਂ ਸਰਸੇ ਵਾਲੇ ਸੌਦਾ ਸਾਧ ਦੀ ਫਿਲ਼ਮ ਮੈਸੇਂਜ਼ਰ ਆਫ ਗੌਡ ਦੇ ਰਿਲੀਜ਼ ਹੋਣ ਦੇ ਵਿਰੁੱਧ ਇੱਕ ਮੀਟਿੰਗ ਕੀਤੀ ਗਈ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੈਰ ਸਿਧਾਂਤਕ ਤਰੀਕੇ ਨਾਲ ਅਹੁਦੇ ਤੋਂ ਹਟਾਉਣ ਤੋਂ ਬਾਅਦ, ਸ਼ੋਮਣੀ ਕਮੇਟੀ ਵੱਲੋਂ ਹੀ, ਤਖਤਾਂ ਦੇ ਜੱਥੇਦਾਰ ਸਹਿਬਾਨਾਂ ਦੀ ਨਿਯੁਕਤੀ, ਕਾਰਜ਼ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਬਣਾਉਣ ਲਈ ਗਠਤ ਕਮੇਟੀ ਦੀ ਅੱਜ ਬੈਠਕ ਹੋਈ। ਪਰ ਇਸ ਬੈਠਕ ਦੌਰਾਨ ਪੰਜ ਮੈਂਬਰਾਂ ਵਿੱਚੋਂ ਸਿਰਫ ਦੋ ਮੈਂਬਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਹੀ ਸ਼ਿਰਕਤ ਕੀਤੀ।
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਵੇਲੇ ਪਿਛਲੇ ਕਰੀਬ 18 ਸਾਲਾਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ (ਬੇਅੰਤ ਸਿੰਘ ਹੱਤਿਆ ਕੇਸ) ਦੀ ਪੱਕੀ ਰਿਹਾਈ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਅਤੇ ਅਗਲੀ ਕਾਰਵਾਈ ਇੱਕ ਵਾਰ ਫਿਰ ਇਹ ਕਹਿੰਦਿਆਂ ਅੱਗੇ ਪਾ ਦਿੱਤੀ ਹੈ ਕਿ ਕਤਲ ਕੇਸਾਂ ਦੇ ਕੈਦੀਆਂ ਨੂੰ ਸਜ਼ਾ ਮੁਆਫ਼ੀ ਬਾਰੇ ਮਾਮਲਾ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ।
ਪਿਛਲੇ ਕਰੀਬ 12 ਸਾਲਾਂ ਤੋਂ ਚੱਲ ਰਹੇ ਕੇਸ ਵਿੱਚ -ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚਲੀ ਜ਼ਿਲ੍ਹਾ ਅਦਾਲਤ ਦੇ ਮਾਣਯੋਗ ਜੱਜ ਦਿਲਬਾਗ ਸਿੰਘ ਜੌਹਲ (ਐਡੀਸ਼ਨਲ ਡਿਸਟ੍ਰਿਕਟ ਐਂਡ ਸੈਸ਼ਨ ਜੱਜ) ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਬਾਦਲ ਦਲ ਦੇ ਮੌਜੂਦਾ ਜਥੇਬੰਦਕ ਸਕੱਤਰ ਅਮਰੀਕ ਸਿੰਘ ਮੁਹਾਲੀ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਅਤੇ ਜੁਰਮਾਨੇ ਦੇ ਹੁਕਮ ਸੁਣਾਏ ਹਨ।
ਹਾਲ ਹੀ ਵਿੱਚ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੀ ਹੁੰਝਾ ਫੇਰ ਜਿੱਤ ਅਤੇ ਮੋਦੀ ਦੀ ਅਗਵਾਈ ਵਿੱਚ ਬਾਜਪਾ ਦੀ ਅਣਕਿਆਸੀ ਹਾਰ ਦੇ ਚਰਚੇ ਭਾਰਤ ਦੇ ਹਰ ਵਿਅਕਤੀ ਦੀ ਜ਼ੁਬਾਨ ‘ਤੇ ਹਨ, ਉੱਥੇ ਵਿਦੇਸ਼ਾਂ ਵਿੱਚ ਵੀ ਇਸ ਗੱਲ ਦੀ ਵਿਸ਼ੇਸ਼ ਚਰਚਾ ਹੋ ਰਹੀ ਹੈ। ਅਮਰੀਕੀ ਮੀਡੀਆ ਇਸ ਚੋਣ ਨਤੀਜਿਆਂ ਨੂੰ ਖਾਸ ਪ੍ਰਮੁੱਖਤਾ ਨਾਲ ਛਾਪ ਰਿਹਾ ਹੈ।
ਦਿੱਲੀ ਵਿੱਚ ਨਵੰਬਰ 1984 ਵਿੱਚ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੇ ਰੋਸ ਵਜੋਂ ਹੋਏ ਕਤਲ ਤੋਂ ਬਾਅਦ ਦਿੱਲੀ ‘ਚ ਹਿੰਦੂਤਵੀ ਜਨੂੰਨੀਆਂ ਵੱਲੋਂ ਸਰਕਾਰੀ ਸਰਪ੍ਰਸਤੀ ਤਹਿਤ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਦੀ ਦੁਬਾਰਾ ਨਵੇਂ ਸਿਰਿਉਂ ਜਾਂਚ ਲਈ ਭਾਰਤੀ ਦੀ ਭਾਜਪਾ ਸਰਕਾਰ ਵੱਲੋਂ ਅਗਲੇ ਹਫਤੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤੇ ਜਾਣ ਦੀ ਸੰਭਾਵਨਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।