Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 9, 2015

March 9, 2015

ਭਾਰਤ ਦੀ ਮੋਦੀ ਸਰਕਾਰ ਖਿਲਾਫ ਜ਼ਮੀਨ ਪ੍ਰਾਪਤੀ ਦੇ ਮਸਲੇ 'ਤੇ ਅੰਨਾ ਹਜ਼ਾਰੇ ਨੇ ਬਿਲ ਦੇ ਖ਼ਿਲਾਫ਼ ਪੈਦਲ ਯਾਤਰਾ ਦਾ ਵੀ ਐਲਾਨ ਕੀਤਾ ਹੈ। ਪੈਦਲ ਯਾਤਰਾ ਸੇਵਾਗਰਾਮ ਤੋਂ ਸ਼ੁਰੂ ਹੋਵੇਗੀ ਤੇ ਇਸਦੀ ਤਾਰੀਖ਼ ਦਾ ਐਲਾਨ ਅੱਜ ਹੋਵੇਗਾ।
ਜੰਮੂ ਕਸ਼ਮੀਰ ਦੀ ਨਵੀ ਬਣੀ ਪੀਡੀਪੀ ਪਾਰਟੀ ਦੀ ਸਰਕਾਰ ਵੱਲੋਂ ਹੁਰੀਅਤ ਆਗੂ ਅਤੇ ਮੁਲਲਿਮ ਲੀਗ ਦੇ ਚੇਅਰਮੈਨ ਮਸਰਤ ਆਲਮ ਦੀ ਰਿਹਾਈ ਦਾ ਸਵਾਗਤ ਕਰਦਿਆਂ ਦਲ ਖਾਲਸਾ ਨੇ ਕਿਹਾ ਕਿ ਪੀਡੀਪੀ ਸਰਕਾਰ ਤੋਂ ਸਬਕ ਲੈਦਿਆਂ ਪੰਜਾਬ ਸਰਕਾਰ ਵੀ ਰਾਜਸੀ ਸਿੱਖ ਕੈਦੀਆਂ ਨੂੰ ਰਿਹਾਅ ਕਰੇ।
ਭਾਰਤ ਦੀਆਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਅਤੇ ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਸਮੂਹ ਸੰਗਤ ਅਤੇ ਰੋਜ਼ਾਨਾ ਪੰਜਾਬੀ ਅਖਬਾਰ ਰੋਜ਼ਾਨਾਂ ਪਹਿਰੇਦਾਰ ਵੱਲੋਂ "ਵੰਗਾਰ" ਮਾਰਚ ਕੱਢਿਆ ਗਿਆ।
ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਖਿਆ ਕਿ ਪਾਰਟੀ (ਆਪ) ਪੰਜਾਬ ਵਿੱਚ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਨਵੇਂ ਪੰਜਾਬ ਦੀ ਸਿਰਜਣਾ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ‘ਆਪ’ ਦੀ ਹੋਵੇਗੀ।
ਸਿੱਖ ਦ੍ਰਿਸ਼ਟੀਕੋਣ ਤੋਂ ਵਾਤਾਵਰਣ ਦੀ ਸੰਭਾਲ ਲਈ ਯਤਨਸ਼ੀਲ "ਈਕੋ ਸਿੱਖ" ਵੱਲੋ ਦਿੱਤੀ ਜਾਣਕਾਰੀ ਅਨੁਸਾਰ ਸਾਹਿਬ ਸ੍ਰੀ ਗੁਰੁ ਨਾਨਕ ਸਤਹਿਬ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਾਲ 2019 ਵਿੱਚ ਕਰਵਤਏ ਜਾਣ ਵਾਲੇ ਸਮਾਗਮ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਵਿਚ ਗ੍ਰੀਨ ਪ੍ਰਾਜੈਕਟਾਂ ਨੂੰ ਵਿਸਤਾਰ ਦੇਣ ਦੀ ਯੋਜਨਾ ਦੀ ਹਮਾਇਤ ਕੀਤੀ ਹੈ। ਇਹ ਜਾਣਕਾਰੀ ਅਮਰੀਕਾ ਦੇ ਸਿੱਖ ਸਮੂਹ ‘ਏਕੋ ਸਿੱਖ’ ਨੇ ਦਿਤੀ।
ਨਾਨਕਸ਼ਾਹੀ ਕੈਲੰਡਰ ਮੁੱਦੇ 'ਤੇ ਵਿਚਾਰ ਕਰਨ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਦੀ ਮੀਟਿੰਗ ਅੱਜ ਸ਼੍ਰੀ ਅਕਾਲ ਤਖਤ ਵਿਖੇ ਹੋ ਰਹੀ ਹੈ।ਇਸ ਮੀਟਿੰਗ ਦੌਰਾਨ ਭਾਵੇਂ ਸਾਂਝੀ ਰਾਏ ਲਈ ਵਿਦਵਾਨਾਂ ਦੀ ਕਮੇਟੀ ਗਠਿਤ ਕੀਤੇ ਜਾਣ ਦੀ ਚਰਚਾ ਉੱਭਰ ਰਹੀ ਹੈ ਪਰ ਹਾਲਾਤਾਂ 'ਤੇ ਨਾਨਕਸ਼ਾਹੀ ਕੈਲੰਡਰ ਦਾ ਵਿਰੋਧ ਕਰਨ ਵਾਲੀਆਂ ਬਿਕਰਮੀ ਧਿਰਾਂ ਦਾ ਹੱਥ ਭਾਰੂ ਨਜ਼ਰ ਆ ਰਿਹਾ ਹੈ, ਜਦਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਹਮਾਇਤੀਆਂ ਵੱਲੋਂ ਇਸਦਾ ਕਰੜਾ ਵਿਰੋਧ ਕਰਨ ਦੀ ਵੱਲੋਂ ਇਸਦਾ ਕਰੜਾ ਵਿਰੋਧ ਕਰਨ ਦੀ ਸੰਭਾਵਨਾ ਬਣੀ ਹੋਈ ਹੈ ।
ਆਮ ਆਦਮੀ ਪਾਰਟੀ ਦੀ ਕਾਰਜ਼ਕਾਰਨੀ ਵੱਲੋਂ ਆਮ ਆਦਮੀ ਪਾਰਟੀ ਦੇ ਪਹਿਲੀ ਕਤਾਰ ਦੇ ਆਗੂਆਂ ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਨੂੰ ਆਲ ਆਦਮੀ ਪਾਰਟੀ ਦੀ ਕਾਰਜ਼ਕਾਰਨੀ 'ਚੋਂ ਕੱਢਣ ਤੋਂ ਬਾਅਦ ਪਾਰਟੀ ਦੇ ਪੰਜਾਬ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਯੋਗਿੰਦਰ ਯਾਦਵ ਅਤੇ ਪ੍ਰਸ਼ਾਤ ਭੂਸ਼ਣ ਨੂੰ ਪਾਰਟੀ ਵਿੱਚੋਂ ਕੱਢਿਆ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।