Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 19, 2015

February 19, 2015

ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਹੁੰਝਾ ਫੇਰ ਜਿੱਤ ਜਿੱਤਣ ਤੋ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਹੋਈ ਹੈ ਜਿਸ ਨੇ ਪਾਰਟੀ ਵਰਕਰਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਇਹ ਫਾਰਮੂਲਾ ਅਪਨਾਇਆ ਜਾਵੇਗਾ ਤਾਂ ਕਿ ਅਕਾਲੀ ਭਾਜਪਾ ਗਠਜੋੜ ਤੇ ਕਾਂਗਰਸ ਦਾ ਬੋਰੀਆ ਬਿਸਤਰਾ ਗੋਲ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ, ਸਤਿਕਾਰ ਦੇ ਚੜ੍ਹਦੀ ਕਲਾ ਦੇ ਮਾਹੌਲ ਵਿਚ ਗੁਰਦੁਆਰਾ ਸਾਹਿਬ ਟਰਲਕ ਦੀ ਪ੍ਰਬੰਧਕ ਕਮੇਟੀ ਨੇ ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ।
ਅਹਿਮਦਾਵਾਦ ਦੀ ਪੁਲਿਸ ਵੱਲੋਂ ਇਸ਼ਰਤ ਜਹਾਂ ਤੇ ਤਿੰਨ ਹੋਰ ਨੂੰ ਸਾਲ 2004 ਵਿੱਚ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ ‘ਚ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਬਕਾ ਆਈਪੀਐਸ ਅਧਿਕਾਰੀ ਡੀ ਜੀ ਵੰਜ਼ਾਰਾ ਨੂੰ ਜ਼ਮਾਨਤ ਦੇ ਦਿੱਤੀ ਹੈ।
ਸੌਦਾ ਸਾਧ ਸਰਸਾ ਵੱਲੋਂ ਸੈਂਕੜੇ ਸਾਧੂਆਂ ਨੂੰ ਜਬਰੀ ਨਿਪੁੰਸਕ ਬਣਾਏ ਜਾਣ ਦੇ ਮਾਮਲੇ ਦੀ ਜਾਂਚ ਕਰ ਰਹੀ ਸੀ.ਬੀ.ਆਈ. ਵੱਲੋਂ ਰਾਜਸਥਾਨ ਵਿਚਲੇ ਉਸਦੇ ਜੱਦੀ ਪਿੰਡ ਗੁਰੂਸਰ ਮੋਡੀਆ ਦਾ ਪਲੇਠਾ ਦੌਰਾ ਕੀਤਾ ਗਿਆ।
ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਫਤਰ ਅੱਗੇ ਜੋਰਦਾਰ ਰੋਸ ਪ੍ਰਗਟ ਕਰਦਿਆਂ ਧਰਨਾ ਦਿੱਤਾ ਗਿਆ।ਖਾਲੜਾ ਮਿਸ਼ਨ ਵੱਲੋਂ ਇਨਸਾਫ ਅਤੇ ਜਾਗਰਿਤੀ ਮੁਹਿੰਮ ਤਹਿਤ ਧਰਨੇ ਨੂੰ ਸੰਬੋਧਨ ਕਰਦਿਆਂ ਖਾਲੜਾ ਮਿਸ਼ਨ ਦੀ ਸਰਪ੍ਰਸਤ ਬੀਬੀ ਪਰਮਜੀਤ ਕੋਰ ਖਾਲੜਾ ਨੇ ਕਿਹਾ ਕਿ ਸਾਡੀ ਇਸ ਮੁਹਿੰਮ ਦਾ ਮਤਲਬ ਗੁਨਾਹਗਾਰਾਂ ਨੂੰ ਨੰਗਿਆਂ ਕਰਨਾ ਹੈ, ਭਾਂਵੇ ਉਹ ਝੂਠੇ ਮੁਕਾਬਲਿਆਂ ਦੇ ਹੋਣ ਜਾਂ ਨਸ਼ਿਆਂ ਨਾਲ ਪੰਜਾਬ ਨੂੰ ਬਰਬਾਦ ਕਰਨ ਵਾਲੇ ਹੋਣ।
- ਗੁਰਪ੍ਰੀਤ ਸਿੰਘ ਸਹੋਤਾ
ਕੇਜਰੀਵਾਲ ਤੇ ਸਾਥੀਆਂ ਦੀ ਜਿੱਤ ‘ਤੇ ਵਾਹਵਾ ਖ਼ੁਸ਼ੀਆਂ ਮਨਾ ਲਈਆਂ ਕਿਉਂਕਿ ਸਿੱਖ ਸਰਬੱਤ ਦਾ ਭਲਾ ਮੰਗਦੇ ਆ। ਭਾਰਤਵਾਸੀ ਇਹ ਹੱਕ ਰੱਖਦੇ ਆ ਕਿ ਉਨ੍ਹਾਂ ਨੂੰ ਕੁੱਲੀ-ਗੁੱਲੀ-ਜੁੱਲੀ ਦੀਆਂ ਵਧੀਆ ਸਹੂਲਤਾਂ ਦੇ ਨਾਲ-ਨਾਲ ਭ੍ਰਿਸ਼ਟਾਚਾਰ ਮੁਕਤ ਰਾਜ ਮਿਲੇ, ਜਿਸ ਵਿੱਚ ਕਿਸੇ ਨਾਲ ਧੱਕਾ ਨਾ ਹੋਵੇ, ਦੋਸ਼ੀ ਨੂੰ ਸਜ਼ਾ ਮਿਲੇ ਤੇ ਮਜ਼ਲੂਮ ਨੂੰ ਇਨਸਾਫ਼। ਪੜ੍ਹੇ ਲਿਖੇ ਨੂੰ ਨੌਕਰੀ ਮਿਲੇ ਤੇ ਮਿਹਨਤੀ ਨੂੰ ਉਸਦੀ ਮਿਹਨਤ ਦਾ ਮੁੱਲ। ਆਮ ਆਦਮੀ ਪਾਰਟੀ ਦੇ ਦਿੱਲੀ ਜਿੱਤਣ ਕਾਰਨ ਭਾਰਤਵਾਸੀਆਂ ਲਈ ਇੱਕ ਆਸ ਦੀ ਕਿਰਨ ਜਾਗੀ ਹੈ, ਜੋ ਕਿ ਬਹੁਤ ਹੀ ਵਧੀਆ ਗੱਲ ਹੈ।
ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਨੂੰ ਰਿਹਾਅ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖਣ ਦੇ ਕਈ ਵਾਰ ਦਾਅਵੇ ਕਰ ਚੁੱਕੇ ਹਨ, ਪਰ ਹੈਰਾਨੀ ਹੈ ਕਿ ਗ੍ਰਹਿ ਮੰਤਰਾਲੇ ਕੋਲ ਅਜਿਹਾ ਕੋਈ ਪੱਤਰ ਪੁੱਜਿਆ ਹੀ ਨਹੀਂ। ਅਜਿਹਾ ਖੁਲਾਸਾ ਭਾਰਤ ਦੇ ਗ੍ਰਹਿ ਮੰਤਰਾਲੇ ਤੋਂ ਲਈ ਗਈ ਜਾਣਕਾਰੀ ਤਹਿਤ ਹੋ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।