Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 2, 2015

March 2, 2015

ਬੰਦੀ ਸਿੰਘਾਂ ਦੀ ਰਿਾਹਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਕਰ ਰਹੇ ਸਿੱਖ ਕਾਰਕੂਨਾਂ ਦੀ ਪੰਜਾਬ ਪੁਲਿਸ ਵੱਲੋਂ ਫੜੋ-ਫੜੀ ਜਾਰੀ ਹੈ।ਪੁਲਿਸ ਨੇ ਕਾਫੀ ਸਾਰੇ ਸਿੱਖ ਜੱਥੇਬੰਦੀਆਂ ਦੇ ਨੁਮਾਇਦਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦ ਕਿ ਹੋ ਗ੍ਰਿਫਤਾਰੀਆਂ ਤੋਂ ਬਚਨ ਲਈ ਆਸੇ ਪਾਸੇ ਹੋ ਗਏ ਹਨ।
ਕਾਂਗਰਸ ਨੇ ਪਿਛਲੇ ਸਮੇਂ ਦੌਰਾਨ ਮਿਲੀਆਂ ਹਾਰਾਂ ਤੋਂ ਬਾਅਦ ਪ੍ਰਦੇਸ਼ ਇਕਾਈਆਂ ‘ਚ ਬਦਲਾਅ ਦਾ ਮਨ ਬਣਾ ਲਿਆ ਹੈ। ਪੰਜਾਬ ‘ਚ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀ ਕੁਰਸੀ ‘ਤੇ ਤਲਵਾਰ ਲਟਕ ਗਈ ਹੈ। ਉਨ੍ਹਾਂ ਨੂੰ ਹਟਾਉਣ ਦੇ ਚਰਚੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਦੀ ਥਾਂ ‘ਤੇ ਲਾਲ ਸਿੰਘ ਦਾ ਨਾਮ ਸਭ ਤੋਂ ਅੱਗੇ ਚਲ ਰਿਹਾ ਹੈ। ਉਂਜ ਬਾਜਵਾ ਖ਼ਿਲਾਫ਼ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਬਦਲਾਅ ਮਨਜ਼ੂਰ ਨਹੀਂ ਹੋਵੇਗਾ। ਕਾਂਗਰਸ ਹਾਈ ਕਮਾਂਡ ਪ੍ਰਦੇਸ਼ ਇਕਾਈਆਂ ‘ਚ ਬਦਲਾਅ ਬਾਰੇ ਕਿਸੇ ਵੇਲੇ ਵੀ ਐਲਾਨ ਕਰ ਸਕਦੀ ਹੈ।
ਜੰਮੂ ਕਸ਼ਮੀਰ ਵਿੱਚ ਕਈ ਮਹੀਨਿਆਂ ਦੇ ਰੇੜਕੇ ਤੋਂ ਬਾਅਦ ਪੀਡੀਪੀ ਅਤੇ ਭਾਜਪਾ ਦੀ ਸਾਂਝੀ ਸਰਕਾਰ ਹੋਂਦ ਵਿੱਚ ਆ ਗਈ ਹੈ। ਦੋਹਾਂ ਧਿਰਾਂ ਰਲਕੇ ਚੱਲਣ ਲਈ ਕੁਝ ਆਪਣੇ ਆਪਣੇ ਕੁਝ ਪੈਤੜਿਆਂ ਤੋਂ ਪਿੱਛੇ ਹਟੀਆਂ ਹਨ। ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦਿੰਦੀ ਧਾਰਾ 370 ਤੋਂ ਜਿੱਥੇ ਮਜਬੂਰੀ ਵੱਸ ਭਾਜਪਾ ਨੇ ਆਪਣਾ ਰੁਖ ਨਰਮ ਕੀਤਾ ਹੈ , ਉੱਥੇ ਪੀਡੀਪੀ ਵਿਵਾਦਤ ਹਥਿਆਰਬੰਦ ਬਲ ਵਿਸ਼ੇਸ਼ ਤਾਕਤ ਐਕਟ (ਅਫਸਪਾ) ਤੋਂ ਪਿੱਛੇ ਹਟ ਗਈ ਜਾਪਦੀ ਹੈ।
ਸੌਦਾ ਸਾਧ ਦੀ ਫਿਲਮ ਐੱਮ ਐੱਸ ਜੀ ‘ਤੇ ਟਵੀਟਰ ਉੱਤੇ ਟਿੱਪਣੀਆਂ ਕਰਨ ਕਰਕੇ ਸੌਦਾ ਪ੍ਰੇਮੀਆਂ ਫਿਲਮ ਡਾਇਰੈਕਟਰ ਰਾਮ ਗੋਪਾਲ ਵਰਮਾ ‘ਤੇ ਧਾਰਮਕਿ ਭਾਵਨਾਵਾਂ ਨੂੰ ਭੜਕਾਉਣ ਦਾ ਮੁਕੱਦਮਾਂ ਦਰਜ਼ ਕਰਵਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।