ਸਰੀ ਦੇ ਇੱਕ ਸਿਨੇਮਾ ਹਾਲ ਵਿੱਚ ਫਿਲਮ ਨਾਨਕ ਸਾਹ ਫਕੀਰ ਦੇ ਲੱਗਣ ਦਾ ਪਤਾ ਲੱਗਣ ਤੋਂ ਬਾਅਦ ਸਿੱਖਾਂ ਨੇ ਕੀਤਾ ਜ਼ੋਰਦਾਰ ਮੁਜ਼ਾਹਰਾ

ਇੱਥੋਂ ਦੇ ਇੱਕ ਸਿਨੇਮਾ ਹਾਲ ਵਿੱਚ 29 ਅਪ੍ਰੈਲ ਦੀ ਸ਼ਾਮ ਨੂੰ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਵਿਖਾਉਣ ਦਾ ਪਤਾ ਲੱਗਣ ‘ਤੇ ਸੈਕੜੇ ਸਿੱਖਾਂ ਨੇ ਇਕੱਠੇ ਹੋ ਕੇ ਸਿਨੇਮਾ ਹਾਲ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ।ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਜੀ ਨੂੰ ਫਿਲਮੀ ਪਰਦੇ ‘ਤੇ ਦ੍ਰਿਸ਼ਮਾਨ ਕਰਦੀ ਇਸ ਫਿਲਮ ਨੂੰ 17 ਅਪ੍ਰੈਲ ਨੂੰ ਸਿੱਖ ਕੌਮ ਦੇ ਜਬਰਦਸਤ ਵਿਰੋਧ ਦੇ ਬਾਵਜੂਦ ਰਿਲੀਜ਼ ਕਰ ਦਿੱਤਾ ਗਿਆ ਸੀ।ਬਾਅਦ ਵਿਚ ਇਸ ਫਿਲਮ ਦੇ ਨਿਰਮਾਤਾ ਨੇ ਫਿਲਮ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।
ਸ਼ਿਵ ਸੈਨਾ ਆਗੂ ‘ਤੇ ਹਮਲੇ ਦਾ ਜ਼ਿੰਮੇਵਾਰ ਕੌਣ?

-ਰਜਿੰਦਰ ਸਿੰਘ ਪੁਰੇਵਾਲ
ਬੀਤੇ ਦਿਨੀਂ ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾਈ ਜਨਰਲ ਸਕੱਤਰ ਹਰਵਿੰਦਰ ਸੋਨੀ ਉੱਤੇ ਗੁਰਦਾਸਪੁਰ ਵਿੱਚ ਐਤਵਾਰ ਸਵੇਰੇ ਹੋਏ ਕਾਤਲਾਨਾ ਹਮਲਾ ਹੋਇਆ। ਇਸ ਹਮਲੇ ਤੋਂ ਤੁਰੰਤ ਬਾਅਦ ਭਾਵੇਂ ਸਾਰੀ ਸੂਬਾਈ ਪੁਲੀਸ ਹਰਕਤ ਵਿੱਚ ਆ ਗਈ ਅਤੇ ਇੱਕ ਹਮਲਾਵਰ ਕਸ਼ਮੀਰ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਤੇ ਬਾਅਦ ਵਿਚ ਉਸ ਦੇ ਤਿੰਨ ਸਾਥੀਆਂ ਨੂੰ ਵੀ।
ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ (ਇੰਟਰਨੈਸ਼ਨਲ) ਅਮਰੀਕਾ ਨੇ ਨੇਪਾਲ ਦੇ ਭੁਚਾਲ ਪੀੜਤਾਂ ਲਈ ਲੰਗਰ ਕੀਤੇ ਸ਼ੁਰੂ

ਨੇਪਾਲ ਵਿੱਚ ਭੁਚਾਲ ਤੋਂ ਪੀੜਤ ਲੋਕਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ (ਇੰਟਰਨੈਸ਼ਨਲ) ਅਮਰੀਕਾ ਨੇ ਲੰਗਰ ਸ਼ੁਰੂ ਕਰ ਦਿੱਤੇ ਹਨ।
ਮੋਗਾ ਗੋਲੀ ਕਾਂਡ (26 ਅਪ੍ਰੈਲ 1984) ਦਿਹਾੜੇ ‘ਤੇ ਵਿਸ਼ੇਸ਼

ਦਰਬਾਰ ਸਾਹਿਬ ਸਾਕੇ ਤੋਂ 40 ਦਿਨ ਪਹਿਲਾ ਦੇਸ਼ ਦੀ ਹਕੂਮਤ ਨੇ ਸਿੱਖਾਂ ਦੇ ਪਵਿੱਤਰ ਗੁਰਦੁਆਰਾ ਸਾਹਿਬਾਨ ਤੇ ਹਮਲਾ ਕਰਨ ਦੀ ਰਿਹਰਸਲ ਵੀ ਕੀਤੀ ਸੀ, ਸਿੱਖਾਂ ਦਾ ਟੈਸਟ ਵੀ ਲਿਆ ਸੀ ਅਤੇ ਸਿੱਖਾਂ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਉਹ ਇਸ ਭੁਲੇਖੇ ’ਚ ਨਾ ਰਹਿਣ ਕਿ ਦੇਸ਼ ਦੀ ਸਰਕਾਰ ਉਨਾਂ ਦੇ ਪਵਿੱਤਰ ਅਸਥਾਨਾਂ ਤੇ ਗੋਲੀ ਨਹੀਂ ਚਲਾ ਸਕਦੀ।
ਨੇਪਾਲ ਵਿੱਚ ਆਏ ਭੁਚਾਲ ਤੋਂ ਬਾਅਦ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸਹੀ ਸਲਾਮਤ

ਨੇਪਾਲ ਵਿੱਚ ਗਰੂ ਨਾਨਕ ਸਾਹਿਬ ਜੀ ਦੀ ਯਾਦ ਨਾਲ ਸਬੰਧਿਤ ਗਗੁਰਦੁਆਰਾ ਸਾਹਿਬ ਨਾਨਕਮੱਠ ਸਾਹਿਬ, ਕੂਪਨਟੋਲ ਦੇ ਗੁਰਦੁਆਰਾ ਖੂਹ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸੁਰੱਖਿਅਤ ਹਨ । ਇਹ ਜਾਣਕਾਰੀ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਅਤੇ ਸਮਾਜ ਸੇਵੀ ਐੱਸ. ਪੀ ੳੇਬਰਾਏ ਨੇ ਦਿੱਤੀ।
ਹੋਂਦ ਚਿੱਲੜ ਸਿੱਖ ਕਤਲੇਆਮ ਮਾਮਲੇ ਵਿੱਚ ਗਰਗ ਕਮਿਸ਼ਨ ਦੀ ਰਿਪੋਰਟ ਸਰਕਾਰ ਜਨਤਕ ਨਹੀਂ ਕਰ ਰਹੀ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ 1984 ਵਿੱਚ ਹੋਏ ਕਤਲ ਤੋਂ ਬਾਅਦ ਭਾਰਤ ਭਰ ਵਿੱਚ ਚੱਲੀ ਸਿੱਖ ਨਸਲਕੁਸ਼ੀ ਦੀ ਹਨੇਰੀ ਸਮੇਂ ਹਰਿਆਣਾ ਦੇ ਹੋਂਦ ਚਿੱਲੜ ਵਿੱਚ ਵਾਪਰੇ ਸਿੱਖ ਕਤਲੇਆਮ ਬਾਰੇ ਹਰਿਆਣਾ ਸਰਕਾਰ ਵੱਲੋਂ ਗਠਿਤ ਗਰਗ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਸਰਕਾਰ ਨੂੰ ਸੌਂਪ ਦਿੱਤੀ ਹੈ।
ਨੇਪਾਲ ਵਿੱਚ ਭੁਚਾਲ ਕਾਰਣ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਦਾ ਗਠਨ

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਨਿਪਾਲ ‘ਚ ਆਏ ਭਿਆਨਕ ਭੁਚਾਲ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ: ਰਜਿੰਦਰ ਸਿੰਘ ਮਹਿਤਾ, ਸ: ਮੋਹਨ ਸਿੰਘ ਬੰਗੀਂ ਅੰਤਿ੍ੰਗ ਮੈਂਬਰ ਤੇ ਸ: ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ‘ਤੇ ਆਧਾਰਿਤ 3 ਮੈਂਬਰੀ ਕਮੇਟੀ ਬਣਾਈ ਹੈ, ਜਿਸ ਦੇ ਕੋਆਰਡੀਨੇਟਰ ਸ: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ ਹੋਣਗੇ ।
ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੇਪਾਲ ਦੇ ਭੁਚਾਲ ਪੀੜਤਾਂ ਲਈ ਭੇਜਣਗੀਆਂ ਲੰਗਰ

ਨੇਪਾਲ ਵਿੱਚ ਭੁਚਾਲ ਪੀੜਤਾਂ ਲਈ, ਦੁਖੀ ਮਨੁੱਖਤਾ ਦੀ ਸੇਵਾ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੱਲ੍ਹ ਤੋਂ ਰੋਜ਼ਾਨਾ 25 ਹਜ਼ਾਰ ਪੈਕਟ ਲੰਗਰ ਦੇ ਕੱਠਮੰਡੂ ਭੇਜਣਗੀਆਂ ।
ਸਿੱਖ ਗੁਰੂ ਸਹਿਬਾਨ ਨੂੰ ਫਿਲਮ ਨਾਨਕ ਸ਼ਾਹ ਫਕੀਰ ਅਤੇ ਚਾਰ ਸਾਹਿਬਜ਼ਾਦੇ ਵਿੱਚ ਦ੍ਰਿਸ਼ਮਾਨ ਕਰਨ ਦੇ ਸਮਰਥਕ ਅਤੇ ਵਿਰੋਧੀ ਵਿਚਾਰ ( ਵੇਖੋ ਵੀਡੀਓੁ)

ਸਿੱਖ ਸਿਆਸਤ ਦੇ ਮੇਜ਼ਬਾਨ ਸ. ਬਲਜੀਤ ਸਿੰਘਵੱਲੋਂ ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਦੇ ਮੁੱਦੇ ‘ਤੇ ਸਿੱਖ ਸਿਧਾਤਾਂ ਦੀ ਰੌਸ਼ਨੀ ਵਿੱਚ ਪ੍ਰਸਿੱਧ ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਅਤੇ ਸ੍ਰ. ਹਰਕੰਵਲ ਸਿੰਘ ਸਰੀ, ਕੈਨੇਡਾ ਨਾਲ ਵਿਚਾਰ ਚਰਚਾ ਕੀਤੀ ਗਈ।
ਦਰਬਾਰ ਸਾਹਿਬ ਨੂੰ ਯੂਨੈਸਕੋ ਦੀ ਸੂਚੀ ਵਿੱਚ ਸ਼ਾਮਲ ਕਰਨ ਦੇ ਲੁਕਵੇਂ ਯਤਨ ?

-ਸ੍ਰ. ਕਰਮਜੀਤ ਸਿੰਘ, ਚੰਡੀਗੜ੍ਹਕੀ ਦਰਬਾਰ ਸਾਹਿਬ ਨੂੰ ਇੱਕ ਵਾਰ ਮੁੜ ਹੈਰੀਟੇਜ ਵਜੋਂ ਯੂਨੈਸਕੋ ਦੀ ਸੂਚੀ ਵਿੱਚ ਸ਼ਾਮਲ ਕਰਨ ਦੇ ਲੁਕਵੇਂ ਯਤਨ ਹੋ ਰਹੇ ਹਨ ? ਇਸ ਸਬੰਧੀ ਅਫ਼ਵਾਹਾਂ ਦਾ ਬਾਜ਼ਾਰ ਭਾਵੇਂ ਗਰਮ ਹੈ, ਪਰ ਸ਼ੋ੍ਰਮਣੀ ਕਮੇਟੀ ਵੱਲੋਂ ਇਨ੍ਹਾਂ ਖ਼ਬਰਾਂ ਦੀ ਨਾ ਤਾਂ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਨਾ ਹੀ ਖੰਡਨ। ਇੱਥੇ ਇਹ ਚੇਤੇ ਕਰਵਾਇਆ ਜਾਂਦਾ ਹੈ ਕਿ 5 ਜਨਵਰੀ, 2004 ਨੂੰ ਭਾਰਤ ਸਰਕਾਰ ਦੇ ਵਾਤਾਵਰਣ ਅਤੇ ਜੰਗਲਾਤ ਮੰਤਰਾਲੇ ਵੱਲੋਂ ਦਰਬਾਰ ਸਾਹਿਬ ਨੂੰ ਯੂਨੈਸਕੋ ਦੀ ਹੈਰੀਟੇਜ ਸੂਚੀ ਵਿੱਚ ਸ਼ਾਮਲ ਕਰਨ ਸਬੰਧੀ ਇੱਕ ਯਾਦ ਪੱਤਰ ਦਿੱਤਾ ਗਿਆ ਸੀ।
