ਆਮ ਆਦਮੀ ਪਾਰਟੀ ਨੇ ਪਾਰਟੀ ਵਿਰੋਧੀ ਕਾਰਵਾਈ ਦੇ ਦੋਸ਼ ਤਹਿਤ ਪਾਰਟੀ ਦੇ ਸੀਨੀਅਰ ਆਗੂਆਂ ਯੋਗੇਂਦਰ ਯਾਦਵ, ਪ੍ਰਸ਼ਾਂਤ ਭੂਸ਼ਨ, ਅਜੀਤ ਝਾਅ ਅਤੇ ਆਨੰਦ ਕੁਮਾਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰ ਦਿੱਤਾ ਹੈ। ਇਸ ਨਾਲ ਇਨ੍ਹਾਂ ਆਗੂਆਂ ਨੂੰ ਪਾਰਟੀ ਵਿਚੋਂ ਕੱਢਣ ਦੀਆਂ ਕਿਆਸਅਰਾਈਆਂ ਵਧ ਗਈਆਂ ਹਨ। ਨੋਟਿਸਾਂ ਦਾ ਜਵਾਬ ਦੇਣ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਹੈ।