ਪੱਤਾ ਪੱਤਾ ਸਿੰਘਾਂ ਦਾ ਵੈਰੀ ਪੰਜਾਬੀ ਗਾਇਕ/ ਅਦਾਕਰ ਰਾਜ ਕਾਕੜਾ ਦੀ ਦੂਜੀ ਫਿਲ਼ਮ ਹੈ। ਇਸਤੋਂ ਪਹਿਲਾਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਸ਼ਹਾਦਤ 'ਤੇ ਅਧਾਰਿਤ ਫਿਲਮ "ਕੌਮ ਦੇ ਹੀੇੈ" 'ਤੇ ਭਾਰਤ ਸਰਕਾਰ ਨੇ ਪਾਬੰਦੀ ਲਾ ਦਿੱਤੀ ਸੀ ਅਤੇ ਇਹ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਹੋ ਸਕੀ।ਪੱਤਾ ਪੱਤਾ ਸਿੰਘਾ ਦਾ ਵੈਰੀ ਫਿਲਮ 'ਤੇ ਵੀ ਭਾਰਤੀ ਸੈਂਸਰ ਬੋਰਡ ਨੇ ਪਾਬੰਦੀ ਲਾ ਦਿੱਤੀ ਸੀ, ਪਰ ਬਾਅਦ ਵਿੱਚ ਨਜ਼ਰਸ਼ਾਨੀ ਬੋਰਡ ਨੇ ਇਸ ਫਿਲਮ ਨੂੰ ਪਾਸ ਕਰ ਦਿੱਤਾ ਹੈ।