Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 5, 2015

March 5, 2015

-ਸ੍ਰ. ਗੁਰਤੇਜ ਸਿੰਘ ਆਈ. ਏ. ਐੱਸ
ਸਿੱਖ ਪੰਥ ਦੀਆਂ ਅਨੇਕਾਂ ਮਾਇਆਨਾਜ਼ ਹਸਤੀਆਂ ਦੀ ਨੇੜਤਾ ਮੈਨੂੰ ਹਾਸਲ ਹੋਈ ਹੈ। ਇਹ ਮੇਰੀ ਜ਼ਿੰਦਗੀ ਦਾ ਵੱਡਾ ਸਰਮਾਇਆ ਹੈ। ਮੈਨੂੰ ਗੁਰੂ ਮਿਹਰ ਦੁਆਰਾ ਅਜਿਹੇ ਸੂਰਮਿਆਂ, ਮਹਾਤਮਾਵਾਂ, ਆਪਾ-ਵਾਰੂ ਜੁਝਾਰੂਆਂ, ਮਹਾਂ-ਕਵੀਆਂ, ਦਾਰਸ਼ਨਿਕਾਂ, ਸਾਧੂਆਂ ਅਤੇ ਮਹਾਂ-ਮਾਨਵਾਂ ਦੇ ਦਰਸ਼ਨ ਹੋਏ ਹਨ ਜਿਨ੍ਹਾਂ ਦੇ ਅਸਲ ਆਤਮਕ ਸਰੂਪ (ਵਿਰਾਟ ਰੂਪ) ਨੂੰ ਵੇਖਣਾ ਹੋਵੇ ਤਾਂ ਪੱਗ ਉੱਤੇ ਹੱਥ ਰੱਖ ਕੇ ਅਸਮਾਨੀਂ ਲੱਗੇ ਸਿਰਾਂ ਤੱਕ ਨਜ਼ਰ ਪਹੁੰਚਾਉਣੀ ਪੈਂਦੀ ਹੈ। ਇਤਫ਼ਾਕ ਨਾਲ ਸਾਰੇ ਦੇ ਸਾਰੇ ਜ਼ੱਰਾ-ਨਿਵਾਜ, ਆਪਣੇ ਗੁਰੂ ਵਾਂਙੂੰ ਹੀ ਮਿਹਰਬਾਨ ਸਨ। ਏਸ ਲਈ ਮੇਰੀ ਉਹਨਾਂ ਨਾਲ ਚੰਗੀ ਬਣੀ। ਇੱਕਾ-ਦੁੱਕਾ ਹਾਣੀਆਂ ਨੂੰ ਛੱਡ ਕੇ ਬਾਕੀ ਸਾਰੇ ਬਜ਼ੁਰਗ ਸਨ। ਇਹਨਾਂ ਵਿੱਚੋਂ ਇੱਕ ਸੀ ਲਾਸਾਨੀ ਸਮਾਜ-ਵਿਗਿਆਨੀ ਅਤੇ ਲਾਸਾਨੀ ਇਤਿਹਾਸਕਾਰ ਸਿੱਖ ਇਨਕਲਾਬ ਵਾਲਾ ਜਗਜੀਤ ਸਿੰਘ।
ਅਮਰੀਕੀ ਰਾਜਧਾਨੀ ਵਾਸ਼ਿੰਗਟਨ ਤੋਂ ਸਰਗਰਮ ਗ਼ੈਰ-ਸਰਕਾਰੀ ਸੰਸਥਾ ‘ਈਕੋ ਸਿੱਖ’ ਵੱਲੋਂ ਵਾਤਾਵਰਣ ਸਬੰਧੀ ਚੇਤਨਾ ਪੈਦਾ ਕਰਨ ਹਿੱਤ ਇਸ ਵਰ੍ਹੇ 14 ਮਾਰਚ ਨੂੰ ‘ਸਿੱਖ ਵਾਤਾਵਰਣ ਦਿਵਸ’ ਮਨਾਉਣ ਦਾ ਫ਼ੈਸਲਾ ਕੀਤਾ ਹੈ।
ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੂਆਰਾ ਸ਼੍ਰੀ ਨਨਕਾਣਾ ਸਾਹਿਬ ਨੂੰ ਭ੍ਰਿਸ਼ਟ ਨਰੈਣੂ ਮਹੰਤ ਤੋਂ ਅਜ਼ਾਦ ਕਰਵਾਉਣ ਸਮੇਂ ਸੰਨ 1921 ਵਿੱਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ (ਬੈਰਗਾਮੋ) ਵਿਖੇ ਕਲਤੂਰਾ ਸਿੱਖ ਕਰੇਮੋਨਾ ਇਟਲੀ ਸਿੱਖ ਕੌਂਸਲ, ਇੰਡੀਅਨ ਸਿੱਖ ਕਮਿਉਨਿਟੀ, ਇਟਲੀ, ਸ਼ਹੀਦ ਬਾਬਾ ਦੀਪ ਸਿੰਘ ਟਰੱਸਟ, ਇਟਲੀ ਵੱਲੋਂ ਕਰਵਾਏ ਵਿਸ਼ੇਸ਼ ਸੈਮੀਨਾਰ ਮੌਕੇ ਇਟਲੀ ਦੀਆਂ ਪ੍ਰਮੁੱਖ ਪੰਥਕ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਿੱਖ ਕੋਮ ਦੇ ਨਿਆਰੇਪਨ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਦੇ ਮੱਦੇ 'ਤੇ ਵਿਚਾਰ ਕਰਨ ਲਈ 9 ਮਾਰਚ ਨੂੰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ’ਤੇ ਹੋਣ ਵਾਲੀ ਇਕੱਤਰਤਾ ਸੱਦ ਲਈ ਗਈ ਹੈ ਅਤੇ ਇਸ ਸਬੰਧ ਵਿੱਚ ਕੈਲੰਡਰ ਮਾਹਰਾਂ ਦੀ ਕਮੇਟੀ ਬਣਾਏ ਜਾਣ ਦੀ ਸੰਭਾਵਨਾ ਹੈ।
ਆਮ ਆਦਮੀ ਪਾਰਟੀ ਦੀਆਂ ਉਪੱਰਲੀਆਂ ਸਫਾਂ ਵਿੱਚ ਚੱਲ ਰਹੀ ਖਿੱਚੋਤਾਣ ਦੌਰਾਨ ਪਾਰਟੀ ਦੀ ਕਾਰਜ਼ਕਾਰਨੀ ਦੀ ਮੀਟਿੰਗ ਵਿੱਚ ਲਏ ਫੈਸਲੇ ਵਿੱਚ ਪਾਰਟੀ ਦੇ ਪਹਿਲੀ ਕਤਾਰ ਦੇ ਆਗੀਆਂ ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਨ ਅੱਜ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ‘ਚੋਂ ਲਾਂਭੇ ਕਰ ਦਿੱਤਾ ਗਿਆ। ਇਨ੍ਹਾਂ ਆਗੂਆਂ ਨੇ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੋਵੇਂ ਅਹੁਦਿਆਂ ‘ਤੇ ਬਣੇ ਰਹਿਣ ਬਾਰੇ ਸਵਾਲ ਉਠਾਇਆ ਸੀ, ਜਿਸ ਨਾਲ ਪਾਰਟੀ ਅੰਦਰ ਤਿੱਖੀ ਬਹਿਸ ਛਿੜ ਪਈ ਸੀ।
ਅੱਜ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਜੋੜਮੇਲਾ ਪੂਰੇ ਖਾਲਸਾਈ ਜਾਹੋ ਜਲਾਲ ਦੇ ਨਾਲ ਸ਼ੁਰੂ ਹੋ ਗਿਆ। ਇਸ ਮੌਕੇ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਾਰੰਭ ਹੋ ਗਏ ਉੱਥੇ ਹੀ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਨਿਰਮਲ ਭੇਖ ਦੇ ਸੰਤਾਂ-ਮਹਾਂਪੁਰਸ਼ਾਂ ਵੱਲੋਂ ਸਜਾਇਆ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।