Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 25, 2015

February 25, 2015

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਦੋਸ਼ਾਂ ਦਾ ਸਹਮਣਾ ਕਰ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੇਲ ਜੇਲ੍ਹ ਮਾਮਲੇ ਵਿਚ ਨੂੰ 27 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਸੁਣਾਏ ਹਨ। ਇਹ ਜਾਣਕਾਰੀ ਭਾਈ ਤਾਰਾ ਦੇ ਕੇਸਾਂ ਦੀ ਪੈਰਵੀ ਕਰ ਰਹੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਸਿੱਖ ਸਿਆਸਤ ਨੂੰ ਫੋਨ ਉੱਤੇ ਗੱਲਬਾਤ ਦੌਰਾਨ ਦਿੱਤੀ।
ਮੋਦੀ ਸਰਕਾਰ ਨੇ ਅੱਜ ਨੇ ਅੱਜ ਆਰਡੀਨੈਂਸ ਦੀ ਥਾਂ ਜ਼ਮੀਨ ਪ੍ਰਾਪਤੀ ਬਿੱਲ ਲੋਕ ਸਭਾ ਵਿੱਚ ਪੇਸ਼ ਕਰ ਦਿੱਤਾ ਅਤੇ ਇਸ ਦੌਰਾਨ ਸਮੁੱਚੀ ਵਿਰੋਧੀ ਧਿਰ ਅਤੇ ਸੱਤਾਧਾਰੀ ਗਠਜੋੜ ਦੀ ਇਕ ਭਿਆਲ ਵੱਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਐਨ.ਡੀ.ਏ. ਵਿੱਚ ਸ਼ਾਮਲ ਦੋ ਪਾਰਟੀਆਂ ਸ਼ਿਵ ਸੈਨਾ ਅਤੇ ਸ਼ੇਤਕਾਰੀ ਸੰਗਠਨ ਨੇ ਬਿੱਲ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ। ਜ਼ਮੀਨ ਪ੍ਰਾਪਤੀ ਕਾਨੂੰਨ ਵਿੱਚ ਸੋਧਾਂ ਦੇ ਜ਼ਬਰਦਸਤ ਵਿਰੋਧ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪਸ਼ਟ ਕੀਤਾ ਹੈ ਕਿ ਉਹ ਹੁਣ ਪਿੱਛੇ ਨਹੀਂ ਹਟ ਸਕਦੇ।
ਅਮਰੀਕਾ ਵਿੱਚ ਪਿਛਲੇ ਸਾਲ ਇਕ ਸਿੱਖ ਵਿਅਕਤੀ 29 ਸਾਲਾ ਸਿੱਖ ਸੰਦੀਪ ਸਿੰਘ ਉੱਤੇ ਹਮਲਾ ਕਰਨ ਵਾਲੇ ਇਕ 55 ਸਾਲਾ ਵਿਅਕਤੀ ਖ਼ਿਲਾਫ਼ ਨਸਲੀ ਤੇ ਨਫ਼ਰਤੀ ਜੁਰਮਾਂ ਅਮਰੀਕੀ ਜ਼ਿਊਰੀ ਨੇ ਨਸਲੀ ਹਿੰਸਾ ਦੇ ਦੋਸ਼ ਲਗਾਏ ਹਨ ਤੇ ਦੋਸ਼ੀ ਕਰਾਰ ਦਿੱਤੇ ਜਾਣ ਉੱਤੇ ਉਸ ਨੂੰ 25 ਸਾਲ ਤੱਕ ਕੈਦ ਹੋ ਸਕਦੀ ਹੈ।
ਚੀਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਵਾ ਕੇ ਅਮਰੀਕਾ, ਕੈਨੇਡਾ 'ਚ ਲੈਜਾਣ ਵਾਲੇ ਅਮਰੀਕੀ ਬਾਸ਼ਿੰਦੇ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਨੂੰ ਪੰਜਾਬ ਅਤ ਹਰਿਆਣਾ ਹਾਈਕੋਰਟ ਵਿੱਚ ਚੁਣੋਤੀ ਦੇਣ ਦੇ ਮਾਮਲੇ ‘ਤੇ ਗੱਲ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੂੰ ਪੂਰਨ ਮਰਯਾਦਾ ਅਨੁਸਾਰ ਤਿਆਰ ਕਰਨਲਈ ਹੀ ਪ੍ਰਕਾਸ਼ਨਾ ਅਧਿਕਾਰ ਕੇਵਲ ਸ਼ੋ੍ਰਮਣੀ ਕਮੇਟੀ ਨੂੰ ਦਿੱਤੇ ਗਏ ਹਨ।
ਸਿੱਖ ਕੌਮ ਦੀ ਸ਼ਾਨਾਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ ਦੀ ਜੀਵਨੀ ‘ਤੇ ਆਧਾਰਤ 5 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ‘ਦ ਮਾਸਟਰ ਮਾਈਂਡ ਜਿੰਦਾ ਐਂਡ ਸੁੱਖਾ’ ਦਾ ਪੋਸਟਰ ਅੱਜ ਇੱਥੇ ਚੰਡੀਗਡ਼੍ਹ ਪ੍ਰੈਸ ਕਲੱਬ ਵਿਖੇ ਪੁਲੀਸ ਦੇ ਸਖ਼ਤ ਪਹਿਰੇ ਹੇਠ ਰਿਲੀਜ਼ ਕੀਤਾ ਗਿ
ਬੰਦੀ ਸਿੰਘਾਂ ਦੀ ਰਿਹਾਈ ਲਈ ਪਿੱਛਲੇ 40 ਦਿਨਾਂ ਤੋਂ ਉੱਪਰ ਸਮੇਂ ਤੌਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੀ ਨਾਜ਼ੁਕ ਹਾਲਤ ਨੂੰ ਮੁੱਖ ਰੱਖਦਿਆਂ ਸਿੱਖ ਜੱਥੇਬੰਦੀਆਂ ਨੇ ਅੱਜ ਇੱਥੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿੱਖ ਜੱਥੇਬੰਦੀਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਡੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਕਦਮ ਨਾ ਚੁੱਕ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀਆਂ ਹਨ।
ਪਿੱਛਲੇ ਸਮੇਂ ਵਿੱਚ ਥਾਈਲੈਂਡ ਤੋਂ ਥਾਈ ਸਰਕਾਰ ਵੱਲੋਂ ਗ੍ਰਿਫਤਾਰ ਕਰਕੇ ਵਾਪਸ ਭੇਜੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਦੋਸ਼ਾਂ ਦਾ ਸਹਮਣਾ ਕਰ ਰਹੇ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰਨ ਤੋਂ ਇਨਕਾਰ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।