Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 4, 2015

March 4, 2015

ਭਾਰਤ ਦੀ ਕੇਂਦਰੀ ਸੱਤਾ 'ਤੇ ਕਾਬਜ਼ ਭਾਜਪਾ ਜਨਤਾ ਪਾਰਟੀ (ਭਾਜਪਾ) ਦਾ ਮੁੱਖ ਏਜ਼ੰਡਾ ਭਾਰਤ ਵਿੱਚ ਭਗਵਾਕਰਨ ਦੀ ਲਹਿਰ ਨੂੰ ਮਜਬੂਤ ਕਰਕੇ ਹਿੰਦੂਤਵ ਦਾ ਹਰ ਪਾਸੇ ਰੰਗ ਚਾੜਨਾ ਹੈ। ਇਸ ਸਬੰਧ ਵਿੱਚ ਭਾਜਪਾ ਦੀ ਮੁੱਢਲੀ ਜੱਥੇਬੰਦੀ ਰਾਸ਼ਟਰੀਯ ਸਵੈਸੇਵਕ ਸੰਘ (ਆਰ. ਐੱਸ. ਐੱਸ) ਭਾਰਤ ਵਿੱਚ ਚੱਲ ਰਹੇ ਵਿੱਦਿਅਕ ਢਾਂਚੇ, ਪਾਠ ਪੁਸਤਕਾਂ ਅਤੇ ਇਤਿਹਾਸਕ ਪੁਸਤਕਾਂ ਨੂੰ ਪੂਰਨ ਰੂਪ ਵਿੱਚ ਭਰਵੇ ਰੰਗ ਵਿੱਚ ਰੰਗਣ ਦੀ ਮੁਹਿੰਮ 'ਤੇ ਕੰਮ ਕਰ ਰਹੀ ਹੈ।
ਗੁਰਦੁਆਰਾ ਸਾਹਿਬ ਸੈਨਹੋਜੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਗੁਰੂ ਘਰ ਦੇ ਕੀਰਤਨੀ ਜਥਿਆਂ, ਢਾਡੀ ਜਥਿਆਂ, ਕਥਾਵਾਚਕ ਅਤੇ ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ।
ਅਮਰੀਕਾ ਦੇ ਜੋਰਜਿਆ ਵਿਖੇ ਸਿੱਖ ਬੱਚੇ ਹਰਸੁੱਖ ਸਿੰਘ ਨੂੰ ਸਕੂਲ ਬੱਸ ‘ਚ ਯਾਤਰਾ ਦੌਰਾਨ ਸਾਥੀ ਵਿਦਿਆਰਥੀਆਂ ਵੱਲੋਂ ਅੱਤਿਵਾਦੀ ਕਹਿਣ ਦੇ ਮਸਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਨਿਖੇਦੀ ਕਰਦੇ ਹੋਏ ਇਸ ਮਸਲੇ ਨੂੰ ਨਸਲੀ ਹਮਲਾ ਕਰਾਰ ਦਿੱਤਾ।
ਸਿੱਖ ਕੌਮ ਦੀਆਂ ਸ਼ਾਨਮੱਤੀਆਂ ਪ੍ਰੰਪਰਾਵਾਂ ‘ਤੇ ਪਹਿਰਾ ਦੇਣ ਵਾਲੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਅਤੇ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਦਸਮੇਸ ਕਲਚਰ ਸੈਂਟਰ ਕੈਲਗਰੀ ਵਿਖੇ ਦੀਵਾਨ ਸਜਾਏ ਗਏ ।
ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਸਫਲਤਾ ਤੋਂ ਬਾਅਦ ਪੰਜਾਬ ਦੇ ਕੁਝ ਸਿਆਸੀ ਆਗੂਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਰੁਚੀ ਪ੍ਰਗਟਾਈ ਜਾ ਰਹੀ ਹੈ, ਜਿਨਾਂ ਵਿੱਚ ਸਾਬਕਾ ਕਾਂਗਰਸ ਐੱਮਪੀ ਜਗਮੀਤ ਸਿੰਘ ਬਰਾੜ, ਮਨਪ੍ਰੀਤ ਬਾਦਲ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਅਤੇ ਕਾਂਗਰਸ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਸ਼ਾਮਲ ਹਨ।
ਜੂਨ 1984 ਵਿੱਚ ਭਾਰਤੀ ਫੋਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਹਮਲੇ ‘ਤੇ ਫਿਲਮੀ ਅਦਾਕਾਰ ਅਤੇ ਨਿਰਦੇਸ਼ਕ ਮੰਗਲ ਢਿੱਲੋਂ ਵੱਲੋਂ ਇੱਕ ਦਸਤਾਵੇਜ਼ੀ ਫਲਮ ਬਣਾਈ ਜਾ ਰਹੀ ਹੈ।
ਅਮਰੀਕਾ ਦੇ ਜੌਰਜੀਆ 'ਚ ਇਕ 11 ਸਾਲਾ ਸਿੱਖ ਬੱਚੇ ਹਰਸੁੱਖ ਸਿੰਘ ਦੇ ਨਾਲ ਉਸਦੀ ਸਕੂਲ ਵੈਨ 'ਚ ਸਹਿਪਾਠੀਆਂ ਵੱਲੋਂ ਨਸਲੀ ਭੇਦਭਾਵ ਤਹਿਤ ਉਸਨੂੰ 'ਅੱਤਵਾਦੀ' ਕਹਿਣ ਦਾ ਵੀਡੀਓ ਇੰਟਰਨੈਟ 'ਤੇ ਵਾਇਰਲ ਹੋਣ ਮਗਰੋਂ ਸਿੱਖਾਂ 'ਚ ਰੋਸ ਦੀ ਭਾਵਨਾ ਫੈਲ ਗਈ ਹੈ।
ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ 'ਚ ਹੋਈ । ਇਕੱਤਰਤਾ 'ਚ ਲਏ ਗਏ ਫੈਸਲਿਆਂ ਸਬੰਧੀ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਤਨਾਮ ਐਜ਼ੂਕੇਸ਼ਨ ਟਰੱਸਟ ਬੀ ਸੀ (ਕੈਨੇਡਾ) ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰੇਗੀ।
ਅਮਰੀਕਾ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਇੱਕ ਸਿੱਖ ਵਿਦਿਆਰਥੀ ਬੱਚੇ ਨੂੰ ਨਸਲੀ ਟਿੱਪਣੀਆਂ ਕਰਕੇ ਪ੍ਰੇਸ਼ਾਨ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਅਧਿਕਾਰਾਂ ਨਾਲ ਸਬੰਧਤ ਇਕ ਜਥੇਬੰਦੀ ਨੇ ਅਮਰੀਕਾ ਦੇ ਸਕੂਲੀ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਉਹ ਮਾਪਿਆਂ, ਵਿਦਿਆਰਥੀਆਂ ਤੇ ਸਮਾਜਕ ਸਮੂਹਾਂ ਨਾਲ ਭਾਈਵਾਲੀ ਕਰਕੇ ਨਸਲੀ ਟਿੱਪਣੀਆਂ ਕਰਕੇ ਬੱਚਿਆਂ ਨੂੰ ਇਸ ਤਰ੍ਹਾਂ ਤੰਗ-ਪ੍ਰੇਸ਼ਾਨ ਕਰਨ ਵਿਰੁੱਧ ਪ੍ਰੋਗਰਾਮ ਨੂੰ ਮਜ਼ਬੂਤ ਕਰੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।