Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 18, 2015

May 18, 2015

ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਉੱਤੇ ਹੋਏ ਕਾਤਲਾਨਾ ਹਮਲੇ ਦੀ ਅੱਜ ਅਕਾਲੀ ਦਲ ਪੰਚ ਪ੍ਰਧਾਨੀ ਦੇ ਕੌਮੀ ਆਗੂਆਂ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਹ ਸਖਤ ਤਾੜਨਾ ਕੀਤੀ ਹੈ ਕਿ ਅਜਿਹੀਆਂ ਹਰਕਤਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।
ਜੇਕਰ ਪੰਜਾਬ ਸਰਕਾਰ ਅਤੇ ਇਥੋਂ ਦੇ ਲੋਕ ਨਾ ਜਾਗੇ ਤਾਂ ਵੋਟਾਂ ਦੇ ਵਪਾਰੀਆਂ ਸਦਕਾ ਨੇੜਲੇ ਭਵਿੱਖ 'ਚ ਸਿੱਖਾਂ ਅਤੇ ਪੰਜਾਬੀਆਂ ਦੇ ਪੰਜਾਬ 'ਚ ਹੀ ਘੱਟ ਗਿਣਤੀ ਬਣਨ ਦੇ ਆਸਾਰ ਬਣ ਜਾਣਗੇ। ਇਸ ਸਮੇਂ ਪੰਜਾਬ 'ਚ ਅਬਾਦੀ ਦਾ ਅਨੁਪਾਤ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਵੱਡੇ ਸ਼ਹਿਰਾਂ 'ਚ ਪੰਜਾਬੀਆਂ ਤੇ ਗੈਰ ਪੰਜਾਬੀਆਂ ਦੀ ਆਬਾਦੀ 60.40 ਦੀ ਪ੍ਰਤੀਸ਼ਤ ਦਰ ਤੋਂ ਵੱਧ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ’ਤੇ ਕੁਝ ਵਿਅਕਤੀਆਂ ਵੱਲੋਂ ਪਿੰਡ ਗੁਰੂਸਰ (ਮਹਿਰਾਜ) ਨੇੜੇ ਬੀਤੀ ਦੇਰ ਰਾਤ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਬਾਬਾ ਹਰਦੀਪ ਸਿੰਘ ਵਾਲ ਵਾਲ ਬਚ ਗਏ। ਇਸ ਮਾਮਲੇ ਵਿੱਚ ਪੁਲੀਸ ਨੇ ਸੱਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਤਾ ਦੇ ਨਸ਼ੇ ਵਿੱਚ ਚੂਰ ਫਿਰਕਾਪ੍ਰਸ਼ਤ ਹਿੰਦੂਤਵੀ ਜੱਥੇਬੰਦੀ ਸ਼ਿਵ ਸੈਨਾ ਵੱਲੋਂ ਅੱਕਜ ਇੱਥੇ ਇੱਕ ਪ੍ਰਦਰਸ਼ਨ ਦੌਰਾਨ ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਸੰਘਰਸ਼ ਨਾਲ ਸਬੰਧਿਤ ਸਿੱਖ ਯੋਧਿਆਂ ਨੂੰ ਫਾਂਸੀ ਦੇਣ ਦੇ ਨਾਅਰੇ ਲਾਉਣ ਅਤੇ ਸ਼ਹੀਦ ਸੰਤ ਜਰਨੈਲ਼ ਸਿੰਘ ਭਿੰਡਰਾਵਾਲ਼ਿਆਂ ਦਾ ਪੁੱਤਲਾ ਸਾੜਕ ਦੀ ਕੋਸ਼ਿਸ਼ ਕਰਨ ਸਦਕਾ ਮਾਹੌਲ ਕਾਫੀ ਤਨਾਅ ਪੂਰਨ ਹੋ ਗਿਆ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕਰਵਾਏ ਫੌਜੀ ਹਮਲੇ ਤੋਂ ਬਾਅਦ ਉਸਨੂੰ ਉਸਦੇ ਕੀਤੇ ਪਾਪਾਾਂ ਦੀ ਸਜ਼ਾ ਦੇਕੇ ਸਿੱਖੀ ਦੀ ਸ਼ਾਨਾਂਮੱਤੀਆਂ ਪ੍ਰੰਪਾਰਾਵਾਂ 'ਤੇ ਪਹਿਰਾ ਦੇ ਕੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਸਤਵੰਤ ਸਿੰਘ ਦੇ ਸਤਿਕਾਰਯੋਗ ਪਿਤਾ ਬਾਪੂ ਤਰਲੋਕ ਸਿੰਘ ਦੀ ਅੰਤਿਮ ਅਰਦਾਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।