Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 11, 2015

May 11, 2015

ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪਾਵਨ ਸ਼ਹੀਦੇ ਦਿਹਾੜੇ 'ਤੇ ਜੂਨ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਵੱਲੋਂ ਕਰਵਾਏ ਗਏ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਫੌਜੀ ਹਮਲੇ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ , ਜਨਰਲ ਸ਼ਬੇਗ ਸਿੰਘ ਸਮੇਤ ਸ਼ਹੀਦ ਹੋਏ ਸਮੁਹ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਮ ਨਗਰ ਕੀਰਤਨ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਦੇ ਸਹਿਯੋਗ ਨਾਲ ਮਿਤੀ 7 ਜੂਨ 2015 ਦਿਨ ਐਤਵਾਰ ਨੂੰ ਕੱਢਿਆ ਜਾ ਰਿਹਾ ਹੈ।
ਜੇਹਲਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਵਲੋਂ ਵਿੱਢੇ ਹੋਏ ਸੰਘਰਸ਼ ਦੀ ਹਿਮਾਇਤ ਵਿੱਚ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ,ਕੇ ਵਲੋਂ ਭਾਰਤੀ ਦੂਤਾਵਾਸ ਦੇ ਬ੍ਰਮਿੰਘਮ ਸਥਿਤ ਜਨਰਲ ਕੌਂਸਲੇਟ ਦੇ ਦਫਤਰ ਮੂਹਰੇ 15 ਮਈ ਸ਼ੁੱਕਰਵਾਰ ਵਾਲੇ ਦਿਨ ਦੋ ਤੋਂ ਤਿੰਨ ਵਜੇ ਤੱਕ ਨੂੰ ਭਾਰੀ ਰੋਸ ਮੁਜਾਹਰਾ ਕੀਤਾ ਜਾਵੇਗਾ ।
ਪੰਜ ਪੰਜਾਬੀ ਲੇਖਕ ਸਭਾਵਾਂ ਦੀ ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਵੱਲੋਂ ਕਰਵਾਈ ਗਈ ਭਾਸ਼ਾ ਕਨਵੈਨਸ਼ਨ 'ਚ ਸ਼ਾਇਦ ਪਹਿਲੀ ਵਾਰ ਕਾਂਗਰਸ ਨੂੰ ਛੱਡ ਕੇ ਸਭ ਪਾਰਟੀਆਂ ਦੇ ਸ਼ਾਮਿਲ ਹੋਏ ਆਗੂਆਂ ਨੇ ਕਨਵੈਨਸ਼ਨ ਵੱਲੋਂ ਉਠਾਈਆਂ ਗਈਆਂ ਮੰਗਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਦਿੱਤੇ ਜਾਣ ਦੀ ਮੰਗ ਦਾ ਸਮਰਥਨ ਵੀ ਕੀਤਾ ਤੇ ਇਸ ਵਾਸਤੇ ਯਤਨਸ਼ੀਲ ਹੋਣ ਦਾ ਭਰੋਸਾ ਦਿੱਤਾ ।
ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ (ਕੈਨੇਡਾ) ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕੈਲਗਰੀ 'ਚ ਧੂਮ-ਧਾਮ ਨਾਲ ਸਜਾਇਆ ਗਿਆ ਜਿਸ ਵਿੱਚ ਕੈਲਗਰੀ ਦੀਆਂ ਸੰਗਤਾਂ ਤੋਂ ਇਲਾਵਾ ਐਡਮਿੰਟਨ, ਸਰੀ, ਵੈਨਕੂਵਰ ਅਤੇ ਐਬਸਫੋਰਡ ਤੋਂ ਸੰਗਤਾਂ ਨੇ ਭਾਰੀ ਗਿਣਤੀ 'ਚ ਹਾਜ਼ਰੀ ਭਰੀ ।
ਸਿੱਖ ਕੌਮ ਦੀਆਂ ਸ਼ਾਨਾਂਮੱਤੀਆਂ ਪ੍ਰੰਪਰਾਵਾਂ ਦੀ ਰਾਖੀ ਲਈ ਆਪਣੀ ਜਾਨ ਨਿਯਛਾਵਰ ਕਰਨ ਵਾਲੇ ਸਿੱਖ ਕੌਮ ਦੇ ਲਾਸਾਨੀ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿਤਾ-ਬਾਪੂ ਤਰਲੋਕ ਸਿੰਘ ਅਗਵਾਨ ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਨੂੰ ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ, ਬੱਬਰ ਖ਼ਾਲਸਾ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜਰਮਨੀ ਤੇ ਦਲ ਖ਼ਾਲਸਾ ਜਰਮਨੀ ਦੇ ਮੁਖੀਆਂ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਰੇਸ਼ਮ ਸਿੰਘ ਬੱਬਰ, ਭਾਈ ਲਖਵਿੰਦਰ ਸਿੰਘ ਮੱਲ੍ਹੀ, ਭਾਈ ਸੋਹਣ ਸਿੰਘ ਕੰਗ ਤੇ ਭਾਈ ਸੁਰਿੰਦਰ ਸਿੰਘ ਸੇਖੋਂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਪੂ ਤਰਲੋਕ ਸਿੰਘ ਅਗਵਾਨ ਦੇ ਵਿਛੋੜੇ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇੰਗਲ਼ੈਂਡ ਦੀਆਂ ਚੋਣਾਂ ਵਿੱਚ ਸਿੱਖ ਮੁੱਦਿਆਂ ਨੂੰ ਲੈ ਕੇ ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਤਿਆਰ ਕੀਤੇ ਗਏ ਸਿੱਖ ਚੋਣ ਮਨੋਰਥ ਪੱਤਰ ਨੂੰ ਹਮਾਇਤ ਕਰਨ ਵਾਲੇ 165 ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ, ਜਿਨ੍ਹਾਂ 'ਚੋਂ ਪ੍ਰਧਾਨ ਮੰਤਰੀ ਡੇਵਿਡ ਕੈਮਰੂਨ ਸਮੇਤ 41 ਕੰਜ਼ਰਵੇਟਿਵ ਪਾਰਟੀ, 64 ਲੇਬਰ ਪਾਰਟੀ, 56 ਸਕਾਟਿਸ਼ ਨੈਸ਼ਨਲ ਪਾਰਟੀ, 3 ਲਿਬਰਲ ਡੈਮੋਕ੍ਰੇਟਿਕ ਅਤੇ 1 ਯੂ. ਕੇ. ਆਈ. ਪੀ. ਦੇ ਉਮੀਦਵਾਰ ਸੰਸਦ ਮੈਂਬਰ ਚੁਣੇ ਗਏ ਹਨ ।
ਅੱਜ ਸਿੱਖ ਕੌਮ ਮੁਲਕ ਵਿੱਚ ਘੱਟ ਗਿਣਤੀ ’ਚ ਹੈ ਅਤੇ ਅਕਸਰ ਘੱਟ ਗਿਣਤੀਆਂ ਨੂੰ ਦਬਾ ਲਿਆ ਜਾਂਦਾ ਹੈ।ਅਜਿਹੇ ਵਿੱਚ ਇੱਕ ਸਿੱਖ ਜੋੜੇ ਨੂੰ ਚਾਰ ਬੱਚੇ ਪੈਦਾ ਕਰਨੇ ਚਾਹੀਦੇ ਹਨ। ਉਂਜ ਉਨ੍ਹਾਂ ਇਹ ਵੀ ਆਖਿਆ ਕਿ ਘੱਟੋ ਘੱਟ ਤਿੰਨ ਬੱਚੇ ਤਾਂ ਜ਼ਰੂਰ ਹੋਣ। ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਮ ਇਹ ਸੰਦੇਸ਼ ਪਟਿਆਲਾ ਵਿੱਚ ਇੱਕ ਸਮਾਗਮ ਦੌਰਾਨ ਦਿੱਤਾ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਭਾਰਤ ਦੀਆ ਵੱਖੋ-ਵੱਖ ਜ਼ੇਲ੍ਹਾਂ 'ਚ ਪਿਛਲੇ ਲੰਮੇ ਸਮੇਂ ਨਜ਼ਰਬੰਦ ਬੰਦੀ ਸਿੰਘਾ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਭਾਈ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਦੀ ਹਮਾਇਤ ਅਤੇ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਖਾਲਸਾ ਦੇ ਜੱਦੀ ਪਿੰਡ ਹਸਨਪੁਰ (ਲੁਧਿਆਣਾ) ਵਿਖੇ ਹੋਏ ਚੜ੍ਹਦੀ ਕਲਾ ਪੰਥਕ ਸੰਮੇਲਨ 'ਚ ਪੰਜਾਬ ਤੋਂ ਇਲਾਵਾ ਦਿੱਲੀ, ਹਰਿਆਣਾ ਅਤੇ ਹੋਰ ਸੂਬਿਆਂ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।