Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 22, 2015

April 22, 2015

ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦਾ ਸਮਰਥਨ ਕਰਨ ਕਾਰਨ ਆਪ ਸੰਸਦੀ ਦਲ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਗਏ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀ ਧਰਮਵੀਰ ਗਾਂਧੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਵਫਾਦਾਰੀ ਸਖਸ਼ੀਅਤ ਨਾਲ ਨਹੀਂ ਸਗੋਂ ਉਹਨਾਂ ਅਸੂਲਾਂ ਨਾਲ ਹੈ ਜਿਨ੍ਹਾਂ ਦੇ ਅਧਾਰ 'ਤੇ ਪਾਰਟੀ ਦਾ ਗਠਨ ਕੀਤਾ ਗਿਆ ਹੈ ।
ਫਰਾਂਸ 'ਚ ਪੈਰਿਸ ਦੇ ਆਸ-ਪਾਸ ਸਮੂਹ ਗੁਰਦੁਆਰਿਆਂ 'ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਖਾਲਸੇ ਦਾ ਸਾਜਨਾ ਦਿਵਸ ਪੂਰੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਬੰਧ 'ਚ ਬੋਬਿਨੀ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਬੀਤੇ ਐਤਵਾਰ 19 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ।
ਕੈਨੇਡਾ ਦੇ ਟੌਰਾਂਟੋ ਵਿੱਚ ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਪ੍ਰਾਂਤ ਦੀ ਮੁੱਖ ਮੰਤਰੀ ਕੈਥਲਿਨ ਵਿੱਨ ਨੂੰ ਸੱਦਣ ਦੇ ਮੁੱਦੇ 'ਤੇ ਸਿੱਖ ਜੱਥੇਬੰਦੀਆਂ ਵਿੱਚ ਮਤਭੇਦ ਪੈਦਾ ਹੋ ਗਏ ਹਨ ਅਤੇ ਤਨਾਅ ਬਣ ਗਿਆ ਹੈ।

ਐਡੀਲੇਡ (21 ਅਪ੍ਰੈਲ, 2015): ਐਡੀਲੇਡ ਵਿਚ ਪੰਜਾਬੀ ਫ਼ਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਦਰਸ਼ਕਾਂ ਨੂੰ ਦਿਖਾਉਣ ਲਈ ਗੁਰਦੁਆਰਾ ਸਰਬੱਤ ਖਾਲਸਾ ਦੀ ਸਿੱਖ ਸੰਗਤ ਨੇ ਉਪਰਾਲਾ ਕੀਤਾ। ਰਵਿੰਦਰ ਸਿੰਘ ਤੇ ਸਾਬ ਸਿੰਘ ਨੇ ਦੱਸਿਆ ਕਿ ਘੱਟ ਮੁਨਾਫੇ ਕਰਕੇ ਕਿਸੇ ਡਿਸਟ੍ਰੀਬਿਊਟਰ ਵੱਲੋਂ ਇਥੇ ਫ਼ਿਲਮ ਦਿਖਾਉਣ ਦਾ ਉਪਰਾਲਾ ਨਾ ਹੋਣ ‘ਤੇ ਸਰਬੱਤ ਖ਼ਾਲਸਾ ਦੀ ਸਿੱਖ ਸੰਗਤ ਵੱਲੋਂ ਦਰਸ਼ਕਾਂ ਨੂੰ ਪੰਜਾਬੀ […]

ਸ੍ਰ.ਕਰਮਜੀਤ ਸਿੰਘ, ਚੰਡੀਗੜ੍
ਹ ਇਹ ਖ਼ਬਰ ਬੜੀ ਦਿਲਚਸਪੀ ਅਤੇ ਕਈ ਹਲਕਿਆਂ ਵਿੱਚ ਖੁਸ਼ੀ ਨਾਲ ਸੁਣੀ ਜਾਏਗੀ ਕਿ ਸਿੱਖੀ ਸਿਧਾਂਤਾਂ ਦੀ ਬੌਧਿਕ ਅਗਵਾਈ ਸਹਿਜੇ-ਸਹਿਜੇ ਨੌਜਵਾਨਾਂ ਦੇ ਹੱਥਾਂ ਵਿੱਚ ਆ ਰਹੀ ਹੈ। ਭਾਵੇਂ ਓਪਰੀ ਨਜ਼ਰ ਨਾਲ ਵੇਖਿਆਂ ਇਹ ਅਦ੍ਰਿਸ਼ਟ ਰੁਝਾਨ ਭਰ ਜੋਬਨ ਵਿੱਚ ਅਜੇ ਪੂਰੀ ਤਰ੍ਹਾਂ ਨਿੱਖਰ ਕੇ ਸਾਹਮਣੇ ਨਹੀਂ ਆਇਆ, ਪਰ ਧਰਮ, ਕਲਚਰ, ਸਾਹਿਤ ਅਤੇ ਰਾਜਨੀਤੀ ਦੀਆਂ ਡੂੰਘੀਆਂ ਪਰਤਾਂ ਦੇ ਜਾਣਕਾਰ ਇਸ ਉੱਭਰ ਰਹੇ ਨਵੇਂ ਰੁਝਾਨ ਨੂੰ ਗੰਭੀਰਤਾ ਨਾਲ ਦੇਖ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।