Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 27, 2015

April 27, 2015

ਇੱਥੋਂ ਦੇ ਇੱਕ ਸਿਨੇਮਾ ਹਾਲ ਵਿੱਚ 29 ਅਪ੍ਰੈਲ ਦੀ ਸ਼ਾਮ ਨੂੰ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਵਿਖਾਉਣ ਦਾ ਪਤਾ ਲੱਗਣ 'ਤੇ ਸੈਕੜੇ ਸਿੱਖਾਂ ਨੇ ਇਕੱਠੇ ਹੋ ਕੇ ਸਿਨੇਮਾ ਹਾਲ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ।ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਨੂੰ ਫਿਲਮੀ ਪਰਦੇ 'ਤੇ ਦ੍ਰਿਸ਼ਮਾਨ ਕਰਦੀ ਇਸ ਫਿਲਮ ਨੂੰ 17 ਅਪ੍ਰੈਲ ਨੂੰ ਸਿੱਖ ਕੌਮ ਦੇ ਜਬਰਦਸਤ ਵਿਰੋਧ ਦੇ ਬਾਵਜੂਦ ਰਿਲੀਜ਼ ਕਰ ਦਿੱਤਾ ਗਿਆ ਸੀ।ਬਾਅਦ ਵਿਚ ਇਸ ਫਿਲਮ ਦੇ ਨਿਰਮਾਤਾ ਨੇ ਫਿਲਮ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।
-ਰਜਿੰਦਰ ਸਿੰਘ ਪੁਰੇਵਾਲ
ਬੀਤੇ ਦਿਨੀਂ ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾਈ ਜਨਰਲ ਸਕੱਤਰ ਹਰਵਿੰਦਰ ਸੋਨੀ ਉੱਤੇ ਗੁਰਦਾਸਪੁਰ ਵਿੱਚ ਐਤਵਾਰ ਸਵੇਰੇ ਹੋਏ ਕਾਤਲਾਨਾ ਹਮਲਾ ਹੋਇਆ। ਇਸ ਹਮਲੇ ਤੋਂ ਤੁਰੰਤ ਬਾਅਦ ਭਾਵੇਂ ਸਾਰੀ ਸੂਬਾਈ ਪੁਲੀਸ ਹਰਕਤ ਵਿੱਚ ਆ ਗਈ ਅਤੇ ਇੱਕ ਹਮਲਾਵਰ ਕਸ਼ਮੀਰ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਤੇ ਬਾਅਦ ਵਿਚ ਉਸ ਦੇ ਤਿੰਨ ਸਾਥੀਆਂ ਨੂੰ ਵੀ।
ਨੇਪਾਲ ਵਿੱਚ ਭੁਚਾਲ ਤੋਂ ਪੀੜਤ ਲੋਕਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ (ਇੰਟਰਨੈਸ਼ਨਲ) ਅਮਰੀਕਾ ਨੇ ਲੰਗਰ ਸ਼ੁਰੂ ਕਰ ਦਿੱਤੇ ਹਨ।
ਦਰਬਾਰ ਸਾਹਿਬ ਸਾਕੇ ਤੋਂ 40 ਦਿਨ ਪਹਿਲਾ ਦੇਸ਼ ਦੀ ਹਕੂਮਤ ਨੇ ਸਿੱਖਾਂ ਦੇ ਪਵਿੱਤਰ ਗੁਰਦੁਆਰਾ ਸਾਹਿਬਾਨ ਤੇ ਹਮਲਾ ਕਰਨ ਦੀ ਰਿਹਰਸਲ ਵੀ ਕੀਤੀ ਸੀ, ਸਿੱਖਾਂ ਦਾ ਟੈਸਟ ਵੀ ਲਿਆ ਸੀ ਅਤੇ ਸਿੱਖਾਂ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਉਹ ਇਸ ਭੁਲੇਖੇ ’ਚ ਨਾ ਰਹਿਣ ਕਿ ਦੇਸ਼ ਦੀ ਸਰਕਾਰ ਉਨਾਂ ਦੇ ਪਵਿੱਤਰ ਅਸਥਾਨਾਂ ਤੇ ਗੋਲੀ ਨਹੀਂ ਚਲਾ ਸਕਦੀ।
ਨੇਪਾਲ ਵਿੱਚ ਗਰੂ ਨਾਨਕ ਸਾਹਿਬ ਜੀ ਦੀ ਯਾਦ ਨਾਲ ਸਬੰਧਿਤ ਗਗੁਰਦੁਆਰਾ ਸਾਹਿਬ ਨਾਨਕਮੱਠ ਸਾਹਿਬ, ਕੂਪਨਟੋਲ ਦੇ ਗੁਰਦੁਆਰਾ ਖੂਹ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸੁਰੱਖਿਅਤ ਹਨ । ਇਹ ਜਾਣਕਾਰੀ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਅਤੇ ਸਮਾਜ ਸੇਵੀ ਐੱਸ. ਪੀ ੳੇਬਰਾਏ ਨੇ ਦਿੱਤੀ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ਵਿੱਚ ਹੋਏ ਕਤਲ ਤੋਂ ਬਾਅਦ ਭਾਰਤ ਭਰ ਵਿੱਚ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਸਮੇਂ ਹਰਿਆਣਾ ਦੇ ਹੋਂਦ ਚਿੱਲੜ ਵਿੱਚ ਵਾਪਰੇ ਸਿੱਖ ਕਤਲੇਆਮ ਬਾਰੇ ਹਰਿਆਣਾ ਸਰਕਾਰ ਵੱਲੋਂ ਗਠਿਤ ਗਰਗ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਨਿਪਾਲ 'ਚ ਆਏ ਭਿਆਨਕ ਭੁਚਾਲ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ: ਰਜਿੰਦਰ ਸਿੰਘ ਮਹਿਤਾ, ਸ: ਮੋਹਨ ਸਿੰਘ ਬੰਗੀਂ ਅੰਤਿ੍ੰਗ ਮੈਂਬਰ ਤੇ ਸ: ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ 'ਤੇ ਆਧਾਰਿਤ 3 ਮੈਂਬਰੀ ਕਮੇਟੀ ਬਣਾਈ ਹੈ, ਜਿਸ ਦੇ ਕੋਆਰਡੀਨੇਟਰ ਸ: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ ਹੋਣਗੇ ।
ਨੇਪਾਲ ਵਿੱਚ ਭੁਚਾਲ ਪੀੜਤਾਂ ਲਈ, ਦੁਖੀ ਮਨੁੱਖਤਾ ਦੀ ਸੇਵਾ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੱਲ੍ਹ ਤੋਂ ਰੋਜ਼ਾਨਾ 25 ਹਜ਼ਾਰ ਪੈਕਟ ਲੰਗਰ ਦੇ ਕੱਠਮੰਡੂ ਭੇਜਣਗੀਆਂ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।