Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 19, 2015

May 19, 2015

ਅੱਜ ਇੱਥੇ ਖਾਲਸਾ ਪੰਥ ਦੇ ਸਿਰਜਨਾ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜ਼ਾਇਆ ਗਿਆ।ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅਰਦਾਸ ਕਰਕੇ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਜੈਕਾਰਿਆਂ ਦੀ ਗੂੰਜ ਵਿਚ ਨਗਰ ਕੀਰਤਨ ਗੁਰਦੁਆਰਾ ਮਿਲਵੁਡਜ਼ ਨੂੰ ਰਵਾਨਾ ਹੋਇਆ ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਪਿਛਲੇ ਕਈ ਦਿਨਾਂ ਤੋਂ ਵਾਰ-ਵਾਰ ਸਿੱਖਾਂ ਨੂੰ ਚਾਰ-ਚਾਰ ਬੱਚੇ ਪੈਦਾ ਕਰਨ ਦੇ ਦਿੱਤੇ ਜਾ ਰਹੇ ਅਖ਼ਬਾਰੀ ਬਿਆਨਾਂ ਨੂੰ ਲੈ ਕੇ ਉੱਘੇ ਸਿੱਖ ਚਿੰਤਕਾਂ, ਵਿਦਵਾਨਾਂ ਅਤੇ ਸਿੱਖ ਤਖ਼ਤਾਂ ਦੇ ਸਾਬਕਾ ਜਥੇਦਾਰਾਂ ਵਿਚ ਤਿੱਖਾ ਪ੍ਰਤੀਕਰਮ ਹੋਇਆ ਹੈ । ਕੋਈ ਵੀ ਸਿੱਖ ਵਿਦਵਾਨ ਉਨ੍ਹਾਂ ਦੇ ਇਸ ਬਿਆਨ ਨਾਲ ਸਹਿਮਤ ਹੋਣ ਨੂੰ ਤਿਆਰ ਨਹੀਂ, ਸਗੋਂ ਬਹੁਤਿਆਂ ਦਾ ਕਹਿਣਾ ਹੈ ਕਿ ਅਜਿਹੀ ਬਿਆਨਬਾਜ਼ੀ ਉੱਚ ਰੁਤਬੇ ਵਾਲੇ ਧਾਰਮਿਕ ਆਗੂ ਦੇ ਮੂੰਹੋਂ ਸ਼ੋਭਦੀ ਨਹੀਂ ।
ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦੀ ਵਿਰਾਸਤ ਨੂੰ ਦਰਸਾਉਂਦੇ ਹੋਏ 'ਕੌਣ ਬਣੇਗਾ ਦਸਮੇਸ਼ ਦਾ ਲਾਡਲਾ' ਰਾਸ਼ਟਰੀ ਪੱਧਰੀ ਭਾਸ਼ਣ ਮੁਕਾਬਲੇ 25 ਮਈ ਦਿਨ ਸੋਮਵਾਰ ਨੂੰ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਕਰਵਾਏ ਜਾਣਗੇ ।
ਲੋਕਾਂ ਨਾਲ ਠੱਗੀਆਂ ਮਾਰਨ ਅਤੇ ਡਰਾ ਧਮਕਾ ਕੇ ਹਫਤਾ ਵਸੂਲੀ ਕਰਨ ਵੱਲੁ ਸਥਾਨਿਕ ਸ਼ਿਵ ਸ਼ੇਨੱ ਆਗੀ ਨੂੰ ਅੰਮ੍ਰਿਤਸਰ ਪੁਲਿਸ ਗ੍ਰਿਫਤਾਰ ਕੀਤਾ ਹੈ। ਕੁਲਦੀਪ ਯਾਦਵ ਨਾਮ ਦਾ ਇਹ ਸ਼ਿਵ ਸੈਨਿਕ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਤੇੜੇ ਚੱਲਣ ਵਾਲੇ ਈ-ਰਿਕਸ਼ਾ ਚਾਲਕਾਂ ਤੋਂ ਹਫਤਾ ਵਸੂਲੀ ਕਰਦਾ ਸੀ ਅਤੇ ਪੈਸੇ ਨਾ ਦੇਣ ਤੇ ਉਨ੍ਹਾਂ ਨੂੰ ਧਮਕਾਉਂਦਾ ਸੀ।
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਚਲਾਈ ਹੋਈ ਦਮਦਮੀ ਟਕਸਾਲ ਦੇ ਜਥੇਦਾਰ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦਾ ਮੰਡੀ ਗੋਬਿੰਦਗੜ੍ਹ ਵਿੱਚ ਸਿ਼ਵ ਸੈਨਿਕਾਂ ਵਲੋਂ ਪੁਤਲਾ ਸਾੜਨ ਦੀ ਕੋਸਿ਼ਸ਼ ਦੀ ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਸਖਤ ਨਿਖੇਧੀ ਕੀਤੀ ਗਈ ਹੈ ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਕ ਤਲੇਆਮ ਦੇ ਦੌਸ਼ਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਬਦਨਾਮ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਸਾਥੀ ਦੀ ਮੌਤ ਬਾਰੇ ਦਿੱਲੀ ਦੀ ਇਕ ਅਦਾਲਤ ਨੇ ਭਾਰਤੀ ਜਾਂਚ ਏਜ਼ੰਸੀ ਸੀਬੀਆਈ ਨੂੰ ਕਿਹਾ ਹੈ ਕਿ ਉਹ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁਲਜਮ ਦੀ ਮੌਤ ਦੀ ਅਸਲੀਅਤ ਬਾਰੇ ਪੜਤਾਲ ਕਰੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।