Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 15, 2015

May 15, 2015

ਨਵੀਂ ਆ ਰਹੀ ਫਿਲਮ "ਸੰਤ ਤੇ ਸਿਪਾਹੀ" ਦੇ ਫਿਲਮ ਨਿਰਮਾਤਾ ਨੇ ਦੱਸਿਆ ਕਿ ਭਾਰਤੀ ਫਿਲਮ ਸੈਂਸਰ ਬੋਰਡ ਨੇ ਉਨ੍ਹਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵੀਡੀਓੁ ਨੂੰ ਫਿਲਮ ਵਿੱਚ ਕੱਟਣ ਲਈ ਕਿਹਾ ਹੈ। ਫਿਲਮ ਨਿਰਮਾਤਾ ਜਸਬੀਰ ਸੰਘਾ ਅਤੇ ਸੁਖਵੰਤ ਢੱਡਾ ਅਨੁਸਾਰ ਭਾਰਤੀ ਫਿਲਮ ਸੈਂਸਰ ਬੋਰਡ ਨੇ ਉਨ੍ਹਾਂ ਨੂੰ ਫਿਲਮ ਵਿੱਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੀ ਅਸਲੀ ਰਿਕਾਰਡਿੰਗ ਨੂੰ ਕੱਟਣ ਵਾਸਤੇ ਕਿਹਾ ਹੈ । ਫਿਲਮ ਨਿਰਮਾਤਾ ਨੇ ਸੈਂਸਰ ਬੋਰਡ ਦੇ ਇਸ ਫੈਸਲੇ ਖਿਲਾਫ ਕਾਨੂੰਨੀ ਚਾਰਾਜੋਈ ਕਰਨ ਦਾ ਐਲਾਨ ਕੀਤਾ ਹੈ।
ਬਾਪੂ ਸੂਰਤ ਸਿੰਘ ਖ਼ਾਲਸਾ ਵੱਲੋਂ ਬੰਦੀ ਸਿੰਘ ਖ਼ਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰੰਭੇ ਸੰਘਰਸ਼ ਦੀ ਹਮਾਇਤ ਵਿੱਚ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਸਾਹਮਣੇ ਧਰਨਾ ਦੇਣ ਜਾ ਰਹੇ ਪੰਥਕ ਜਥੇਬੰਦੀਆਂ ਦੇ ਮਾਰਚ ਨੂੰ ਪੁਲਿਸ ਨੇ ਫ਼ਤਿਹਗੜ੍ਹ ਸਾਹਿਬ ਤੋਂ ਬਾਹਰ ਨਿਕਲਦਿਆਂ ਹੀ ਪਿੰਡ ਅੱਤੇਵਾਲੀ ਕੋਲ ਹਿਰਾਸਤ ਵਿੱਚ ਲੈ ਲਿਆ ਤੇ ਮਾਰਚ ਵਿੱਚ ਸ਼ਾਮਲ 70 ਦੇ ਕਰੀਬ ਸਿੱਖ ਕਾਰਕੂਨਾਂ ਨੂੰ ਪੁਲਿਸ ਬੱਸਾਂ ਵਿੱਚ ਭਰ ਕੇ ਲੈ ਗਈ।
ਅੰਮ੍ਰਿਤਸਰ (14 ਮਈ,2015): ਸ਼੍ਰੀ ਦਰਬਾਰ ਸਾਹਿਬ ’ਤੇ ਸਾਲ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੌਰਾਨ ਫ਼ੌਜ ਦੁਆਰਾ ਚੁੱਕੀ ਗੲੀ ਸਿੱਖ ਰੈਫਰੈਂਸ ਲਾਇਬਰੇਰੀ ਦੀ ਸਮੱਗਰੀ ਵਾਪਸ ਲੈਣ ਲਈ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੱਗਰੀ ਵਾਪਸ ਲੈਣ ਲਈ ਮੁੜ ਕਮਰ ਕੱਸੇ ਕੀਤੇ ਗਏ ਹਨ।
ਅਦਾਲਤਾਂ ਵੱਲੋਂ ਦਿੱਤੀ ਸਜ਼ਾ ਪੂਰੀ ਕਰ ਚੁੱਕਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਕਰਕੇ ਪੰਜਾਬ ਸਰਕਾਰ ਖਿਲਾਫ ਅੱਜ 60 ਤੋਂ ਵੀ ਜਿਆਦਾ ਸਿੱਖਾਂ ਦੇ ਜੱਥੇ ਵੱਲੋਂ ਗ੍ਰਿਫਤਾਰੀਆਂ ਦੇਣ ਦੀ ਸੰਭਾਵਨਾ ਹੈ।
ਕਸ਼ਮੀਰ ਹਾਈਕੋਰਟ ਨੇ ਸਾਲ 2000 ਵਿੱਚ ਸੂਬੇ ਦੇ ਪਿੰਡ ਚਿੱਠੀਸਿੰਘਪੁਰਾ ਵਿੱਚ 35 ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿੱਚ ਜਾਂਚ ਲਈ ਇੱਕ ਸਿੱਖ ਪਟੀਸ਼ਨ ਕਰਤਾ ਵੱਲੋਂ ਦਾਇਰ ਪਟੀਸ਼ਨ ‘ਤੇ ਕਾਰਵਾਈ ਕਰਦੇ ਹੋਏ ਜੰਮੂ ਕਸ਼ਮੀਰ ਸਰਕਾਰ ਨੂੰ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਉੱਚਿਤ ਕਾਰਵਾਈ ਲਈ ਹੁਕਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।