ਬਾਪੂ ਸੂਰਤ ਸਿੰਘ ਨੂੰ ਪੁਲਿਸ ਨੇ ਕੀਤਾ ਰਿਹਾਅ

ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭਗਤਣ ਤੋਂ ਬਾਅਦ ਵੀ ਵੱਖ-ਵੱਖ ਜੇਲਾਂ ਵਿੱਚ ਬੰਦ ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਪਿਛਲੇ 96ਵੇਂ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ, ਜਿਸ ਨੂੰ ਪਿਛਲੀ 8 ਫਰਵਰੀ ਤੋਂ ਸਿਵਲ ਹਸਪਤਾਲ ’ਚ ਨਜ਼ਰਬੰਦ ਕੀਤਾ ਹੋਇਆ ਸੀ, ਨੂੰ ਅੱਜ ਪੁਲੀਸ ਨੇ ਰਿਹਾਅ ਕਰ ਦਿੱਤਾ ਹੈ।
ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਸਿੱਖ ਆਗੂਆਂ ਨੇ ਭਾਰਤ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਵੱਖ-ਵੱਖ ਜੱਥੇਬੰਦੀਆਂ ਦੇ ਪ੍ਰਤੀਨਧਾਂ ਨੇ ਭਾਰਤ ਦੇ ਰਾਸ਼ਟਰਪਤੀਨਾਲ ਮੁਲਾਕਾਤ ਕੀਤੀ।
ਭਾਈ ਸੁਖਦੇਵ ਸਿੰਘ ਸਖੀਰਾ ਦਾ ਸ਼ਹੀਦੀ ਦਿਹਾੜਾ 4 ਮਈ ਨੂੰ ਮਨਾਇਆ ਜਾਵੇਗਾ

ਸਿੱਖ ਯੂਥ ਫਰੰਟ ਵੱਲੋਂ ਭਾਈ ਸੁਖਦੇਵ ਸਿੰਘ ਸਖੀਰਾ ਦਾ 29ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਹਿਯੋਗ ਨਾਲ ਪਿੰਡ ਸਖੀਰਾ ਨੇੜੇ ਤਰਨ ਤਾਰਨ 4ਮਈ ਨੂੰ ਮਨਾਇਆ ਜਾ ਰਿਹਾ ਹੈ।ਭਾਈ ਸਖਰਿਾ ਸਿੱਖ ਕੌੰ ਦੇ ਉਨ੍ਹਾਂ ਮਹਾਨ ਯੋਧਿਆਂ ਚਿੱਚ ਇੱਕ ਹਨ, ਜਿੰਨਾ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੌਂ ਕੀਤੇ ਹਮਲੇ ਤੋਂ ਬਾਅਦ ਸਿੱਖ ਸੰਘਰਸ਼ ਨੂੰ ਸਿਖਰਾਂ ‘ਤੇ ਪਹੁੰਚਾਇਆ ਸੀ।
ਬਾਪੂ ਸੂਰਤ ਸਿੰਘ ਦੀ ਹਮਾਇਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਨੌਜਵਾਨ ਟੈਂਕੀ ‘ਤੇ ਚੜ੍ਹਿਆ

ਬਾਪੂ ਸੂਰਤ ਸਿੰਘ ਖ਼ਾਲਸਾ ਜੋ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਜੋ ਕਿ 16 ਜਨਵਰੀ 2015 ਤੋਂ ਲਗਾਤਾਰ ਭੁੱਖ ਹੜਤਾਲ ‘ਤੇ ਬੈਠੇ ਹਨ ਦੀ ਹਮਾਇਤ ‘ਤੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਅਤੇ ਸਰਕਾਰ ਦਾ ਧਿਆਨ ਖਿੱਚਣ ਲਈ ਇੱਕ ਨੌਜਵਾਨ ਸ. ਅੰਮਿ੍ਤਪਾਲ ਸਿੰਘ ਜੋਧਪੁਰ ਚੀਮਾ ਸੰਦੌੜ ਨੇੜਲੇ ਪਿੰਡ ਕਲਿਆਣ ਵਿਖੇ ਬੱਸ ਅੱਡੇ ਉੱਪਰ ਬਣੀ ਪਾਣੀ ਦੀ ਟੈਂਕੀ ‘ਤੇ ਟੈਂਕੀ ਉੱਪਰ ਚੜ੍ਹ ਗਿਆ ।
ਦਮੜੀ ਅਤੇ ਚਮੜੀ ਦੇ ਨੁਕਸਾਨ ਤੋਂ ਡਰਦਿਆਂ ਹਰਿੰਦਰ ਸਿੱਕਾ ਨੇ ਫਿਲਮ ਵਾਪਸ ਲਈ ,ਗੁਰੂ ਸਾਹਿਬ ਨੂੰ ਫਕੀਰ ਆਖਣਾ ਵੱਡਾ ਜੁਰਮ

ਲੰਡਨ ( 23 ਅਪ੍ਰੈਲ, 2015): ਵਿਵਾਦਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਇਸ ਦੇ ਨਿਰਮਾਤਾ ਹਰਿੰਦਰ ਸਿੱਅਤੇ ਕਾ ਨੇ ਕਿਸੇ ਕੌਮੀ ਪਿਆਰ ਨਾਲ ਜਾਂ ਸਿੱਖ ਗੁਰੂ ਸਹਿਬਾਨ ਪ੍ਰਤੀ ਸਤਿਕਾਰ ਦੀ ਭਾਵਨਾ ਤਹਿਤ ਵਾਪਸ ਨਹੀਂ ਲਿਆ ਬਲਕਿ ਮਜਬੂਰੀ ਵੱਸ ਵਾਪਸ ਲਿਆ ਗਿਆ ਹੈ ।
ਸੌਦਾ ਸਾਧ ਨੂੰ ਸਾਧੂ ਨਿਪੁੰਸਕ ਮਾਮਲੇ ਵਿੱਚ ਨਹੀਂ ਮਿਲੀ ਕੋਈ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਰਸਾ ਦੇ ਸੌਦਾ ਸਾਧ ਤੇ ਆਪਣੇ ਸੈਂਕੜੇ ਮਰਦ ਪੈਰੋਕਾਰਾਂ ਨੂੰ ਨਿਪੁੰਸਕ ਬਣਾਏ ਜਾਣ ਦੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਦੇ ਹੁਕਮਾਂ ‘ਤੇ ਰੋਕ ਲਾਉਣ ਬਾਰੇ ਨਾਂਹ ਕਰਦਿਆਂ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਪੀ. ਬੀ. ਬਜੰਥਰੀ ਵਾਲੇ ਡਿਵੀਜ਼ਨ ਬੈਂਚ ਵੱਲੋਂ ਅੱਜ ਸੌਦਾ ਸਾਧ, ਨਿਪੁੰਸਕਤਾ ਅਪਰੇਸ਼ਨ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡਾਕਟਰਾਾਂ ਸਣੇ ਸੀ.ਬੀ.ਆਈ. ਜਾਂਚ ਦੇ ਫੈਸਲੇ ਵਿਰੁੱਧ ਇੱਕ ਦਰਜਨ ਦੇ ਕਰੀਬ ਆਈਆਾ ਅਰਜ਼ੀਆਾ ਉੱਤੇ ਇੱਕਠਿਆਾ ਸੁਣਵਾਈ ਕਰਦਿਆਾ ਜਾਂਚ ਏਜੰਸੀ ਕੋਲੋਂ 6 ਮਹੀਨਿਆਾ ਦੀ ਜਾਂਚ ਬਾਰੇ ਮੁਕੰਮਲ ਸਟੇਟਸ ਰਿਪੋਰਟ ਤਲਬ ਕਰ ਲਈ ਗਈ ਹੈ ।
ਨਾਨਕ ਸ਼ਾਹ ਫਕੀਰ ਦਾ ਮਾਮਲਾ: ਦਾਅਵਾ ਇਲਾਹੀ ਦਰਸ਼ਨ ਦਾ ਅਤੇ ਪੈਰਵੀ ਬੁੱਤਪ੍ਰਸਤੀ ਦੀ…

ਗੁਰੂ ਨਾਨਕ ਦੇਵ ਜੀ ਬਾਰੇ ਜਿਸ ਮਨੁਖ ਨੇ ਹੁਣੇ ਇਕ ਫਿਲਮ ਬਣਾਈ ਹੈ (ਵੈਸੇ ਤਾਂ ਸਾਨੂੰ ਉਸ ਦਾ ਧੰਨਵਾਦ ਵੀ ਕਰਨਾ ਚਾਹੀਦਾ ਹੈ) ਉਸ ਦੇ ਬਿਆਨਾਂ ਨੇ, ਭਾਵੇਂ ਜਾਣੇ-ਅਣਜਾਣੇ ਵਿਚ ਹੀ ਸਹੀ, ਸਿੱਖੀ ਅੰਦਰ ਤੁਰੀ ਆਉਂਦੀ ਬੁੱਤਾਂ ਦੀ ਪੁਰਾਣੀ ਮਰਜ਼ ਨੂੰ ਵਿਚਾਰ ਦੇ ਮੰਚ ਤੇ ਲੈ ਆਂਦਾ ਹੈ। ਇਸ ਫਿਲਮ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ ਫਿਲਮਕਾਰ ਨੇ ਇਕ ਨਵੀਂ ਕਿਸਮ ਦਾ ਬੁੱਤ ਪੇਸ਼ ਕੀਤਾ ਹੈ। ਜਿਥੋਂ ਤੱਕ ਨਵੀਂ ਕਿਸਮ ਦੇ ਬੁੱਤ ਦਾ ਸਵਾਲ ਹੈ ਉਸ ਬਾਰੇ ਇਹੀ ਕਹਿਣਾ ਬਣਦਾ ਹੈ ਕਿ ਗੁਰੂ ਸਾਹਿਬ ਨੇ ਤਾਂ ਖਿਆਲਾਂ ਦੇ ਬੁੱਤ ਵੀ ਤੋੜ ਦਿੱਤੇ ਅਤੇ ਉਹ ਫਿਲਮਕਾਰ ਹਾਲੇ ਵੀ ਇਹ ਸਿੱਧ ਕਰਨ ਵਿਚ ਉਲਝਿਆ ਹੋਇਆ ਹੈ ਕਿ ਪਰਛਾਵਾਂ ਬੁੱਤ ਵਰਗਾ ਨਹੀਂ ਹੁੰਦਾ। ਹਕੀਕਤ ਇਹ ਹੈ ਕਿ ਪੱਥਰ, ਮਿੱਟੀ, ਲੱਕੜ ਅਤੇ ਕਾਗਜ਼ ਦੇ ਬੁੱਤ ਨਾਲੋਂ ਪਰਛਾਵਾਂ ਬੁੱਤ ਦਾ ਵਧੇਰੇ ਲੁਭਾਉਣਾ ਰੂਪ ਹੈ। ਇਹ ਪਰਛਾਵਾਂ ਮਨੁੱਖੀ ਹੈ ਜਾਂ ਮਸ਼ੀਨੀ ਇਸ ਗੱਲ ਵਿਚ ਉਕਾ ਹੀ ਫਰਕ ਨਹੀਂ ਹੈ ਕਿਉਂਕਿ ਆਖਰ ਦੋਵੇਂ ਹੀ ਬੁੱਤ ਦੀ ਪੂਰਤੀ ਕਰਦੇ ਹਨ।
ਪੰਜਾ ਸਾਹਿਬ ਵਿਸਾਖੀ ਦੇ ਜੋੜ ਮੇਲੇ ‘ਤੇ ਗਿਆ ਫਰੀਦਕੋਟ ਦਾ ਪਰਿਵਾਰ ਭੇਦਭਰੀ ਹਾਲਤ ਵਿੱਚ ਹੋਇਆ ਗੁੰਮ

ਫ਼ਰੀਦਕੋਟ (22 ਅਪ੍ਰੈਲ, 2015): ਪੰਜਾਬ ਤੋਂ ਪਾਕਿਸਤਾਨ ਸਥਿਤ ਗੁਰੁਦਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲੇ ‘ਤੇ ਦਰਸ਼ਨ ਕਰਨ ਗਏ ਪਰਿਵਾਰ ਦੇ ਚਾਰ ਮੈਂਬਰਾਂ ਦੇ ਰਹੱਸਮਈ ਹਾਲਤਾਂ ਵਿੱਚ ਗੁੰਮ ਹੋਣ ਕਰਕੇ ਪੁਲਿਸ ਅਤੇ ਖੂਫੀਆ ਏਜ਼ੰਸੀਆਂ ਦੀ ਨੀਦ ਹਰਾਮ ਹੋ ਗਈ ਹੈ।
ਸਿੱਖ ਨਸਲਕੁਸ਼ੀ: ਜਗਦੀਸ਼ ਟਾਈਟਲਰ ਦੇ ਖਿਲਾਫ ਮਾਮਲੇ ‘ਚ ਦਾਇਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ‘ਤੇ ਸੁਣਵਾਈ 3 ਜੂਨ

ਨਵੀਂ ਦਿੱਲੀ (22 ਅਪ੍ਰੈਲ, 2015): ਦਿੱਲੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲ਼ੀ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਹੋਈ ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਅਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਮਾਮਲੇ ‘ਚ ਦਾਇਰ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ‘ਤੇ ਸੁਣਵਾਈ ਲਈ 3 ਜੂਨ ਤਰੀਕ ਤੈਅ ਕੀਤੀ ਹੈ ।
ਫਿਲਮ ਪੱਤਾ ਪੱਤਾ ਸਿੰਘਾਂ ਦਾ ਵੈਰੀ ਇਟਾਲੀ ਵਿੱਚ ਵਿਖਾਉਣ ਲਈ ਨੌਜਵਾਨਾਂ ਨੇ ਕੀਤਾ ਉਪਰਾਲਾ

ਸਿੱਖੀ ਸੇਵਾ ਸੁਸਾਇਟੀ ਇਟਲੀ ਵਲੋ ਪੰਜਾਬੀ ਫ਼ਿਲਮ ‘ਪੱਤਾ ਪੱਤਾ ਸਿੰਘਾਂ ਦਾ ਵੈਰੀ’ ਇਟਾਲੀ ਵਿਚ ਦਰਸ਼ਕਾਂ ਨੂੰ ਦਿਖਾਉਣ ਲਈ ਨੌਜਵਾਨਾਂ ਨੇ ਉਪਰਾਲਾ ਕੀਤਾ। 25 ਅਪ੍ਰੈਲ 15:30 ਵਜੇ ਵੀਲਾਜੀਉ ਸੇਰੇਨੋ (ਬਰੇਸ਼ੀਆਂ) 25 ਅਪ੍ਰੈਲ 14:00 ਵਜੇ ਸੁਜਾਰਾ (ਮਾਨਤੋਵਾ) 26 ਅਪ੍ਰੈਲ 15:00 ਵਜੇ ਕੋਰਤੇਨੋਵਾਂ (ਬੈਰਗਾਮੋ) ਵਿਖੇ ਪੱਤਾ ਪੱਤਾ ਸਿੰਘਾ ਦਾ ਵੈਰੀ ਫਿਲਮ ਦਿਖਾਈ ਜਾਵੇਗੀ।
