Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 21, 2015

March 21, 2015

ਦੂਸ਼ਟ ਅਜੀਤ ਪੁਹਲੇ ਨੂੰ ਅੰਮ੍ਰਿਤਸਰ ਜੇਲ ਵਿੱਚ ਸੋਧਣ ਵਾਲੇ ਨਵਤੇਜ ਸਿੰਘ ਗੱਗੂ ਵੱਲੋਂ ਨਸ਼ਿਆਂ ਖਿਲਾਫ ਮਹਿੰਮ ਆਰੰਭ ਕੀਤੀ ਗਈ ਹੈ। ਜਿਸ ਤਹਿਤ ਉਨ੍ਹਾਂ ਨੇ ਗੁਰਦਾਸਪੁਰ ਜਿਲੇ ਨਾਲ ਸਬੰਧਿਤ ਨਸ਼ੇ ਦੇ ਵਾਪਾਰੀਆਂ ਦੇ ਨਾਂਵਾਂ ਨੂੰ ਨਸ਼ਰ ਕਰਨ ਲਈ ਵੱ-ਵੱਖ ਜਨਤਕ ਥਾਵਾਂ 'ਤੇ ਵੱਡੇ ਵੱਡੇ ਫਲ਼ੈਕਸ ਬੋਰਡ ਲਾ ਦਿੱਤੇ ਹਨ।
ਧੂਰੀ ਵਿਧਾਨ ਸਭਾ ਦੀਆਂ ਉੱਪ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮਦੀਵਾਰ ਸੁਰਜੀਤ ਸਿੰਘ ਕਾਲਾਬੂਲਾ ਮੈਂਬਰ ਸ਼ੋ੍ਰਮਣੀ ਕਮੇਟੀ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਐਸ. ਡੀ. ਐਮ. ਕਮ ਰਿਟਰਨਿੰਗ ਅਫ਼ਸਰ ਰਾਜੇਸ ਧੀਮਾਨ ਕੋਲ ਦਾਖਲ ਕਰ ਦਿੱਤੇ ਹਨ।ਵਿਧਾਨ ਸਭਾ ਹਲਕਾ ਧੂਰੀ ਦੀ ਉੱਪ ਚੋਣ 11 ਅਪ੍ਰੈਲ ਨੂੰ ਹੋਵੇਗੀ।
ਸ਼੍ਰੀ ਨਗਰ ਤੋਂ ਕੁਝ ਦੂਰੀ ਤੇ ਵੱਸਦੇ ਪਿੰਡ ਚਿੱਠੀਸਿੰਘਪੁਰਾ ਵਿੱਚ ਅੱਜ ਤੋਂ 15 ਸਾਲ ਪਹਿਲਾਂ ਵਾਪਰੇ ਸਿੱਖ ਕਤਲੇਆਮ ਵਿੱਚ 35 ਨਿਰਦੋਸ਼ ਸਿੱਖਾਂ ਨੂੰ ਫੌਜ ਦੀ ਵਰਦੀ ਵਿੱਚ ਆਏ ਹਥਿਆਰਬੰਦ ਬੰਦਿਆਂ ਨੇ ਬੜੀ ਬੇਰਿਹਮੀ ਨਾਲ ਮਾਰ ਦਿੱਤਾ ਗਿਆ ਸੀ।
ਧੂਰੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਉੱਪ ਚੋਣ ਵਿੱਚ ਬਾਦਲ ਦਲ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਧੂਰੀ ਹਲਕੇ ਵਿਚ ਹਵਾ ਪੂਰੀ ਤਰ੍ਹਾਂ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਹੈ।
ਦਲ ਖਾਲਸਾ ਨੇ ਦਰਬਾਰ ਸਾਹਿਬ ਸਮੂਹ ਅੰਦਰ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਉਸਾਰੇ ਗਏ ਗੁਰਦੁਆਰਾ ਸਾਹਿਬ ਵਿਖੇ ਚਲੰਤ ਸਾਲ ਦਾ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਕਟਹਿਰੇ ਵਿੱਚ ਖੜਾ ਕਰ ਦਿੱਤਾ ਹੈ
ਅਮਰੀਕਾ ਵਿੱਚ ਸਿੱਖ ਪਛਾਣ ਲਈ ਜੱਦੋਜਹਿਦ ਕਰ ਰਹੀ ਸਿੱਖ ਕੌਮ ਵੱਲੋਂ "ਨੈਸ਼ਨਲ ਸਿੱਖ ਕੈਂਪੇਨ" ਨੇ ਤਿਆਰ ਕੀਤੀ ਰੀਪੋਰਟ ਵਿਚ ਇਸ ਕੌੜੀ ਸਚਾਈ ਨੂੰ ਵੀ ਪ੍ਰਵਾਨ ਕਰਨ ਦੀ ਗੱਲ ਆਖੀ ਗਈ ਹੈ ਕਿ ਅਮਰੀਕਾ ਵਿਚ ਬਹੁ-ਗਿਣਤੀ ਲੋਕਾਂ ਨੂੰ ਸਿੱਖ ਧਰਮ ਬਾਰੇ ਬਹੁਤ ਘੱਟ ਗਿਆਨ ਹੈ ਅਤੇ ਕਈ ਤਾਂ ਅਜਿਹੇ ਹਨ ਜਿਨ੍ਹਾਂ ਨੇ ਸਿੱਖ ਧਰਮ ਦਾ ਨਾਮ ਤਕ ਨਹੀਂ ਸੁਣਿਆ। ਇਸ ਲਈ ਸਾਨੂੰ ਸਿੱਖਾਂ ਨਾਲ ਵਾਪਰਦੀਆ ਨਸਲੀ ਘਟਨਾਵਾਂ ਨੂੰ ਵਧਾ-ਚੜ੍ਹਾ ਕੇ ਪੇਸ਼ ਕਰਨ ਦੀ ਥਾਂ ਲੋਕਾਂ ਨੂੰ ਅਪਣੀ ਅਸਲ ਪਛਾਣ ਦਸਣ ਦੀ ਲੋੜ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।