Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 3, 2015

May 3, 2015

ਬਾਪੂ ਸੂਰਤ ਸਿੰਘ ਦੀ ਭੁੱਖ ਹੜਤਾਲ ਦੇ ਸਬੰਧ ਵਿਚ ਬਾਦਲ ਸਰਕਾਰ ਵੱਲੋਂ ਵਿਖਾਈ ਜਾ ਰਹੀ ਬੇਰੁਖ਼ੀ, ਅਵੇਸਲਾਪਣ ਅਤੇ ਲਾਪ੍ਰਵਾਹੀ ਦੇ ਰਵੱਈਏ ਤੋਂ ਅੱਜ ਇੱਥੇ ਪੰਥਕ ਜਥੇਬੰਦੀਆਂ ਦੇ ਇਕੱਠ ਵਿਚ ਬਹੁਤ ਗੁੱਸਾ ਤੇ ਰੋਸ ਵੇਖਣ ਵਿਚ ਆਇਆ। ਝੀਲ ਦੇ ਪਿਛਲੇ ਪਾਸੇ ਗੁਰੁਦਆਰਾ ਗੁਰਸਾਗਰ ਵਿਖੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਾ ਇਕੱਠ ਵਿਚ ਵੱਖ- ਵੱਖ ਆਗੂਆਂ ਨੇ ਸੰਘਰਸ਼ ਨੂੰ ਤਿੱਖਾ ਕਰਨ ਅਤੇ ਇਸ ਨੂੰ ਵਿਆਪਕ ਰੂਪ ਦੇਣ ਲਈ ਆਪਣੇ ਵਿਚਾਰ ਪ੍ਰਗਟ ਕੀਤੇ।
ਸਿੱਖ ਵਿਰੋਧੀ ਖੋਜ ਪੱਤਰ ਲਿਖਣ ਕਰਕੇ ਬਦਨਾਮੀ ਖੱਟਣ ਵਾਲੇ ਡਾ. ਪਿਸ਼ੌਰਾ ਸਿੰਘ ਵੱਲੋਂ “ਵਿਦੇਸ਼ਾਂ ਵਿੱਚ ਰਹਿਕੇ ਸਿੱਖੀ ਕਮਾਉਣਾ” ਵਿਸ਼ੇ ‘ਤੇ ਸੈਮੀਨਾਰ ਮਿਤੀ 8 ਤੋਂ 10 ਮਈ, 2015 ਨੂੰ ਯੂਨੀਵਰਸਿਟੀ ਆਫ ਕੈਲੇਫੌਰਨੀਆਂ, ਰੀਵਰਡੇਲ ਵਿੱਚ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਸਿੱਖਾਂ ਦੀ ਵਕਾਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ "ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਡ ਯੂਨੀਵਰਸਿਟੀ" ਫਤਿਹਗੜੂ ਸਾਹਿਬ ਦੇ ਉੱਪ-ਕੁੱਲਪਤੀ ਡਾ. ਗੁਰਮੋਹਨ ਸਿੰਘ ਵਾਲੀਆ ਇਸ ਵਿਵਾਦਤ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਜਾ ਰਹੇ ਹਨ।ਇਸ ਵਿਵਾਦਤ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਡਾ. ਵਾਲੀਆ ਅਮਰੀਕਾ ਵੱਲ ਰਵਾਨਾ ਹੋ ਗਏ ਹਨ।
ਪੰਜਾਬ ਦੀ ਸੱਤਾ 'ਤੇ ਕਾਬਜ਼ ਬਾਦਲ ਪਰਿਵਾਰ ਦੀ ਔਰਬਿਟ ਬੱਸ ’ਚ ਛੇਡ਼ਛਾਡ਼ ਤੋਂ ਬਾਅਦ ਚਲਦੀ ਬੱਸ ’ਚੋਂ ਸੁੱਟ ਕੇ ਮਾਰੀ ਗੲੀ ਨਾਬਾਲਗ ਅਰਸ਼ਦੀਪ ਕੌਰ ਦਾ ਚੌਥੇ ਦਿਨ ਵੀ ਸਸਕਾਰ ਨਹੀਂ ਹੋ ਸਕਿਅਾ। ਅੱਜ ਵੀ ਪਰਿਵਾਰ ਨਾਲ ਹਮਦਰਦੀ ਜਤਾੳੁਣ ਸਿਆਸੀ ਅਤੇ ਸਮਾਜ ਸੇਵੀ ਆਗੂਆਂ ਦਾ ਆਉਣਾ ਜਾਰੀ ਰਿਹਾ।
ਬਰਤਾਨੀਆ ਵਿੱਚ ਆ ਰਹੀਆਂ ਆਮ ਚੋਣਾਂ ਵਿੱਚ ਸਿੱਖਾਂ ਵੱਲੋਂ ਆਪਣੀ ਰਣਨੀਤੀ ਤੈਅ ਕਰਦਿਆਂ ਸਿੱਖ ਚੋਣ ਮੈਨੀਫੈਸਟੋ ਜਾਰੀ ਕੀਤਾ ਸੀ, ਜਿਸਦੀ ਦੀ ਹਮਾਇਤ ਕਰਨ ਵਾਲੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੀ ਸਮੀਖਿਆ ਅੱਜ ਜਾਰੀ ਕੀਤੀ ਜਾਵੇਗੀ।
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ (ਯੂ.ਐਸ.ਸੀ.ਆਈ.ਆਰ.ਐਫ਼.) ਨੇ ਆਪਣੀ 2015 ਦੀ ਰਿਪੋਰਟ 'ਚ ਕਿਹਾ ਹੈ ਕਿ ਭਾਰਤੀ ਸਿੱਖ ਭਾਈਚਾਰਾ ਪਿਛਲੇ ਲੰਮੇ ਸਮੇਂ ਤੋਂ ਭਾਰਤੀ ਸੰਵਿਧਾਨ ਦੀ ਧਾਰਾ 25 (ਬੀ) ਨੂੰ ਬਦਲਣ ਦੀ ਪੈਰਵੀ ਕਰ ਰਿਹਾ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ, ਜੈਨ ਅਤੇ ਬੋਧੀ ਮੱਤ ਨੂੰ ਅਪਣਾਉਣ ਵਾਲੇ ਲੋਕ ਹਿੰਦੂ ਹਨ ਤੇ ਉਨ੍ਹਾਂ ਨੂੰ ਹਿੰਦੂ ਧਾਰਮਿਕ ਸੰਸਥਾਵਾਂ ਅਨੁਸਾਰ ਚੱਲਣਾ ਚਾਹੀਦਾ ਹੈ।
ਫ਼ਿਲਮ 'ਪੱਤਾ ਪੱਤਾ ਸਿੰਘਾਂ ਦਾ ਵੈਰੀ' ਦੇ ਪ੍ਰਚਾਰ ਲਈ ਪ੍ਰਸਿੱਧ ਗੀਤਕਾਰ ਰਾਜ ਕਾਕੜਾ ਆਸਟ੍ਰੇਲੀਆ ਪਹੁੰਚੇ ਹੋਏ ਹਨ। ਉਨ੍ਹਾਂ ਸਪਰਿੰਗਵੇਲ ਭਰਾਵਾਂ ਦੇ ਭਾਰਤੀ ਰੈਸਟੋਰੈਂਟ 'ਚ ਇਸ ਬਾਰੇ ਦੱਸਦਿਆਂ ਕਿਹਾ ਕਿ ਫਿਲਮ ਵਿਚ ਜੋ ਦਿਖਾਇਆ ਗਿਆ ਹੈ, ਉਹ ਕਦੇ ਵੀ ਸਮੇਂ ਦੀਆਂ ਸਰਕਾਰਾਂ ਨੇ ਸਾਹਮਣੇ ਨਹੀਂ ਆਉਣ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।