ਅੱਜ ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਭਾਈ ਜਗਤਾਰ ਸਿੰਘ ਤਾਰਾ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ। ਇਸ ਕੇਸ ਵਿੱਚ ਉਸ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ।ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਦਰਸ਼ਨ ਸਿੰਘ ਮਕਾਰੋਂਪੁਰ, ਜਗਮੋਹਨ ਸਿੰਘ ਵਾਸੀ ਮੁਹੱਲਾ ਸਿੰਘਪੁਰਾ ਬਸੀ, ਦਲਜੀਤ ਸਿੰਘ ਵਾਸੀ ਸੈਕਟਰ 6 ਅਰੋਲੀ ਮੁੰਬਈ, ਅਮਰਜੀਤ ਸਿੰਘ ਵਾਸੀ ਨੰਗਲ ਅਤੇ ਗੁਰਜੰਟ ਸਿੰਘ ਵਾਸੀ ਖੇੜੀ ਸ਼ੀਸ਼ਗਰਾਂ ਪਿਹੋਵਾ ਨੂੰ ਪਟਿਆਲਾ ਦੀ ਅਦਾਲਤ ਨੇ 27 ਫਰਵਰੀ 2015 ਨੂੰ ਬਰੀ ਕਰ ਦਿੱਤਾ ਸੀ।