Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 13, 2015

February 13, 2015

ਨਵੰਬਰ 1984 ਵਿੱਚ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਈ ਸਿੱਖ ਨਸਲਕੁਸ਼ੀ ਲਈ ਇਨਸਾਫ ਦੀ ਮੰਗ ਕਰਦਿਆਂ ਭੁੱਖ ਹੜਤਾਲ ‘ਤੇ ਬੈਠੇ ਵਿਕਰਮ ਸਿੰਘ ਧਨੌਲਾ ਦੀ ਭੁੱਖ ਹੜਤਾਲ ਅੱਜ ਖਤਮ ਕਰ ਦਿੱਤੀ ਹੈ।
ਗੁਜਰਾਤ ਵਿੱਚ ਸੰਨ 2002 ਵਿੱਚ ਹੋਏ ਮੁਸਲਮਾਨਾ ਦੇ ਕਤਲੇਆਮ ਵਿੱਚ ਪੀੜਤਾਂ ਨੂੰ ਇਨਸਾਫ ਦੁਆਉਣ ਲਈ ਕਾਰਜ਼ਸੀਲ ਅਤੇ ਕਤਲੇਆਮ ਦੇ ਦੋਸੀਆਂ ਨੂੰ ਅਦਾਲਤੀ ਕਟਹਿਰੇ ਤੱਕ ਲਿਜਾਣ ਵਾਲੀ ਮਨੁੱਖੀ ਅਧਿਕਾਰ ਕਾਰਕੂਨ ਅਤੇ ਸਮਾਜ ਸੇਵਕਾ ਤੀਸਤਾ ਸੀਤਲਵਾੜ ਅਤੇ ਉਸਦੇ ਪਤੀ ਦੀ ਗ੍ਰਿਫਤਾਰੀ ‘ਤੇ ਭਾਰਤੀ ਸੁਪਰੀਮ ਕੋਰਟ ਨੇ ਇੱਕ ਦਿਨ ਦੀ ਰੋਕ ਲਾ ਦਿੱਤੀ ਹੈ।
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਆਏ ਨਤੀਜ਼ਿਆਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਨੂੰ ਬੇਮਿਸਾਲ ਹੁੰਝਾਫੇਰ ਜਿੱਤ ਮਿਲੀ, ਉੱਥੇ ਆਪਣੇ ਆਪ ਨੂੰ ਸਿੱਖਾਂ ਦੀ ਇੱਕੋ ਇੱਕ ਵਾਹਿਦ ਪਾਰਟੀ ਅਖਵਾਉਂਦੇ ਬਾਦਲ ਦਲ ਵੱਲੋਂ ਖੜੇ ਕੀਤੇ ਚਾਰੇ ਸਿੱਖ ਉਮਦਿਵਾਰ ਇਨ੍ਹਾਂ ਚੋਣਾਂ ਵਿੱਚ ਚੋਣ ਹਾਰ ਗਏ ਹਨ।
ਸੌਦਾ ਸਾਧ ਸਰਸਾ ਦੀ ਵਿਵਾਦਤ ਫਿਲਮ “ਮੈਸੇਂਜਰ ਆਫ ਗੌਡ” ਵਿਵਾਦ ਚੋਂ ਲੰਘਦੀ ਹੋਈ ਅੱਜ ਰਿਲੀਜ਼ ਹੋ ਰਹੀ ਹੈ। ਇਹ ਫਿਲਮ ਇੱਕੋ ਸਮੇਂ ਪੰਜਾਬ ਨੂੰ ਛੱਡਕੇ ਭਾਰਤ ਭਰ ਦੇ 4000 ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ।
ਭਾਰਤ ਦੀ ਕੇਂਦਰ ਸਰਕਾਰ ਨੇ ਨਵੰਬਰ 1984 ਵਿੱਚ ਤਤਕਾਰੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਬਾਰਤ ਦੀ ਰਾਜਧਾਨੀ ਦਿੱਲੀ ਅਤੇ ਭਾਰਤ ਦੇ ਹੋਰਨਾਂ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਨਾਲ ਸਬੰਧਿਤ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਕਰਵਾਉਣ ਲਈ ਅੱਜ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਦਾ ਗਠਨ ਕਰ ਦਿੱਤਾ ।
ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜੇ ‘ਤੇ ਹਿੰਦੂ ਫ਼ਿਰਕੂ ਜਥੇਬੰਦੀਆਂ ਸ਼ਿਵ ਸੈਨਾ ਅਤੇ ਕਰਨ ਸੈਨਾ ਵੱਲੋਂ ਅੱਜ ਇਥੇ ਸੰਤ ਭਿੰਡਰਾਂਵਾਲਿਆਂ ਦਾ ਪੁਤਲਾ ਸਾੜੇ ਜਾਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਫਿਰਕੂ ਜੱਥੇਬੰਦੀਆਂ ਦੇ ਮੈਂਬਰ ਦੁਪਿਰਹ ਤੋਂ ਬਾਅਦ ਹਾਲ ਹੇਟ ‘ਤੇ ਇੱਕੱਠੇ ਹੋਏ।ਹਿੰਦੂ ਜਥੇਬੰਦੀਆਂ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਲਈ ਸਿੱਖ ਜਥੇਬੰਦੀਆਂ ਦੇ ਕਾਰਕੁਨ ਵੀ ਮੌਕੇ ’ਤੇ ਪੁੱਜ ਗਏ ਸਨ ਪਰ ਦੋਵਾਂ ਧਿਰਾਂ ਨੂੰ ਆਹਮੋ ਸਾਹਮਣੇ ਆਉਣ ਤੋਂ ਰੋਕਣ ਲਈ ਪੁਲੀਸ ਨੇ ਤਕਰੀਬਨ 9 ਜਣਿਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।