Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 17, 2015

April 17, 2015

ਪਿੱਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਅਧੀਨ ਪੁਲਿਸ ਦੀ ਹਿਰਾਸਤ ਵਿੱਚ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਬਾਪੂ ਸੂਰਤ ਸਿੰਘ ਦੇ ਸਪੱਤਰ ਰਵਿੰਦਰਜੀਤ ਸਿੰਘ ਗੋਗੀ ਨੂੰ ਲਧਿਆਣਾ ਅਦਾਲਤ ਵਿੱਚ ਅੱਜ ਪੇਸ਼ ਕੀਤਾ ਗਿਆ। ਪਹਿਲਾਂ ਦੀਆਂ ਪੇਸ਼ੀਆਂ ਦੀ ਤਰਾਂ ਇਸ ਵਾਰ ਵੀ ਅਦਲਾਤ ਨੇ ਬਿਨਾਂ ਕੋਈ ਕਾਰਵਾਈ ਕੀਤਿਆਂ ਕੇਸ ਦੀ ਸੁਣਵਾਈ 30 ਅਪ੍ਰੈਲ 'ਤੇ ਪਾ ਦਿੱਤੀ।
ਬਟਾਲਾ( 17 ਅਪ੍ਰੈਲ, 2015): ਭਾਈ ਮਲਕੀਤ ਸਿੰਘ ਰਾਗੀ ਦੀ ਮ੍ਰਿਤਕ ਦੇਹ ਗੁਰੂ ਰਾਮਦਾਸ ਹਵਾਈ ਅੱਡੇ 'ਤੇ 18 ਅਪ੍ਰੈਲ ਨੂੰ ਸਵੇਰੇ ਅੰਮ੍ਰਿਤ ਵੇਲੇ ਪਹੰਚੇਗੀ।ਉਨ੍ਹਾਂ ਦੀ ਦੇਹ ਦਾ ਸਸਕਾਰ ਬਟਾਲਾ ਵਿੱਚ ਬਾਰਿੰਗ ਕਾਲਜ਼ ਨੇੜੇ ਹੋਵੇਗਾ ਅਤੇ ਅੰਤਿਮ ਅਰਦਾਸ 21 ਅਪ੍ਰੈਲ ਨੂੰ ਗੁਰਦੁਆਰਾ ਸਤਿਕਾਰੀਆਂ ਬਟਾਲਾ ਵਿਖੇ ਹੋਵੇਗੀ।
ਅੰਮ੍ਰਿਤਸਰ (17 ਅਪ੍ਰੈਲ, 2015): ਸਿੱਖ ਜੱਥੇਬੰਦੀ ਦਲ ਖਾਲਸਾ ਨੇ ਅੱਜ ਸਿੱਖ ਕੌਮ ਦੇ ਸਖਤ ਇਤਰਾਜ਼ ਦੇ ਬਾਵਜੂਦ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ 'ਤੇ ਪਾਬੰਦੀ ਨਾ ਲਾਉਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੇ ਇੱਕ ਵਾਰ ਫਿਰ ਸਿੱਖ ਭਾਵਨਾਵਾਂ ਦੀ ਬੇਕਦਰੀ ਕਰਦਿਆਂ ਸਿੱਖਾਂ ਦੇ ਰੋਹ ਨੂੰ ਹੋਰ ਵਧਾਇਆ ਹੈ।
ਅੱਜ ਨਾਨਕ ਸ਼ਾਹ ਫਕੀਰ ਨਾਮੀ ਵਿਵਾਦਤ ਫਿਲਮ ਸਰਕਾਰੀ ਸਹਿ ਤਹਿਤ ਦਿੱਲੀ ਸਮੇਤ ਕਈ ਥਾਈਂ ਸਿਨੇਮਾ ਘਰਾਂ ਵਿਚ ਜਾਰੀ ਕਰ ਦਿੱਤੀ ਗਈ, ਜਦਕਿ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਇਸ ਫਿਲਮ ਦੇ ਪ੍ਰਦਰਸ਼ਨ ਉੱਤੇ ਰੋਕ ਲਗਾ ਦਿੱਤੀ ਹੈ।
ਆਮ ਆਦਮੀ ਪਾਰਟੀ ਵੱਲੌਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ 23 ਮਾਰਚ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੋਸ਼ ਜਨ ਅੰਦੋਲਨ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ । ਉਸ ਦੀ ਸ਼ੁਰੂਆਤ ਲਈ ਆਪ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਚੁਣਿਆ ਹੈ । ਜਿਸ ਤਹਿਤ ਜ਼ਿਲੇ੍ਹ ਦੇ ਪਿੰਡ ਚੱਕਦਾਨਾ ਵਿਖੇ 18 ਅਪ੍ਰੈਲ ਨੂੰ ਰਾਜ ਪੱਧਰੀ ਕਾਨਫ਼ਰੰਸ ਕਰਨ ਦਾ ਫ਼ੈਸਲਾ ਕੀਤਾ ਹੈ ।
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਸ਼ਹਿਰ 'ਚ ਸ਼ੁੱਕਰਵਾਰ (17 ਅਪ੍ਰੈਲ) ਨੂੰ ਹੋਣ ਵਾਲੀ ਰੈਲੀ ਤੋਂ ਪਹਿਲਾਂ ਹੂਰੀਅਤ ਕਾਨਫਰੰਸ ਦੇ ਚੇਅਰਮੈਨ ਸਈਅਦ ਅਲੀ ਸ਼ਾਹ ਗਿਲਾਨੀ ਅਤੇ ਮਸਰਤ ਆਲਮ ਸਮੇਤ 7 ਆਗੂਆਂ ਨੂੰ ਉਨ੍ਹਾਂ ਦੇ ਘਰਾਂ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ ।
ਯੂਨੈਸਕੋ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਦੇਣ ਦੀ ਤਜਵੀਜ਼ ਨੂੰ ਮਨਸੂਖ ਕਰਵਾਉਣ ਲਈ ਬਰਤਾਨੀਆਂ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਯੂਨੈਸਕੋ ਆਨ ਲਾਈਨ ਲਈ ਪਟੀਸ਼ਨ ਤਿਆਰ ਕੀਤੀ ਗਈ ਹੈ ।ਪਟੀਸ਼ਨ ਵਿੱਚ ਭਾਰਤ ਸਰਕਾਰ ਵਲੋਂ ਦਿੱਤੀ ਗਈ ਅਰਜ਼ੀ ਨੂੰ ਖਾਰਜ ਕਰਨ ਲਈ ਆਖਦਿਆਂ ਸਪੱਸ਼ਟ ਕੀਤਾ ਗਿਆ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਰੂਹਨੀਅਤਕ ਦਾ ਕੇਂਦਰ ਅਤੇ ਮੁੱਖ ਧਾਰਮਿਕ ਅਸਥਾਨ ਹੈ ।
ਦਿੱਲੀ, ਹਰਿਆਣਾ, ਮਹਾਂਰਾਸ਼ਟਰ ਤੋਂ ਬਾਅਦ ਮੱਧ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਚਰਚਾ 'ਤੇ ਹਮਲਾ ਹੋਣ ਦੀਆਂ ਖਬਰਾਂ ਪ੍ਰਾਪਤ ਹੋਈਆਂ ਹਨ। ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਇੱਥੋਂ ਦੇ ਛਾਉਣੀ ਇਲਾਕੇ 'ਚ ਬੀਤੀ ਦੇਰ ਰਾਤ ਇਕ ਚਰਚ ਵਿਚ ਭੰਨ-ਤੋੜ ਕਰਨ 'ਤੇ ਸਥਾਨਕ ਇਸਾਈ ਭਾਈਚਾਰਾ ਗੁੱਸੇ 'ਚ ਹੈ ਙ ਪੁਲਿਸ ਅਨੁਸਾਰ ਇਹ ਘਟਨਾ ਆਗਰਾ ਛਾਉਣੀ ਦੇ ਪ੍ਰਤਾਪਪੁਰਾ ਖੇਤਰ 'ਚ ਸੇਂਟ ਮੈਰੀ ਚਰਚ ਦੀ ਹੈ ।
ਫਿਲਮ ਨਿਰਮਾਤਾ ਹਰਿੰਦਰ ਸਿੱਕਾਂ ਦੀ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ, ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਫਿਲਮੀ ਪਰਦੇ ‘ਤੇ ਦ੍ਰਿਸ਼ਮਾਨ ਕਰਦੀ ਵਿਵਾਦਤ ਫਿਲਮ “ਨਾਨਕਸ਼ਾਹ ਫਕੀਰ” ‘ਤੇ ਪੰਜਾਬ ਸਰਕਾਰ ਵੱਲੋਂ ਪਾਬੰਦੀ ਲਾਉਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਫਿਲਮ 'ਤੇ ਦੋ ਮਹੀਨਿਆਂ ਦੀ ਪਾਬਮਦੀ ਲਾ ਦਿੱਤੀ ਹੈ।ਸਿੱਖਾਂ ਦੇ ਇੱਕ ਵਫ਼ਦ ਨਾਲ ਮਿਲਣ ਤੋਂ ਬਾਅਦ ਚੰਡੀਗੜ੍ਹ ਡੀਐਮ ਵੱਲੋਂ ਫ਼ਿਲਮ 'ਤੇ ਦੋ ਮਹੀਨੇ ਦੀ ਪਾਬੰਦੀ ਲਗਾ ਦਿੱਤੀ ਗਈ ਹੈ।
ਸਿੱਖ ਵਿਰੋਧੀ ਗਤੀਵਿਧੀਆਂ ਕਾਰਕੇ ਚਰਚਾ ਵਿੱਚ ਰਹਿਣ ਵਾਲੇ ਡੇਰੇ ਦਿਵਯ ਜਯੋਤੀ ਜਾਗਰਣ ਸੰਸਥਾ ਨੂਰਮਹਿਲ ਦੇ ਇੰਗਲੈਂਡ ਦੇ ਸ਼ਹਿਰ ਹੇਜ਼ ਵਿਚ ਸਥਾਪਿਤ ਡੇਰੇ ਦੀ ਪਿਛਲੇ ਸਾਲ 7 ਦਸੰਬਰ ਨੂੰ ਕੁਝ ਅਗਿਆਤ ਵਿਅਕਤੀਆਂ ਵੱਲੋਂ ਭੰਨ-ਤੋੜ ਕਰਦਿਆਂ ਉਥੇ ਮੌਜੂਦ ਡੇਰੇ ਦੇ ਪੈਰੋਕਾਰਾਂ ਦੀ ਕੁੱਟਮਾਰ ਕਰਨ ਦੇ ਦੋਸ਼ ਦਾ ਸਾਹਮਣਾ ਕਰ ਰਹੇ ਸਾਊਥਾਲ ਨਿਵਾਸੀ ਨਿਰਮਲ ਸਿੰਘ ਸਮੇਤ ਲੈਸਟਰ ਅਤੇ ਬ੍ਰਮਿੰਘਮ ਦੇ ਰਹਿਣ ਵਾਲੇ ਕੁੱਲ 6 ਵਿਅਕਤੀਆਂ ਨੇ ਆਈਜ਼ਲਵਰਥ ਕਰਾਊਨ ਕੋਰਟ ਵਿਚ ਸੁਣਵਾਈ ਦੌਰਾਨ ਲਗਾਏ ਗਏ ਦੋਸ਼ਾਂ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਖ਼ੁਦ ਨੂੰ ਬੇਕਸੂਰ ਦੱਸਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।