Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 20, 2015

May 20, 2015

ਅੱਜ ਮੋਹਲਾੀ ਪੁਲਿਸ ਨੇ 250 ਤੋਂ ਵੱਧ ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਸਿੱਕਾਂ ਵਿੱਚ ਕਈ ਬੀਬੀਆਂ ਵੀ ਸਨ।ਵਰਨਣਯੋਗ ਹੈਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਦੀ ਹਮਾਇਤ ਲਈ ਸੰਘਰਸ਼ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਸੀ।
ਸਿੱਖ ਅਤੇ ਅੰਗਰੇਜ਼ਾਂ ਦਰਮਿਆਨ ਹੋਏ ਸਭਰਾਵਾਂ ਦੇ ਪ੍ਰਸਿੱਧ ਜੰਗ ਵਿੱਚ ਸਿੱਖ ਰਾਜ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਸੁਰਬੀਰ ਯੋਧੇ ਸ੍ਰ. ਸ਼ਾਮ ਸਿੰਘ ਅਟਾਰੀ ਦੇ ਨਾਮ 'ਤੇ ਪੰਜਾਬ ਸਰਕਾਰ ਨੇ ਅਟਾਰੀ ਰੇਲਵੇ ਸਟੇਸ਼ਨ ਦਾ ਨਾਂਅ 'ਅਟਾਰੀ ਸ਼ਾਮ ਸਿੰਘ' ਰੇਲਵੇ ਸਟੇਸ਼ਨ ਰੱਖਣ ਦਾ ਐਲਾਨ ਕੀਤਾ ਹੈ ।
ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਨਾਲ ਲੱਗਦੇ ਇੱਕ ਇਲਾਕੇ ਟਾਕਾਨੀਨੀ ‘ਚ ਇੱਕ ਕਾਰ ਵੱਲੋ ਇਕ ਸੱਤ ਸਾਲ ਦੇ ਬੱਚੇ ਨੂੰ ਟੱਕਰ ਮਾਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਅਤੇ ਕਾਰ ਨੂੰ ਭਜਾ ਕੇ ਲੈ ਜਾਣ ‘ਚ ਵੀ ਕਾਮਯਾਬ ਰਿਹਾ ।ਇਸ ਹਾਦਸੇ ‘ਚ ਉਸ ਬੱਚੇ ਨੂੰ ਕਾਫੀ ਸੱਟਾਂ ਲੱਗੀਆਂ ਜਿਸ ਕਾਰਨ ਜਦ ਉਸ ਬੱਚੇ ਦੇ ਰੋਣ ਦੀ ਆਵਾਜ਼ ਸੁਣ ਹਰਮਨ ਸਿੰਘ ਨਾਂਅ ਦਾ ਸਿੱਖ ਜੋ ਘਟਨਾ ਵਾਲੀ ਸਥਾਨ ਦੇ ਸਾਹਮਣੇ ਰਹਿੰਦਾ ਸੀ, ਨੇ ਬਾਹਰ ਆ ਕੇ ਦੇਖਿਆ ਤਾਂ ਬੱਚਾ ਜ਼ਖਮੀ ਹਾਲਤ ‘ਚ ਸੜਕ ‘ਤੇ ਪਿਆ ਸੀ ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਲਈ ਬਾਪੂ ਸੂਰਤ ਸਿੰਘ ਵੱਲੋਂ ਆਰੰਭਿਆ ਸੰਘਰਸ਼ ਕੌਮੀ ਸੰਘਰਸ਼ ਬਣਦਾ ਜਾ ਰਿਹਾ ਹੈ।ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਪੰਥ ਦੀਆਂ ਅਹਿਮ ਸਖਸ਼ੀਅਤਾਂ ਇਸ ਸੰਘਰਸ਼ ਵਿੱਚ ਸਿੱਧੇ ਤੌਰ 'ਤੇ ਸ਼ਾਮਲ ਹੋ ਰਹੀਆਂ ਹਨ।
ਬਹੁ ਚਰਚਿਤ ਮੋਗਾ ਔਰਬਿਟ ਬੱਸ ਕਾਂਡ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਲੀਜ਼ਾ ਗਿੱਲ 'ਤੇ ਅਧਾਰਿਤ ਡਿਵੀਜਨ ਬੈਂਚ ਵਲੋਂ ਐਡਵੋਕੇਟ ਜਸਦੀਪ ਸਿੰਘ ਬੈਂਸ ਵਲੋਂ ਦਾਇਰ ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਵੀ ਨੋਟਿਸ ਜਾਰੀ ਕਰ ਦਿੱਤੇ ਗਏ ਹਨ । ਇਸ ਪਟੀਸ਼ਨ ਉੱਤੇ ਵੀ ਅਗਲੀ ਸੁਣਵਾਈ ਅਦਾਲਤੀ ਸਵੈ ਨੋਟਿਸ ਵਾਲੇ ਮੁੱਖ ਕੇਸ ਵਾਲੇ ਦਿਨ 27 ਮਈ ਨੂੰ ਹੋਵੇਗੀ।
ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਕਰ ਰਹੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਕਰਮਚਾਰੀਆਂ ਦੇ ਪਰਿਵਾਰਾਂ ਵਿੱਚ ਵੱਧ ਰਹੇ ਪਤਿਤਪੁਣੇ ਤੋਂ ਚਿੰਤਤ ਆਪਣੇ ਕਰਮਚਾਰੀਆਂ ਨੂੰ ਆਪੋ ਆਪਣੇ ਪਰਿਵਾਰਾਂ ਵਿੱਚ ਪਤਿਤਪੁਣਾ ਖ਼ਤਮ ਕਰਨ ਲਈ ਕਮੇਟੀ ਵੱਲੋਂ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।
ਸਜ਼ਾ ਭੁਗਤਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸਮੂਹ ਪੰਥਕ ਜੱਥੇਬੰਦੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾੲਸ਼ਿ ਦਾ ਘੇਰਾਉ ਕੀਤਾ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।