ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਹਰ ਸਾਲ ਦੀ ਤਰਾ 11 ਅਪ੍ਰੈਲ, ਦਿਨ ਸ਼ਨੀਵਾਰ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਜਾਇਆ ਗਿਆ, ਜਿਸ ਵਿਚ 30 ਹਜਾਰ ਦੇ ਕਰੀਬ ਸਿੱਖ ਸੰਗਤਾਂ ਪੂਰੀ ਇਟਲੀ ਦੇ ਕੋਨੇ ਕੋਨੇ ਤੋ ਬੱਸਾਂ ਦੁਆਰਾ ਵੱਡੀ ਗਿਣਤੀ ਵਿਚ ਪੁੱਜੀਆ, ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਫੁੱਲਾ ਨਾਲ ਸਜਾਈ ਇਕ ਗੱਡੀ ਵਿਚ ਸੁਸ਼ੋਬਿਤ ਕੀਤਾ ਗਿਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ ਅਤੇ ਨਗਰ ਕੀਰਤਨ ਗੁਰਦਵਾਰਾ ਸਾਹਿਬ ਤੋ ਸੁਰੂ ਹੋ ਕੇ ਬਰੇਸ਼ੀਆ ਸ਼ਹਿਰ ਦੇ ਵੱਖ-ਵੱਖ ਹਿਸਿਆ ਵਿਚੋ ਹੁੰਦਾ ਹੋਇਆ ਪੰਡਾਲ ਵਿਚ ਪੰਹੁਚਿਆ [...]