ਪਰਮਜੀਤ ਸਿੰਘ ਸਰਨਾ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਸਾਬਕਾ ਪ੍ਰਧਾਨ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਦੇ ਨਾਂ ਇਕ ਬਿਆਨ ਵਿਚ ਨਿਰੋਲ ਧਾਰਮਕ ਮਸਲਿਆਂ ਵਿਚ ਪੰਜਾਬ ਸਰਕਾਰ ਦੇ ਦਖਲ ਦੀ ਸਖ਼ਤ ਨਿੰਦਾ ਕਰਦੇ ਹੋਏ, ਸ: ਪ੍ਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ, ਪੰਜਾਬ ਦੇ ਪੰਥ ਵਿਰੋਧੀ ਕਾਰਵਾਈਆਂ ਦੇ ਮੱਦੇ ਨਜ਼ਰ ਪੰਜਾਬ ਵਿਚ ਧਾਰਮਕ ਯਾਤਰਾ ਨੂੰ ਸ਼ਰਧਾ ਤੇ ਧਰਮ ਪ੍ਰਚਾਰ ਦੀ ਆੜ ਵਿਚ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰਾਰ ਦਿੱਤਾ ।