Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 3, 2015

March 3, 2015

ਅਮਰੀਕਾ ਦੇ ਜੋਰਜਿਆ ਵਿਖੇ ਸਿੱਖ ਬੱਚੇ ਹਰਸੁੱਖ ਸਿੰਘ ‘ਤੇ ਸਕੂਲ ਬੱਸ ‘ਚ ਸਾਥੀ ਵਿਦਿਆਰਥੀਆਂ ਵੱਲੋਂ ਕੀਤੀਆਂ ਨਸਲੀ ਟਿੱਪਣੀਆਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਿਖੇਦੀ ਕਰਦੇ ਹੋਏ ਇਸ ਮਸਲੇ ਨੂੰ ਨਸਲੀ ਹਮਲਾ ਕਰਾਰ ਦਿੱਤਾ ਹੈ।
ਭਾਰਤ ਸਰਕਾਰ ਨੇ ਵਿਵਾਦਤ “ਆਰਮਡ ਸਪੈਸ਼ਲ ਪਾਵਰ ਐਕਟ” (ਏਐੱਫਐੱਸਪੀਏ) ਜੋ ਕਿ ਫੌਜ ਨੂੰ ਵਿਸ਼ੇਸ਼ ਅਧਿਕਾਰ ਦਿੰਦਾ ਹੈ, ਨੂੰ ਜੰਮੂ ਕਸ਼ਮੀਰ ਅਤੇ ਉੱਤਰਪੁਰਬ ਵਿੱਚ ਭਰਵੇਂ ਵਿਰੋਧ ਦੇ ਬਾਵਜੂਦ ਇਸਨੂੰ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਸਿੱਖ ਜੱਥੇਬੰਦੀਆਂ ਅਤੇ ਪੰਜਾਬੀ ਅਖਬਾਰ “ਪਹਿਰੇਦਾਰ” ਵੱਲੋਂ ਬਾਪੂ ਸੂਰਤ ਸਿੰਘ ਦੇ ਪੱਖ ਵਿੱਚ ਲੋਕਾਂ ਦੀ ਭਰਵੀ ਹਮਾਇਤ ਹਾਸਲ ਕਰਨ ਅਤੇ ਜੇਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਫੈਲਾਉਣ ਲਈ ਚਾਰ “ਵੰਗਾਰ ਮਾਰਚ “ ਕਰਨ ਦਾ ਫੈਸਲਾ ਕੀਤਾ ਹੈ। ਬਾਪੂ ਸੂਰਤ ਸਿੰਘ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਪਿਛਲੀ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਹਨ।
ਆਮ ਆਦਮੀ ਪਾਰਟੀ ਦੇ ਮੁਢਲੇ ਆਗੂ ਪ੍ਰਸ਼ਾਂਤ ਭੂਸ਼ਣ ਵਲੋਂ ਪਿਛਲੇ ਹਫ਼ਤੇ ਲਿਖੀ ਚਿੱਠੀ ਜਨਤਕ ਹੋਣ ਨਾਲ ਆਪ ਵਿੱਚ ਅੰਦਰੂਨੀ ਖਿੱਚੋਤਾਣ ਵੱਧ ਗਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਦੀ ‘ਆਪ’ ਵਿੱਚ ਸ਼ਮੂਲੀਅਤ ਦੇ ਮਾਮਲੇ ਨੇ ਪਾਰਟੀ ਆਗੂਆਂ ਵਿੱਚ ਦੂਰੀ ਵਧਾ ਦਿੱਤੀ ਹੈ। ਪਾਰਟੀ ਦੇ ਪੰਜਾਬ ਤੋਂ ਚਾਰ ਸੰਸਦ ਮੈਂਬਰਾਂ ’ਚੋਂ ਤਿੰਨ ਨੂੰ ਭਰੋਸੇ ਵਿੱਚ ਲਏ ਬਿਨਾਂ ਸ੍ਰ ਛੋਟੇਪੁਰ ਦੇ ਕਾਂਗਰਸੀ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਫੈਸਲੇ ਨੇ ਪਾਰਟੀ ਆਗੂਆਂ ਵਿੱਚ ਮਤਭੇਦਾਂ ਦੀ ਕੰਧ ਖੜੀ ਕਰ ਦਿੱਤੀ ਹੈ।
ਭਾਰਤੀ ਸੰਸਦ ‘ਤੇ ਹਮਲੇ ਦੇ ਦੋਸ਼ ਵਿੱਚ ਫਾਂਸੀ ਦਿੱਤੇ ਗਏ ਜੰਮੂ ਕਸ਼ਮੀਰ ਦੇ ਨਾਗਰਿਕ ਅਫਜ਼ਲ ਗੁਰੂ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਪਣ ਦੀ ਮੰਗ ਪੀਡੀਪੀ ਦੇ ਵਿਧਾਇਕਾਂ ਕੀਤੀ ਹੈ।ਹਾਲ ਵਿੱਚ ਜੰਮੂ ਕਸ਼ਮੀਰ ਵਿੱਚ ਬਣੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਵਿਚ ਸੱਤਾ ਸੰਭਾਲਣ ਤੋਂ ਇਕ ਦਿਨ ਬਾਅਦ ਸੱਤਾਧਾਰੀ ਪੀ.ਡੀ.ਪੀ. ਕੇਂਦਰ ਦੀ ਐਨ.ਡੀ.ਏ. ਸਰਕਾਰ ਤੋਂ ਮੰਗ ਕੀਤੀ ਕਿ ਸੰਸਦ ‘ਤੇ ਹਮਲੇ ਦੇ ਦੋਸ਼ੀ ਅਫ਼ਜ਼ਲ ਗੁਰੂ ਦੀਆਂ ਅਸਥੀਆਂ ਉਨ੍ਹਾਂ ਦੇ ਪਰਵਾਰ ਨੂੰ ਵਾਪਸ ਕੀਤੀਆਂ ਜਾਣ।
ਪਿੱਛਲੇ ਸਮੇਂ ਤੋਂ ਸਿੱਖਾਂ ਨੂੰ ਵਿਦੇਸ਼ਾਂ ਵਿੱਚ ਮੁਸਲਮਾਨ ਸਮਝ ਕੇ ਨਸਲੀ ਟਿੱਪਣੀਆਂ ਅਤੇ ਵਿਤਕਰੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਪਿੱਛਲੇ ਸਾਲ 29 ਸਾਲਾ ਸੰਦੀਪ ਸਿੰਘ ‘ਤੇ ਇੱਕ ਅਮਰੀਕੀ ਗੋਰੇ ਨੇ ਉਸਨੂੰ ਨਸਲੀ ਗਾਲ੍ਹਾਂ ਕੱਢਦਿਆਂ ਆਪਣੇ ਟਰੱਕ ਥੱਲੇ ਕੁਚਲਕੇ ਮਾਰ ਦੇਣ ਦੀ ਕੋਸ਼ਿਸ਼ ਕੀਤੀ ਸੀ, ਪੲ ਖੁਸ਼ਕਿਸਮਤੀ ਨਾਲ ੳਹਿ ਬਚ ਗਿਆ ਸੀ।
ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਪੀੜਤਾਂ ਦੇ ਮਾਮਲਿਆਂ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਐਚ. ਐਸ. ਫੂਲਕਾ ਵਲੋਂ ਦਾਇਰ ਸ਼ਿਕਾਇਤ 'ਤੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਖਿਲਾਫ ਅੱਜ ਦੋਸ਼ ਆਇਦ ਕੀਤੇ ਜਿਸ ਨਾਲ ਉਸ ਖਿਲਾਫ ਨਿਯਮਤ ਰੂਪ 'ਚ ਕੇਸ ਚੱਲਣ ਲਈ ਰਾਹ ਪੱਧਰਾ ਹੋ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।