Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 11, 2015

April 11, 2015

ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ 'ਤੇ ਫਿਲਮ ਨਿਰਮਾਤਾ ਹਰਿੰਦਰ ਸਿੱਕਾ ਵੱਲੋ ਬਣਾਈ ਗਈ ਫਿਲਮ "ਨਾਨਕ ਸ਼ਾਹ ਫਕੀਰ" ਦੇ ਵਿਰੋਧ ਵਿੱਚ ਲੱਗਭੱਗ ਸਮੁੱਚੀ ਕੌਮ ਇੱਕਮੁੱਠ ਹੋਕੇ ਆਵਾਜ਼ ਉਠਾਈ ਹੈ ਅਤੇ ਸਿੱਖ ਕੌਮ ਵੱਲੋਂ ਥਾਂ-ਥਾਂ ਇਸ ਫਿਲਮ ਵਿਰੁੱਧ ਰੋਸ ਮੁਜ਼ਾਹਰੇ, ਪਰਦ੍ਰਸ਼ਨ ਕਰਕੇ ਸਰਕਾਰ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ।
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਦੀ ਭਾਜਪਾ ਸਰਕਾਰ ਵੱਲੋੰਂ ਪਿੱਛਲੇ ਦਿਨੀ ਕਿਸਾਨ ਮਾਰੂ "ਜ਼ਮੀਨ ਪ੍ਰਾਪਤੀ ਬਿੱਲ" ਦੇ ਖਿਲਾਫ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਬਾਹਰ ਫਤਿਹਗੜ੍ਹ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਐੱਮ.ਪੀ. ਸ. ਹਰਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਮੁਜ਼ਾਹਰਾ ਕਤਿਾ ਗਿਆ। ਸ੍ਰ. ਖਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਐੱਨ.ਡੀ.ਏ. ਦੁਆਰਾ ਪਾਸ ਕੀਤਾ ਬਿੱਲ "ਜ਼ਮੀਨ ਪ੍ਰਾਪਤੀ ਬਿੱਲ" ਦਾ ਪੁਰਜ਼ੋਰ ਵਿਰੋਧ ਕਰਦੀ ਹੈ।
ਪਟਿਆਲਾ ਦੇ ਕਿਲਾ ਮੁਬਾਰਕ ’ਚੋਂ ਲਿਆ ਕੇ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਦਸਮ ਪਿਤਾ ਸ਼੍ਰੀ ਗੁਰੂ ਗਬਿੰਦ ਸਿੰਘ ਜੀ ਦਾ ਪਵਿੱਤਰ ਕੰਘਾ ਸੁਸ਼ੋਭਿਤ ਕੀਤਾ ਗਿਆ। ਵਿਸਾਖੀ ਮੌਕੇ ਸੰਗਤ ਦੇ ਦਰਸ਼ਨਾਂ ਲਈ ਗੁਰੂ ਗੋਬਿੰਦ ਸਿੰਘ ਦੇ ਪਵਿੱਤਰ ਕੇਸ ਤੇ ਪਵਿੱਤਰ ਕੰਘਾ ਰੱਖੇ ਜਾਣ ਦਾ ਪ੍ਰੋਗਰਾਮ ਉਲੀਕਿਆ ਸੀ। ਸਰਕਾਰ ਨੇ ਅੱਜ ਪਵਿੱਤਰ ਕੰਘਾ ਸ਼੍ਰੋਮਣੀ ਕਮੇਟੀ ਨੂੰ ਦੇ ਦਿੱਤਾ ਹੈ, ਜੋ 15 ਅਪਰੈਲ ਤਕ ਤਖਤ ਸਾਹਿਬ ’ਤੇ ਸੁਸ਼ੋਭਿਤ ਰਹੇਗਾ।
ਸਿੱਖ ਧਰਮ ਦੇ ਬਾਨੀ ਸਾਹਿਬ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ 'ਤੇ ਹਰਿੰਦਰ ਸਿੱਕਾ ਵੱਲੋਂ ਬਣਾਈ ਫਿਲਮ "ਨਾਨਕ ਸ਼ਾਹ ਫਕੀਰ" ਖਿਲਾਫ ਸਿੱਖ ਕੌਮ ਵਿੱਚ ਪੂਰੀ ਰੋਸ ਦੀ ਲਹਿਰ ਦੌੜ ਗਈ ਹੈ। ਇਸ ਫਿਲਮ 'ਤੇ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਸਿੱਖਾਂ ਵੱਲੋਂਥਾਂ-ਥਾਂ ਰੋਸ ਮੁਜ਼ਾਹਰੇ, ਮੰਗ ਪੱਤਰ ਦਿੱਤੇ ਜਾ ਰਹੇ ਹਨ।ਸ਼੍ਰੌਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੇ ਇਸ ਫਿਲਮ 'ਤੇ ਪਾਬਮਦੀ ਲਾਉਣ ਲਈ ਭਾਰਤੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।
ਖਾਲਸਾ ਸਿਰਜਣਾ ਦਿਵਸ 'ਤੇ ਹੋਣ ਵਾਲੀ ਸਰੀ ਦੀ ਸਾਲਾਨਾ 'ਖ਼ਾਲਸਾ ਡੇਅ ਪਰੇਡ' ਲਈ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਹ ਪਰੇਡ ਪੰਜਾਬ ਤੋਂ ਬਾਹਰ ਸਿੱਖਾਂ ਦੇ ਸਭ ਤੋਂ ਵੱਡੇ ਇਕੱਠ ਲਈ ਜਾਣੀ ਜਾਂਦੀ ਹੈ।
ਲੇਬਰ ਪਾਰਟੀ ਦੇ ਆਗੂ ਏਡ ਮਿਲੀਬੈਂਡ ਗੁਰਦੁਆਰਾ ਸਾਹਿਬ ਵਿੱਚ ਲੰਗ ਰਛਕਣ ਦੌਰਾਨ
ਭਾਰਤੀ ਖੂਫੀਆ ਏਜ਼ੰਸੀ ਇੰਟੈਲੀਜੈਂਸ ਬਿਊਰੋ (ਆਈਬੀ) ਵੱਲੋਂ ਹਾਲ ਹੀ ਜਾਰੀ ਕੀਤੇ ਗਏ ਪੁਰਾਣੇ ਰਿਕਾਰਡ ਵਿੱਚ ਖੁਲਾਸਾ ਹੋਇਆ ਹੈ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਕਾਰਜਕਾਲ ਸਮੇਂ ਆਈਬੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਰਿਸ਼ਤੇਦਾਰਾਂ ’ਤੇ ਦੋ ਦਹਾਕਿਆਂ ਤਕ ਤਿੱਖੀ ਨਜ਼ਰ ਰੱਖੀ ਸੀ। ਇਸ ਖੁਲਾਸੇ ਤੋਂ ਅੱਜ ਸਿਆਸੀ ਵਿਵਾਦ ਖੜਾ ਹੋ ਗਿਆ ਹੈ।
ਧੂਰੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਭਲਕੇ ਪੈਣਗੀਆਂ। ਵੋਟਾਂ ਦੀ ਗਿਣਤੀ 15 ਅਪਰੈਲ ਨੂੰ ਹੋਵੇਗੀ। ਕੁੱਲ 12 ਉਮੀਦਵਾਰ ਮੈਦਾਨ ਵਿੱਚ ਨਿੱਤਰੇ ਹਨ ਪਰ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ, ਕਾਂਗਰਸ ਦੇ ਸਿਮਰਪ੍ਰਤਾਪ ਸਿੰਘ ਬਰਨਾਲਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਰਜੀਤ ਸਿੰਘ ਕਾਲਾਬੂਲਾ ਦਰਮਿਆਨ ਹੈ।
ਅੱਜ ਭਾਰਤੀ ਸੁਪਰੀਮ ਕੋਰਟ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਹੋਈ ਅਪੀਲ 'ਤੇ ਸ਼੍ਰੋਮਣੀ ਕਮੇਟੀ ਅਤੇ ਸਾਰੀਆਂ ਹੀ ਧਿਰਾਂ ਨੂੰ ਸਹਿਜ਼ਧਾਰੀ ਸਿੱਖਾਂ ਨੂੰ ਵੋਟਾਂ ਦੇ ਅਧਿਕਾਰ ਲਈ ਲਿਖਤੀ ਜਵਾਬ ਦਾਅਵੇ ਦਾਇਰ ਕਰਨ ਲਈ 35 ਦਿਨਾਂ ਦਾ ਸਮਾਂ ਦਿੱਤਾ ਹੈ ।
ਅੱਜ ਇੱਥੇ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ. ਕੇ. ਐਲ. ਐਫ.) ਨੇ ਕਸ਼ਮੀਰੀ ਪੰਡਿਤਾਂ ਨੂੰ ਵਾਦੀ 'ਚ ਵੱਖਰੀਆਂ ਕਾਲੋਨੀਆਂ 'ਚ ਵਸਾਉਣ ਦੇ ਸਰਕਾਰ ਦੇ ਮਨਸੂਬੇ ਦੇ ਵਿਰੋਧ 'ਚ ਭਾਰੀ ਮਾਰਚ ਕੱਢਿਆ, ਜਿਸ ਨੂੰ ਪੁਲਿਸ ਨੇ ਅਸਫ਼ਲ ਬਣਾ ਕੇ ਯਾਸੀਨ ਮਲਿਕ ਸਮੇਤ ਕਈ ਫਰੰਟ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।