Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 26, 2015

February 26, 2015

ਬਰਤਾਨੀਆਂ ਦੇ ਰੱਖਿਆ ਮੰਤਰੀ ਮਾਰਕ ਫਰੈਂਕੋਜ ਵੱਲੋਂ ਚੀਫ਼ ਆਫ਼ ਜਨਰਲ ਸਟਾਫ਼ ਨੂੰ ਬਰਤਾਨੀਆਂ ਫੌਜ ਵਿੱਚ ਸਿੱਖ ਰੈਜੀਮੈਂਟ ਸਥਾਪਿਤ ਕਰਨ ਬਾਰੇ ਦਿੱਤੇ ਸੁਝਾਅ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਸਵਾਗਤ ਕੀਤਾ ਹੈ ਅਤੇ ਚੀਫ਼ ਆਫ਼ ਜਨਰਲ ਸਟਾਫ਼ ਤੋਂ ਆਸ ਪ੍ਰਗਟਾਈ ਹੈ ਕਿ ਉਹ ਸਿੱਖ ਰੈਜੀਮੈਂਟ ਲਈ ਹਾਂ ਪੱਖੀ ਹੁੰਗਾਰਾ ਭਰਨਗੇ।
ਮਨੁੱਖੀ ਅਧਿਕਾਰ ਸਮੂਹ ਐਮਨੈਸਟੀ ਇੰਟਰਨੈਸ਼ਨਲ ਨੇ ਅੱਜ ਜਾਰੀ ਅਪਣੀ ਸਲਾਨਾ ਰੀਪੋਰਟ 2015 ਵਿਚ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਵਿਚ ਨਵੀਂ ਸਰਕਾਰ ਦੇ ਰਾਜ ਦੌਰਾਨ ਮਨੁੱਖੀ ਅਧਿਕਾਰਾਂ ਦਾ ਉਲੰਘਣਾਂ ਦੇ ਕੇਸ ਅਤੇ ਫ਼ਿਰਕੂ ਹਿੰਸਾ ਵਧੀ ਹੈ। ਉੱਤਰ ਪ੍ਰਦੇਸ਼ ਅਤੇ ਕੁੱਝ ਹੋਰ ਸੂਬਿਆਂ ਵਿਚ ਫ਼ਿਰਕੂ ਹਿੰਸਾ ਵਿਚ ਵਾਧਾ ਹੋਇਆ ਅਤੇ ਭ੍ਰਿਸ਼ਟਾਚਾਰ, ਜਾਤੀ ਅਧਾਰਤ ਵਿਤਕਰਾ, ਜਾਤੀਗਤ ਹਿੰਸਾ ਫ਼ੈਲੀ ਹੈ।
ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦਿੰਦੀ ਧਾਰਾ 370 ਬਾਰੇ ਅੱਝ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਰਾਜ ਸਭਾ 'ਚ ਲਿਖਤੀ ਸੁਆਲ ਦੇ ਜਵਾਬ 'ਚ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਧਾਰਾ 370 ਨੂੰ ਨੂੰ ਹਟਾਉਣ ਦਾ ਫਿਲਹਾਲ ਸਰਕਾਰ ਦਾ ਕੋਈ ਵਿਚਾਰ ਨਹੀਂ ।ਗ੍ਰਹਿ ਰਾਜ ਮੰਤਰੀ ਹਰੀਭਾਈ ਪਾਰਥੀਭਾਈ ਨੇ ਸੰਵਿਧਾਨ ਦੀ ਧਾਰਾ 370 ਹਟਾਉਣ ਬਾਰੇ ਪੁੱਛੇ ਇਕ ਸਵਾਲ ਦੇ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿੱਤੀ।
-ਸ੍ਰ. ਗੁਰਤੇਜ ਸਿੰਘ
ਰਬਿੰਦਰ ਨਾਥ ਟੈਗੋਰ ਦੇ ਪੁਰਖੇ ਮੁਸਲਮਾਨ ਸ਼ਾਸਕਾਂ ਦੇ ਏਸ ਹੱਦ ਤੱਕ ਵਫ਼ਾਦਾਰ ਸਨ ਕਿ ਉਹਨਾਂ ਨੂੰ ਇਸਲਾਮੀਆਂ ਬ੍ਰਾਹਮਣ ਕਰਕੇ ਹੀ ਜਾਣਿਆ ਜਾਂਦਾ ਸੀ। ਸਰਕਾਰੇ ਦਰਬਾਰੇ ਬੜੀ ਕਦਰ ਦੱਸੀਦੀ ਸੀ। ਰਾਜ ਪਲਟਿਆ, ਅੰਗ੍ਰੇਜ਼ ਆਏ ਤਾਂ ਏਸ ਪ੍ਰਵਾਰ ਦੀ ਵਫ਼ਾਦਾਰੀ ਉੱਤੇ ਓਸ ਨੂੰ ਵੀ ਕੋਈ ਸ਼ੱਕ ਨਾ ਰਿਹਾ।
ਭਾਰਤੀ ਖੁਰਾਕ ਨਿਗਮ (ਐਫਸੀਆਈ) ਨੇ ਸਾਲ 2015-16 ਦੇ ਹਾੜ੍ਹੀ ਸੀਜ਼ਨ ਦੌਰਾਨ ਹਰਿਆਣਾ ਵਿੱਚੋਂ ਕਣਕ ਦੀ ਖਰੀਦ ਨਾ ਕਰਨ ਅਤੇ ਪੰਜਾਬ ਵਿੱਚੋਂ ਆਪਣੀ ਖਰੀਦ ਅੱਧੀ ਕਰਨ ਦਾ ਐਲਾਨ ਕੀਤਾ ਹੈ।
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਮਰੀਕੀ ਨਾਗਰਿਕ ਥਮਿੰਦਰ ਸਿੰਘ ਵੱਲੋਂ ਪ੍ਰਕਾਸ਼ਨ ਦਾ ਮਾਮਲਾ ਪੰਜਾਬ ਅਤੇ ਹਰਿਅਣਾ ਹਾਈਕੋਰਟ ਵਿੱਚ ਲੈ ਜਾਣ ਦੀ ਸਿੱਖ ਹਲਕਿਆਂ ਵਿੱਚ ਕਰੜੀ ਨਿਖੇਧੀ ਹੋ ਰਹੀ ਹੈ।
ਨਵੰਬਰ 1984 ਵਿਚ ਭਾਰਤ ਦੀ ਸਿਖ ਅਬਾਦੀ ’ਤੇ ਸੰਗਠਿਤ ਹਮਲੇ ਕਰਵਾਉਣ, ਭੜਕਾਉਣ, ਸ਼ਮੂਲੀਅਤ ਕਰਨ, ਸਾਜਿਸ਼ ਰਚਣ, ਸ਼ਹਿ ਦੇਣ ਦੇ ਦੋਸ਼ਾਂ ਤਹਿਤ ਭਾਰਤ ਦੇ ਫਿਲਮ ਸਟਾਰ ਅਮਿਤਾਭ ਬਚਨ ਖਿਲਾਫ ਲਾਸ ਏਂਜਲਸ ਦੀ ਫੈਡਰਲ ਅਦਾਲਤ ਵੱਲੋਂ ਅਮਿਤਾਭ ਬੱਚਨ ਨੂੰ ਜਾਰੀ ਸੰਮਨ ਉਨ੍ਹਾਂ ਦੇ ਹਾਲੀਵੁੱਡ ‘ਚ ਮੈਨੇਜਰ ਨੂੰ ਸੌਂਪ ਦਿੱਤੇ ਗਏ ਹਨ।
ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਲੋਕਾਂ ਨੂੰ ਰਾਹਤ ਦੇਣ ਵਾਲੇ ਫ਼ੈਸਲੇ ਲੈਦਿਆਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਆਪਣੇ ਦੋ ਵੱਡੇ ਵਾਅਦੇ ਪੂਰੇ ਕਰਦਿਆਂ 400 ਯੂਨਿਟ ਤੱਕ ਬਿਜਲੀ ਦੀ ਮਾਸਿਕ ਖਪਤ ’ਤੇ 50 ਫੀਸਦੀ ਸਬਸਿਡੀ ਅਤੇ ਹਰ ਘਰ ਨੂੰ 20 ਹਜ਼ਾਰ ਲਿਟਰ ਪਾਣੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਬਾਕੀਆਂ ਨੂੰ ਵੀ ਪੂਰੇ ਕਰਾਂਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।