April 2015 Archive

ਮੋਗਾ ਬੱਸ ਕਾਂਡ: ਬੱਚੀ ਨੂੰ ਚੱਲਦੀ ਬੱਸ ਵਿੱਚੋਂ ਬਾਹਰ ਸੁੱਟਿਆ ਗਿਆ –ਡਾਕਟਰੀ ਰਿਪੋਰਟ

ਇੱਕ 14 ਸਾਲਾ ਬੱਚੀ ਨੂੰ ਚੱਲਦੀ ਬੱਸ ਵਿੱਚੋਂ ਸੁੱਟ ਕੇ ਮਾਰ ਦੇਣ ਤੋਂ ਇੱਕ ਦਿਨ ਬਾਅਦ ਉਸਦੇ ਅੰਤਲੇ ਪਲਾਂ ਦੀ ਦੁਖਦਾਈ ਗਾਥਾ ਪੂਰੇ ਵਿਸਥਾਰ ਨਾਲ ਸਾਹਮਣੇ ਆ ਰਹੀ ਹੈ। ਉਹ ਬੱਸ ਵਿੱਚ ਸਵਾਰ ਵਿਅਕਤੀ ਜੋ ਉਸਦੀ ਮਾਂ ਨਾਲ ਛੇੜ ਛਾੜ ਕਰਨਾ ਚਾਹੁੰਦਾ ਸੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਸੀ। ਬੱਸ ਦਾ ਚਾਲਕ ਅਮਲਾ ਵੀ ਛੇੜ-ਛਾੜ ਕਰਨ ਵਾਲੇ ਵਿਅਕਤੀ ਨਾਲ ਰਲ ਗਿਆ ਅਤੇ ਕਿਸੇ ਨੇ ਵੀ ਉਨ੍ਹਾਂ ਦੀ ਮੱਦਦ ਨਾ ਕੀਤੀ।

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨੇਪਾਲ ਦੇ ਭੁਚਾਲ ਪੀੜਤਾਂ ਲਈ ਲੰਗਰ ਦੀ ਸੇਵਾ ਸ਼ੁਰੂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇਪਾਲ ’ਚ ਕਾਠਮੰਡੂ ਦੇ ਨੇੜੇ ਦੇ ਦੋ ਪਿੰਡਾਂ ਵਿੱਚ ਲੰਗਰ ਪਕਾਉਣ ਅਤੇ ਛਕਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਦੇ ਭੂਚਾਲ ਪੀੜਤਾਂ ਲਈ ਕਾਠਮਾਂਡੂ ਦੇ ਗੁਰਦੁਆਰਾ ਸਾਹਿਬ ਵਿੱਚ ਚਲਾਇਆ ਜਾ ਰਿਹਾ ਹੈ ਰਾਹਤ ਕੈਂਪ

ਨੇਪਾਲ ਵਿੱਚ ਆਏ ਭੂਚਾਲ ਦੌਰਾਨ ਇਤਿਹਾਸਕ ਗੁਰਦੁਆਰਿਆਂ ਦੀਆਂ ਇਮਾਰਤਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ ਤੇ ਇਮਾਰਤਾਂ ਸੁਰੱਖਿਅਤ ਹਨ। ਕਾਠਮੰਡੂ ਸਥਿਤ ਇੱਕ ਗੁਰਦੁਆਰੇ ਵਿੱਚ ਰਾਹਤ ਕੈਂਪ ਵੀ ਚਲਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਨੇਪਾਲ ਪੁੱਜੀ ਟੀਮ ਵੱਲੋਂ ਉਥੇ ਹੋਏ ਨੁਕਸਾਨ ਅਤੇ ਪੀੜਤ ਲੋਕਾਂ ਦੀਆਂ ਲੋੜਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਜਿਸ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਰਾਹਤ ਸਮੱਗਰੀ ਭੇਜੀ ਜਾਵੇਗੀ।

ਸ਼੍ਰੀ ਹਰਿਮੰਦਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜ਼ਾ ਦੇਣ ਦੀ ਕਾਰਵਾਈ ਬਾਰੇ ਖਬਰ ਝੂਠੀ: ਸਿੱਖ ਕੌਂਸਲ ਯੂ.ਕੇ

ਸਿੱਖ ਧਰਮ ਦੇ ਕੇਂਦਰੀ ਅਸਥਾਨ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਨੂੰ ਯੂਨੇਸਕੋ ਵੱਲੋਂ ਵਿਸ਼ਵ ਵਿਰਾਸਤ ਦਾ ਦਰਜ਼ਾ ਦੇਣ ਬਾਰੇ ਪਿੱਛਲੇ ਕੁਝ ਦਿਨਾਂ ਤੋਂ ਚਰਚਾ ਚੱਲ ਰਹੀ ਹੈ।ਅੱਜ ਇਸ ਸਬੰਧੀ ਸਥਿਤੀ ਹੋਰ ਵੀ ਭੰਬਲਭੁਸੇ ਵਾਲੀ ਬਣ ਗਈ।

ਦਿੜਬਾ ਨੇੜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਏ

ਇੱਥੋਂ ਨੇੜਲੇ ਪਿੰਡ ਢੰਡੋਲੀ ਕਲਾਂ ਤੋਂ ਇਕ ਅਤਿ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇਥੋਂ ਦੇ ਗੁਰਦੁਆਰਾ ਸਾਹਿਬ ਵਿਚ ਬਿਜਲੀ ਦੀਆਂ ਤਾਰਾਂ ਜੁੜਨ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ਹਨ।

ਸ਼੍ਰੋਮਣੀ ਕਮੇਟੀ ਨੇ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਦੀ ਜਾਂਚ ਪੜਤਾਲ ਲਈ ਬਣਾਈ ਕਮੇਟੀ

ਫਿਲ਼ਮ ਨਿਰਮਾਤਾ ਹਰਿੰਦਰ ਸਿੱਕਾ ਦੀ ਗੁਰੂ ਨਾਨਕ ਸਾਹਿਬ, ਭਾਈ ਮਰਦਾਨਾ ਅਤੇ ਬੇਬੇ ਨਾਨਕੀ ਜੀ ਨੂੰ ਫਿਲ਼ਮੀ ਪਰਦੇ 'ਤੇ ਰੂਪਮਾਨ ਕਰਦੀ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਦੀ ਘੌਖ ਪੜਤਾਲ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਸਿੱਖ ਕੌਮ ਨੂੰ ਨੇਪਾਲ ਦੇ ਭੂਚਾਲ ਪੀੜਤਾਂ ਦੀ ਮੱਦਦ ਕਰਨ ਦੀ ਕੀਤੀ ਅਪੀਲ਼

ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨੇਪਾਲ ਵਿੱਚ ਆਏ ਭੂਚਾਲ ਤੋਂ ਪੀੜਤ ਪਰਿਵਾਰਾਂ ਜਿੰਨਾਂ ਤੋਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਿੱਛੜ ਗਏ ਹਨ, ਨਾਲ ਹਮਦਰਦੀ ਪ੍ਰਗਟ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਅਪੀਲ਼ ਕਰਦਿਆਂ ਕਿਹਾ ਕਿ ਸਿੱਖ ਕੌਮ ਭੁਚਾਲ ਪੀੜਤਾਂ ਦੀ ਦਿਲ ਖੋਲ ਕੇ ਮੱਦਦ ਕਰੇ।

ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਕੈਸਰ ਮਰੀਜਾਂ ਨੂੰ ਦਵਾਈਆਂ ਵੰਡੀਆ, ਲੋੜਵੰਦ ਗੋਦ ਲਏ ਬੱਚਿਆਂ ਨੂੰ ਪੜਾਈ ਲਈ ਸਹਾਇਤਾ

ਗੁਰਦੁਆਰਾ ਖਾਲਸਾ ਦੀਵਾਨ ਫ਼ਰੀਦਕੋਟ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਰਜਿ: ਫਰੀਦਕੋਟ ਵੱਲੋਂ 15 ਕੈਂਸਰ ਮਰੀਜਾਂ ਨੂੰ ਦਵਾਈਆ ਵੰਡੀਆ, ਕੰਪਿਉਟਰ ਸਿੱਖਿਆਰਥਣਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਗਏ।

ਖਾਲਿਸਤਾਨ ਦਾ ਸੁਪਨਾ, ਸੰਘਰਸ਼ ਬਣਿਆ। ਸੰਘਰਸ਼ ਜੋਬਨ ਹੰਢਾ ਕੇ ਮੁੜ ਸੁਪਨਾ ਬਣ ਗਿਆ। ਕਿਉਂ?

ਕੰਵਰਪਾਲ ਸਿੰਘ
ਦਲ ਖ਼ਾਲਸਾ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਸੰਮਤ 547 ਪ੍ਰਕਾਸ਼ਿਤ ਕੀਤਾ ਗਿਆ ਤਾਂ ਉਸ ਵਿੱਚ ਸਿੱਖਾਂ ਦੇ ਅਹਿਮ ਦਿਹਾੜਿਆਂ ਵਿੱਚ 29 ਅਪਰੈਲ 1986 ਦਾ ਜ਼ਿਕਰ ਵੀ ਸੀ ਜਿਸ ਦਿਨ ਅਕਾਲ ਤਖਤ ਸਾਹਿਬ ਤੋਂ ਪੰਜ ਮੈਂਬਰੀ ਪੰਥਕ ਕਮੇਟੀ ਨੇ ਖ਼ਾਲਿਸਤਾਨ ਦੀ ਸਿਰਜਣਾ ਲਈ ਸੰਘਰਸ਼ ਦਾ ਐਲਾਨ ਕੀਤਾ ਸੀ।

ਸ਼੍ਰੋਮਣੀ ਕਮੇਟੀ ਨੇ ਨੇਪਾਲ ਦੇ ਭੁਚਾਲ ਪੀੜਤਾਂ ਲਈ ਲੰਗਰ ਲਾਉਣ ਲਈ ਸੇਵਾਦਾਰ ਅਤੇ ਸਮੱਗਰੀ ਕੀਤੀ ਰਵਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਗੁਰੂ ਗਰ ਦੀ ਗੋਲਕ ਵਿੱਚੋ ਨੇਪਾਲ ਦੇ ਭੁਚਾਲ ਨਾਲ ਪੀੜਤਾ ਲੋਕਾਂ ਲਈ ਰਹਾ ਸਮੱਗਰੀ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੇਪਾਲ ਵਿੱਚ ਭੂਚਾਲ ਪੀਡ਼ਤਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦੀ ਸਮੱਗਰੀ ਵਿੱਚ ਰੀਫਾਈਂਡ ਤੇਲ, ਚਾਵਲ, ਆਟਾ, ਵੇਸਨ, ਦਾਲਾਂ, ਬੱਚਿਆਂ ਲਈ ਸੁੱਕਾ ਦੁੱਧ, ਬਿਸਕੁਟ, ਕੰਬਲ ਅਤੇ ਲੰਗਰ ਤਿਆਰ ਕਰਨ ਵਾਸਤੇ ਬਰਤਨ ਭੇਜੇ ਜਾ ਰਹੇ ਹਨ।

Next Page »