Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 7, 2015

April 7, 2015

ਆਮ ਆਦਮੀ ਪਾਰਟੀ ਵਿੱਚੋਂ ਕੱਢੇ ਚੋਟੀ ਦੇ ਨੇਤਾਵਾਂ ਨੇ ਆਪਣਾ ਪੱਖ ਪਾਰਟੀ ਦੇ ਵਰਕਰਾਂ ਸਾਹਮਣੇ ਰੱਖਣ ਲਈ ਇੱਕ ਕਾਨਫਰੰਸ ਕਰਨ ਦਾ ਮਨ ਬਣਾਇਆ ਹੈ।'ਆਪ' ਨੇਤਾ ਪ੍ਰਸ਼ਾਂਤ ਭੂਸ਼ਣ ਅਤੇ ਯੋਗੇਂਦਰ ਯਾਦਵ ਦੀ ਅਗਵਾਈ ਹੇਠ ਬਾਗੀ ਧੜੇ ਦੇ ਨੇਤਾਵਾਂ ਨੇ 'ਸਵਰਾਜ ਸੰਵਾਦ' ਤਹਿਤ 'ਆਪ' ਵਲੰਟੀਅਰਾਂ ਅਤੇ ਪਾਰਟੀ ਮੈਂਬਰਾਂ ਨੂੰ ਇਕ ਮੰਚ 'ਤੇ ਆਉਣ ਦਾ ਸੱਦਾ ਦਿੱਤਾ ਹੈ। ਇਹ ਕਿਆਸ ਲਾਏ ਜਾ ਰਹੇ ਹਨ ਕਿ ਇਸ ਦਿਨ ਬਾਗੀ ਧੜੇ ਵੱਲੋਂ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕੀਤਾ ਜਾਵੇਗਾ।
ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ 'ਤੇ ਫਿਲਮ ਬਣਾਉਣ ਵਾਲੇ ਨਿਰਮਾਤਾ ਹਰਿੰਦਰ ਸਿੱਕਾ ਨੂਮ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਨੂੰ ਜਿੱਥੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ, ਉਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫਿਲਮ ਸਬੰਧੀ ਕਾਰਵਾਈ ਕਰਨ ਦਾ ਅਧਿਕਾਰ ਸ਼ੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਕੋਲ ਹੈ।
ਸਿੱਖ ਨੌਜਵਾਨੀ ਨੂੰ ਪੰਜਾਬ ਪੁਲਿਸ ਰਾਹੀਂ ਝੂਠੇ ਮੁਕਾਬਲਿਆਂ ਵਿੱਚ ਸ਼ਹੀਦ ਕਰਵਾਉਣ ਵਾਲੇ ਪੰਜਾਬ ਦੇ ਸਬਾਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਚੰਡੀਗੜ੍ਹ ਸੈਕਟਰੀਏਟ ਵਿੱਚ ਪਾਰ ਬੁਲਾਉਣ ਵਾਲੇ ਅਤੇ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਪੁਲਿਸ ਫੋਰਸ ਦੀ ਸਖ਼ਤ ਸੁਰੱਖਿਆ ਹੇਠ ਐਫ. ਆਈ. ਆਰ. ਨੰ. 229/05 ਅਲੀਪੁਰ ਥਾਣਾ ਧਾਰਾ 120 ਬੀ, 121 ਤੇ 307 ਅਧੀਨ ਸਮੇਂ ਨਾਲ ਅੱਜ ਫਿਰ ਬੇੜੀਆਂ 'ਚ ਜਕੜ ਕੇ ਜੱਜ ਰੀਤਿਸ਼ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।
ਪੰਜਾਬੀ ਗਾਇਕ ਅਤੇ ਅਦਾਕਾਰ ਰਾਜ ਕਾਕੜਾ ਨੇ ਆਪਣੀ ਫਿਲਮ "ਪੱਤਾ ਪੱਤਾ ਸਿੰਘਾਂ ਦਾ ਵੈਰੀ" ਰਿਲੀਜ਼ ਕਰਨ ਤੋਂ ਪਹਿਲਾਂ ਸਾਥੀ ਕਲਾਕਾਰਾਂ ਨਾਲ ਫਿਲਮ ਦੀ ਸਫਲਤਾ ਲਈ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਕੇ ਅਰਦਾਸ ਕੀਤੀ।ਫਿਲਮ ਫੱਤਾ ਪੱਤਾ ਸਿੰਘਾਦ ਵੈਰੀ 17 ਅਪ੍ਰੈਲ ਨੂੰ ਰਿਲੀਜ਼ ਹੋ ਰਹੀ ਹੈ।
ਸਿਰਸਾ ਸਥਿਤ ਵਿਵਾਦਤ ਡੇਰਾ ਸੌਦਾ ਦੇ ਗੁਰਮੀਤ ਰਾਮ ਰਹੀਮ ਨੇ ਅੱਜ ਆਪਣੇ ਹੀ ਡੇਰੇ ਦੀ ਸਾਧਵੀ ਕਾਲ ਬਲਾਤਕਾਰ ਕਰਨ ਦੇ ਕੇਸ, ਡੇਰੇ ਦੇ ਸਾਬਕਾ ਮੈਨੇਜ਼ਰ ਰਣਜੀਤ ਸਿੰਘ ਅਤੇ ਸਿਰਸਾ ਦੇ ਪੂਰਾ ਸੱਚ ਅਖਬਾਰ ਦੇ ਸੰਪਾਦਕ (ਪੱਤਰਕਾਰ) ਰਾਮ ਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਸੀਬੀਆਈ ਅਦਲਾਤ ਪੰਚਕੂਲਾ ਵਿੱਚ ਵੀਡੀਅੁ ਕਾਨਫਰੰਸ ਦੇ ਜਰੀਏ ਪੇਸ਼ੀ ਭੁਗਤੀ।
ਇੰਗਲੈਂਡ ਦੇ ਸਾਊਥਹਾਲ ਵਿੱਚ ਇੱਕ ਸਮਾਗਮ ਦੌਰਾਨ ਵੱਖ-ਵੱਖ ਪੰਥਕ ਜੱਥੇਬੰਦੀਆਂ ਨੇ ਬਿਕਰਮੀ ਕੈਲੰਡਰ ਨੂਮ ਰੱਦ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰ ਦਿੱਤਾ ਹੈ।ਇਸ ਸਮਾਗਮ ਵਿੱਚ ਦਲ ਖ਼ਾਲਸਾ, ਬ੍ਰਿਟਿਸ਼ ਸਿੱਖ ਕੌਂਸਲ ਅਤੇ ਹੋਰ ਜਥੇਬੰਦੀਆਂ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਨੇ ਕਿਹਾ ਕਿ ਉਹ ਨਾਨਕਸ਼ਾਹੀ ਕੈਲੰਡਰ ਨੂੰ ਵੋਟ-ਰਾਜਨੀਤੀ ਦੀ ਭੇਟ ਨਹੀਂ ਚੜ੍ਹਨ ਦੇਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।