ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਦਿਨਾਂ ਚ ਫਰਾਂਸ, ਕੈਨੇਡਾ ਤੇ ਜਰਮਨੀ ਦੇ ਸਰਕਾਰੀ ਦੌਰੇ 'ਤੇ ਆ ਰਿਹਾ ਹੈ । ਜਰਮਨੀ ਦੇ ਦੌਰੇ ਦੌਰਾਨ ਮੋਦੀ ਦੇ ਵਿਰੁੱਧ ਜਰਮਨੀ ਦੀਆਂ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖਾਲਸਾ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ ਤੇ ਦਲ ਖਾਲਸਾ ਜਰਮਨੀ ਵੱਲੋਂ ਰੋਸ ਮੁਜ਼ਾਹਰੇ ਦਾ ਸਾਂਝੇ ਤੌਰ 'ਤੇ ਸੱਦਾ ਦਿੱਤਾ ਗਿਆ ਹੈ ।