ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰæ ਸਿਮਰਨਜੀਤ ਸਿੰਘ ਮਾਨ ਪਿਛਲੇ ਕੁੱਝ ਦਿਨਾਂ ਤੋਂ ਪੀæਜੀæਆਈ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ। ਇੰਗਲੈਂਡ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ (ਯੂ.ਕੇ.) ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਜਾਰੀ ਪੈੱਸ ਬਿਆਨ ਵਿੱਚ ਸ੍ਰæ ਸਿਮਰਨਜੀਤ ਸਿੰਘ ਮਾਨ ਦੀ ਸਿਹਤਯਾਬੀ ਲਈ ਸ਼ੁੱਭਕਾਮਨਾ ਕੀਤੀ ਗਈ ਹੈ।