Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 13, 2015

May 13, 2015

ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ 'ਚ ਅੱਜ ਅੱਠ ਹਮਲਾਵਰਾਂ ਨੇ ਇਕ ਯਾਤਰੀ ਬੱਸ 'ਚ ਦਾਖਲ ਹੋ ਕੇ ਯਾਤਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਜਿਸ 'ਚ ਘੱਟ ਗਿਣਤੀ ਇਸਮਾਈਲ ਮੁਸਲਿਮ ਸਮੂਹ ਦੇ ਘੱਟ ਤੋਂ ਘੱਟ 47 ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ ਹਨ।
ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਭਾਰਤੀ ਸੁਪਰੀਮ ਕੋਰਟ ਵਿੱ ਚਦਾਇਰ ਕੀਤੀ ਪਟੀਸ਼ਨ 'ਤੇ ਕਾਰਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਮਸਲੇ 'ਤੇ ਕਮੇਟੀ ਨੂੰ ਭਾਰਤ ਦੇ ਮਨੁੱਖੀ ਅਧਿਕਾਰ ਕਮੀਸ਼ਨ ਕੋਲ ਜਾਣ ਦੀ ਤਜਵੀਜ਼ ਦਿੱਤੀ ਹੈ।
ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਗਤੀਵਿਧਆਂ ਰੋਕਣ ਲਈ ਭਾਰਤ ਸਰਕਾਰ ਨੇ ਬਾਹਰਲੇ ਮੁਲਕਾਂ ਦੇ ਸਿੱਖਾਂ ਵੱਲੋਂ ਚਲਾਏ ਜਾ ਰਹੇ ਫੇਸਬੁੱਕ ਪੇਜ਼ਾਂ ਨੂੰ ਭਾਰਤ ਵਿੱਚ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਭਾਰਤੀ ਨਿਆਇਕ ਵਿਵਸਥਾ ਦੀ ਕਰੜੀ ਆਲੋਚਨਾ ਕਰਦਿਆਂ ਬੰਬੇ ਹਾਈਕੋਰਟ ਦੇ ਸਾਬਕਾ ਜੱਜ ਹੋਸਬੇਟ ਸੂਰੇਸ਼ ਨੇ ਕਿਹਾ ਕਿ ਸਿੱਖ ਕੌਮ ਵਿਰੁੱਧ ਕੀਤੇ ਗਏ ਸਿੱਖ ਨਸਲਕੁਸ਼ੀ ਦੇ ਮਾਮਲੇ ਵਿੱਚ ਇਨਸਾਫ ਅਜੇ ਵੀ ਪੀੜਤਾਂ ਦੀ ਪਹੁੰਚ ਤੋਂ ਬਾਹਰ ਹੈ।
ਪੰਥ ਪਿਛਲੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉੱਦਮ-ਉਪਰਾਲੇ ਕਰ ਰਿਹਾ ਹੈ ਪਰ ਪੰਜਾਬ ਦੀ ਬਾਦਲ ਸਰਕਾਰ ਸੁਪਰੀਮ ਕੋਰਟ ਵਲੋਂ ਲਾਈ ਅਖੌਤੀ ਸਟੇਅ ਨੂੰ ਅਧਾਰ ਬਣਾ ਕੇ ਉਮਰ ਕੈਦੀਆਂ ਦੀ ਰਿਹਾਈ ਨਾ ਹੋਣ ਦੀਆਂ ਦੁਹਾਈਆਂ ਦਿੰਦੀ ਹੈ ਪਰ ਅਸਲ ਵਿਚ ਰਿਹਾਈਆਂ ਤੋਂ ਪਹਿਲਾਂ ਸਥਾਨਕ ਜਿਲ੍ਹਾ ਪ੍ਰਸਾਸ਼ਨ ਵਲੋਂ ਕੀਤੀਆਂ ਜਾਂਦੀਆਂ ਸਿਫਾਰਸਾਂ ਵੀ ਉਲਟ ਕੀਤੀਆਂ ਜਾਂਦੀਆਂ ਹਨ ਜਿਵੇ ਕਿ ਪਿਛਲੇ ਦਿਨੀ ਭਾਈ ਸੁਬੇਗ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਪਿੰਡ ਸੂਹਰੋਂ ਥਾਣਾ ਖੇੜੀ ਗੰਡਿਆਂ (ਸਦਰ ਰਾਜਪੁਰਾ), ਜਿਲ੍ਹਾ ਪਟਿਆਲਾ ਦੀ ਅਗੇਤੀ ਰਿਹਾਈ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਕੀਤੇ ਨਿਰਦੇਸ਼ਾਂ ਦੇ ਬਾਵਜੂਦ ਪਟਿਆਲਾ ਜਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਨਾਂਹਪੱਖੀ ਸਿਫਾਰਸ਼ ਕੀਤੀ ਗਈ ਸੀ ਅਤੇ ਹੁਣ ਭਾਈ ਬਲਬੀਰ ਸਿੰਘ ਬੀਰਾ ਦੀ ਚਾਰ ਹਫਤਿਆਂ ਦੀ ਪੈਰੋਲ ਛੁੱਟੀ ਦੀ ਵੀ ਸਿਫਾਰਸ਼ ਨਹੀਂ ਕੀਤੀ ਗਈ।
ਸੈਸ਼ਨ ਜੱਜ ਅੰਬਾਲਾ ਵੱਲੋਂ ਇੱਕ ਅੰਮਿ੍ਤਧਾਰੀ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਅਦਾਲਤ 'ਚ ਗਵਾਹੀ ਦੇਣ ਦੀ ਇਜਾਜ਼ਤ ਨਾ ਦੇਣ ਦੇ ਬਕਾਇਦਾ ਲਿਖਤੀ ਤੌਰ 'ਤੇ ਜਾਰੀ ਕੀਤੇ ਹੁਕਮਾਂ ਦਾ ਅਮਲ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੋਕ ਦਿੱਤਾ ਗਿਆ ਹੈ ।
ਬਠਿੰਡਾ ਪੁਲਿਸ ਵੱਲੋਂ ਬੱਬਰ ਖਾਲਸਾ ਜਥੇਬੰਦੀ ਨਾਲ ਸਬੰਧਿਤ ਦੱਸਕੇ ਗ੍ਰਿਫਤਾਰ ਕੀਤੇ ਸਿੱਖ ਨੌਜਵਾਨ ਰਮਨਦੀਪ ਸਿੰਘ ਉਰਫ਼ ਸਨੀ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਮਾਣਯੋਗ ਹਾਈਕੋਰਟ ਨੇ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।