Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 15, 2015

February 15, 2015

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਅਤੇ ਦਿੱਲੀ ਨੂੰ ਦੇਸ਼ ਦਾ ਪਹਿਲਾ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਤੇ ਫਿਰਕੂ ਅਨਸਰਾਂ ਵਿਰੁੱਧ ਡਟਣ ਦੇ ਵਾਅਦੇ ਕੀਤੇ।
ਹਰਿਆਣਾ ਦੀ ਭਾਜਪਾ ਸਰਕਾਰ ਨੇ ਵਿਵਾਦਤ ਸੌਦਾ ਸਾਧ ਗੁਰਮੀਤ ਰਾਮ ਰਹੀਮ ਸਿਰਸਾ ਡੇਰੇ ਵਿੱਚ ਹਥਿਆਰਾਂ ਦੀ ਟਰੇਨਿੰਗ ਦੇਣ ਦੀਆਂ ਗਤੀਵਿਧੀਆਂ ਨੂੰ ਨਕਾਰ ਦਿੱਤਾ ਹੈ।
ਵਿਸ਼ਵ ਹਿੰਦੂ ਪਰੀਸ਼ਦ ਵਲੋਂ ਵਿਵਾਦਤ "ਘਰ-ਵਾਪਸੀ" ਮੁਹਿੰਮ ਜਾਰੀ ਰੱਖੀ ਜਾ ਰਹੀ ਹੈ। ਇਸ ਤਹਿਤ ਅੱਜ ਕੇਰਲ ਵਿਚ 35 ਇਸਾਈਆਂ ਨੂੰ ਹਿੰਦੂ ਧਰਮ ਵਿਚ ਸ਼ਾਮਲ ਕੀਤਾ ਗਿਆ।
ਦਿੱਲੀ ‘ਚ ਪਿਛਲੇ 2 ਮਹੀਨਿਆਂ ਦੌਰਾਨ ਦਿੱਲੀ ‘ਚ ਗਿਰਜਾਘਰਾਂ ‘ਤੇ ਅਣਪਛਾਤੇ ਲੋਕਾਂ ਵਲੋਂ ਹਮਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।2 ਫਰਵਰੀ 2015 ਨੂੰ ਦੇਰ ਰਾਤ ਗਏ ਦੱਖਣੀ ਦਿੱਲੀ ਦੇ ਪਾਸ਼ ਇਲਾਕੇ ਵਸੰਤ ਕੁੰਜ ‘ਚ ਸਥਿਤ ‘ਸੰਤ ਅਲਫਾਂਸੋ ਗਿਰਜਾਘਰ’ ਵਿਚ ਸੰਨ੍ਹ ਲਗਾ ਕੇ ਅਣਪਛਾਤੇ ਹਮਲਾਵਰ ਕੁਝ ਪਵਿੱਤਰ ਵਸਤਾਂ ਜ਼ਮੀਨ ‘ਤੇ ਖਿਲਾਰ ਗਏ, ਗਿਰਜਾਘਰ ਦੀ ਅਲਮਾਰੀ ਵੀ ਤੋੜ ਦਿੱਤੀ ਅਤੇ ਡੀ. ਵੀ. ਡੀ. ਪਲੇਅਰ ਆਦਿ ਚੋਰੀ ਕਰ ਕੇ ਲੈ ਗਏ।
ਸਜ਼ਾ ਭੁਗਤ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਲਈ 16 ਫਰਵਰੀ ਨੂੰ ਪੰਥਕ ਜਥੇਬੰਦੀਆਂ ਵੱਲੋਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਸਾਂਝੇ ਤੌਰ ’ਤੇ ਸਿਵਲ ਹਸਪਤਾਲ ਲੁਧਿਆਣਾ ਤੋਂ ਸਵੇਰੇ 11 ਵਜੇ ਰੋਸ ਮਾਰਚ ਤੋਂ ਬਾਅਦ ਡਿਪਟੀ ਕਮਿਸ਼ਨਰ, ਲੁਧਿਆਣਾ ਤੇ 18 ਫਰਵਰੀ ਨੂੰ 12 ਵਜੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ।
ਸਥਾਨਕ ਪੁਲਿਸ ਨੇ ਭਾਈ ਜਗਤਾਰ ਸਿੰਘ ਤਾਰਾ ਨੂੰ 5 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਫਿਰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ।
ਪਿਛਲੇ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਸੂਰਤ ਸਿੰਘ ਖਾਲਸਾ ਦਾ ਬਰਤਾਨੀਆ ਦੀਆ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਡੱਟ ਕੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।