Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 4, 2015

April 4, 2015

ਪੰਜਾਬੀ ਗੀਤਕਾਰ, ਗਾਇਕ ਅਤੇ ਫਿਲਮੀ ਅਦਾਕਾਰ ਰਾਜ ਕਾਕੜਾ ਦੀ ਆਉਣ ਵਾਲੀ ਪੰਜਾਬੀ ਫਿਲਮ “ਪੱਤਾ ਪੱਤਾ ਸਿੰਘਾਂ ਦਾ ਵੈਰੀ” ਨੂੰ ਭਾਰਤਵਿੱਚ 17 ਅਪ੍ਰੈਲ ਨੂੰ ਸਿਨੇਮਾਂ ਘਰਾਂ ਵਿੱਚ ਜਾਰੀ ਹੋ ਰਹੀ ਹੈ। ਪਹਿਲਾਂ ਇਸ ਫਿਲਮ ਨੂੰ ਸੈਂਸਰ ਬੋਰਡ ਨੇ ਪਾਸ ਕਰਨ ਤੋਂ ਇਨਕਾਰ ਕਰਦਿਆਂ ਇਸਦੇ ਪ੍ਰਦਰਸ਼ਨ ‘ਤੇ ਭਾਰਤ ਵਿੱਚ ਪਾਬੰਦੀ ਲਾ ਦਿੱਤੀ ਸੀ।
ਸਿੱਖ ਪਛਾਣ ਨੂੰ ਹਿੰਦੂਤਵ ਵਿੱਚ ਰਲਗੱਡ ਕਰਨ ਅਤੇ ਸਿੱਖੀ ਸਿਧਾਂਤਾਂ ਨੂੰ ਖੋਰਾ ਲਾਉਣ ਲਈ ਹਮੇਸ਼ਾਂ ਤਤਪਰ ਹਿੰਦੂਤਵ ਤਕਤਾਂ ਨੇ ਸਿੱਖਾਂ ਦੇ ਪੰਜ ਤਖਤਾਂ ਚੋ ਇੱਕ ਤਖਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰੜ ਦਾ ਪ੍ਰਧਾਨ ਆਰ. ਐੱਸ. ਐੱਸ ਦੇ ਇੱਕ ਨਜਦੀਕੀ ਵਿਅਕਤੀ ਤਾਰਾ ਸਿੰਘ ਨੂੰ ਧਾਪ ਦਿੱਤਾ ਹੈ।
ਵਿਦੇਸ਼ਾਂ ਵਿਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਭਰਵਾਂ ਹੁੰਘਾਰਾ ਮਿਲ ਰਿਹਾ ਹੈ। ਜਿਹੜਾ 2003 ਵਾਲਾ ਮੂਲ ਨਾਨਕਸ਼ਾਹੀ ਕੈਲੰਡਰ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਿਲੀਜ਼ ਕੀਤਾ ਗਿਆ ਸੀ, ਉਸੇ ਆਧਾਰ ਤੇ ਬੀਤੇ ਦਿਨੀਂ ਪੰਜਾਬ ਵਿਚ ਅਤੇ ਪਾਕਿਸਤਾਨ ਵਿਚ ਵੱਖ ਵੱਖ ਸੰਸਥਾਵਾਂ ਵੱਲੋਂ ਚਾਰ ਕੈਲੰਡਰ ਰਿਲੀਜ਼ ਕੀਤੇ ਗਏ ਸਨ, ਉਹਨਾਂ ਕੈਲੰਡਰਾਂ ਦੀਆਂ ਕਾਪੀਆਂ 5 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮ 4 ਤੋਂ 6 ਵਜੇ ਤੱਕ ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਵਿਖੇ ਰਿਲੀਜ਼ ਕੀਤੀਆਂ ਜਾਣਗੀਆਂ ।
ਭਾਵੇਂ ਸਿੱਖ ਕੌਮ ਨੂੰ ਪਛਾਣ ਦੇ ਮਸਲੇ 'ਤੇ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿੱਖ ਕੌਮ ਸੰਸਥਾਤਮਿਕ ਰੂਪ ਅਤੇ ਵਿਅਕਤੀਗਤ ਰੂਪ ਵਿੱਚ ਸਿੱਖ ਪਛਾਣ ਨੂੰ ਸੰਸਾਰ ਸਾਹਮਣੇ ਪ੍ਰਗਟ ਕਟਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਸਿੱਖ ਪਛਾਣ ਦੇ ਮੁੱਦੇ 'ਤੇ ਅਜਿਹੀ ਹੀ ਦ੍ਰਿੜਤਾ ਦੀ ਇਕ ਮਿਸਾਲ ਹੈ ਆਸਟਰੇਲੀਆ ਵਿੱਚ ਰਹਿ ਰਿਹਾ ਤੇਜਿੰਦਰ ਸਿੰਘ।
ਅਮਰੀਕਾ ਅਤੇ ਆਸਟਰੇਲੀਆ ਵਿੱਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਤਕੜਾ ਵਿਰੋਧ ਕਰਨ ਤੋਂ ਬਾਅਦ ਕੈਨੇਡਾ ਦੇ ਸਿੱਖ ਵੀ ਮੋਦੀ ਦਾ ਵਿਰੋਧ ਕਰਨ ਲਈ ਤਿਆਰੀਆਂ ਵੱਟ ਟਹੇ ਹਨ ਅਤੇ ਇਸ ਵਿਰੋਧ ਦਾ ਕੁਝ ਦਲਿਤ ਅਤੇ ਇਸਾਈ ਜੱਥੇਬੰਦੀਆਂ ਨੇ ਵੀ ਸਮਰਥਨ ਦਾਐਲਾਨ ਕੀਤਾ ਹੈ।
ਲੰਘੇ ਸਿੱਖ ਸੰਘਰਸ਼ ਦੌਰਾਨ ਸਿੱਖਾਂ ਦੀਆਂ ਕੌਮੀ ਭਾਵਨਾਵਾਂ ਅਧੀਨ ਆਪਣਾ ਘਰ ਬਾਹਰ ਛੱਡ ਸਿੱਖ ਕੌਮ ਦਾ ਭਵਿੱਖ ਰੁਸ਼ਨਾਉਣ ਲਈ ਨਿਕਲੇ ਸਿੱਖ ਨੌਜਵਾਨ, ਜੋ ਹੁਣ ਭਾਰਤੀ ਅਦਾਲਤ ਵੱਲੋਂ ਦਿੱਤੀਆਂ ਸਵਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਹਨ ਅਤੇ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨਾ ਨਹੀਂ ਚਾਹੁੰਦੀ।
ਯੂਨਾਇਟਿਡ ਅਕਾਲੀ ਦਲ ਵਲੋਂ ਅੱਜ ਚੰਡੀਗੜ ਸੈਕਟਰ 27 ਸਥਿਤ ਰਾਮਗੜੀਆ ਭਵਨ ਵਿੱਚ ਕੀਤੀ ਗਈ ਪ੍ਰੈਸ ਕਾਨਫਰੰਸ ਦੀ ਪਤੱਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਯੂਨਾਇਟਿਡ ਅਕਾਲੀ ਦਲ ਦੇ ਕਨਵੀਨਰ ਭਾਈ ਮੋਹਕਮ ਸਿੰਘ ,ਸਰਪ੍ਰਸਤ ਡਾ. ਭਗਵਾਨ ਸਿੰਘ ਅਤੇ ਜਨਰਲ ਸੈਕਟਰੀ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਕਿ ਯੂਨਾਇਟਿਡ ਅਕਾਲੀ ਦਲ ਵਲੋਂ ਤਾਲਮੇਲ ਬਣਾਕੇ ਸਮੂਹ ਜੱਥੇਬੰਦੀਆ ਦੇ ਸਹਿਯੋਗ ਨਾਲ ਬਾਪੂ ਸੂਰਤ ਸਿੰਘ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ 13 ਅਪ੍ਰੈਲ ਨੂੰ ਪਿੰਡ ਥਰਾਜ ਜਿਲਾ ਮੋਗਾ ਤੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ,ਸਾਬੋ ਕੀ ਤਲਵੰਡੀ ਤਕ ਵਿਸ਼ਾਲ ਮਾਰਚ ਕੀਤਾ ਜਾਵੇਗਾ ਅਤੇ ਸੰਗਤ ਨੂੰ ਲਿਟਰੇਚਰ ਵੰਡਿਆ ਜਾਵੇਗਾ।
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੁੰਝਾਂ ਪੈਰ ਜਿੱਤ ਪ੍ਰਾਪਤ ਕਰਕੇ ਦਿੱਲੀ ਸਤਾ 'ਤੇ ਕਾਬਜ਼ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਸ਼ੁਰੂ ਹੋਇਆ ਅੰਦਰੂਨੀ ਤੂਫਾਨ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਸਗੋਂ ਦਿਨ ਬ ਦਿਨ ਵੱਧਦਾ ਹੀ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।