ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੈਲੰਡਰ ਵਿੱਚ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਦਿਹਾੜਿਆਂ ਦੇ ਦਿੱਤੇ ਵੇਰਵੇ 'ਤੇ ਭਾਰਤੀ ਪਾਰਲੀਮੈਂਟ ਵਿੱਚ ਕਾਂਗਰਸ ਵੱਲੋਂ ਇਤਰਾਜ਼ ਜਤਾਏ ਜਾਣ ਅਤੇ ਇਨ੍ਹਾਂ ਸਿੱਖ ਸ਼ਹੀਦਾਂ ਲਈ ਕਾਤਲ ਸ਼ਬਦ ਵਰਤਣ ਦੇ ਸਬੰਧ ਵਿੱਚ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸਿੱਖ ਕਿਸੇ ਦਾ ਕਾਤਲ ਨਹੀਂ ਹੋ ਸਕਦਾ, ਕਿਉਂਕਿ ਕਾਤਲ ਉਹ ਹੁੰਦਾ ਹੈ ਜੋ ਆਪਣੇ ਨਿੱਜੀ ਮੁਫਾਦਾਂ ਖਾਤਰ ਕਿਸੇ ਬੇਗੁਨਾਹ ਦੀ ਹੱਤਿਆ ਕਰਦਾ ਹੈ।