Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 28, 2015

May 28, 2015

ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਆਖ਼ਰਕਾਰ ਪੰਜਾਬ ਸਰਕਾਰ ਨੇ 'ਹਾਂ-ਪੱਖੀ ਹੁੰਗਾਰਾ' ਭਰਿਆ ਹੈ। ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ 'ਬੰਦੀ ਸਿੱਖ ਰਿਹਾਈ ਸੰਘਰਸ਼ ਕਮੇਟੀ' ਦੇ ਇਕ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਭਰੋਸਾ ਦਿੱਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਨਿਯਮਾਂ ਅਨੁਸਾਰ ਜ਼ਮਾਨਤ, ਪੈਰੋਲ ਤੇ ਰਿਹਾਈ ਲਈ ਪੰਜਾਬ ਸਰਕਾਰ ਸਾਰੀਆਂ ਕਾਨੂੰਨੀ ਤੇ ਸੰਵਿਧਾਨਿਕ ਰੁਕਾਵਟਾਂ ਨੂੰ ਦੂਰ ਕਰਨ ਲਈ ਸੁਹਿਰਦਤਾ ਨਾਲ ਗੌਰ ਕਰੇਗੀ।
ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਆਖ਼ਰਕਾਰ ਪੰਜਾਬ ਸਰਕਾਰ ਨੇ 'ਹਾਂ-ਪੱਖੀ ਹੁੰਗਾਰਾ' ਭਰਿਆ ਹੈ। ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ 'ਬੰਦੀ ਸਿੱਖ ਰਿਹਾਈ ਸੰਘਰਸ਼ ਕਮੇਟੀ' ਦੇ ਇਕ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਭਰੋਸਾ ਦਿੱਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਨਿਯਮਾਂ ਅਨੁਸਾਰ ਜ਼ਮਾਨਤ, ਪੈਰੋਲ ਤੇ ਰਿਹਾਈ ਲਈ ਪੰਜਾਬ ਸਰਕਾਰ ਸਾਰੀਆਂ ਕਾਨੂੰਨੀ ਤੇ ਸੰਵਿਧਾਨਿਕ ਰੁਕਾਵਟਾਂ ਨੂੰ ਦੂਰ ਕਰਨ ਲਈ ਸੁਹਿਰਦਤਾ ਨਾਲ ਗੌਰ ਕਰੇਗੀ।
ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾ ਭੁਗਤਜ਼ਣ ਉਪਰੰਤ ਵੀ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੀ ਸਖਤ ਘਾਲਣਾ ਨਾਲ "ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿੱਖ ਕੌਮ ਵਿੱਚ ਹੁਣ ਭਖਦਾ ਮਸਲਾ ਬਣ ਗਿਆ ਹੈ।
ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ‘ਤੇ ਕੌਮ ਦਾ ਧਿਆਨ ਕੇਂਦਰਿਤ ਹੋਣ ਕਰਕੇ ਹੀ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇ ਮਸਲੇ ‘ਤੇ ਕੁਝ ਸਰਗਰਮੀ ਵਿਖਾਉਣੀ ਸ਼ੁਰੂ ਕੀਤੀ ਹੈ। ਉਨ੍ਹਾਂ ਭਲਕੇ 28 ਮਈ ਨੂੰ ਪੰਜਾਬ ਦੀਆਂ ਪੰਥਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਮੀਟਿੰਗ ਲਈ ਸੱਦਿਆ ਹੈ।
ਸਿੱਕਮ ਦੇ ਚੁੰਗਥਾਂਗ 'ਚ ਸ੍ਰੀ ਗੁਰੂ ਨਾਨਕ ਸਾਹਿਬ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਦੀ ਪਾਵਨ ਮਰਿਆਦਾ ਬਹਾਲ ਕਰਨ ਲਈ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਿੱਖ ਸੰਗਤਾਂ ਦੇ ਹੱਥਾਂ ਵਿੱਚ ਸੌਂਪਣ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਸਿੱਕਮ ਦੇ ਮੁੱਖ ਮੰਤਰੀ ਸ੍ਰੀ ਪਵਨ ਕੁਮਾਰ ਚਾਮਲਿੰਗ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ।
ਅੱਜ ਇੱਥੇ ਪੰਜ ਸਿੰਘ ਸਾਹਿਬਾਨਾਂ ਦੀ ਹੋੲੀ ਇਕੱਤਰਤਾ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਘਬੀਰ ਸਿੰਘ ਸ਼ਾਮਲ ਹੋਏ।
ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ਼੍ਰੀ ਦਰਬਾਰ ਸਾਹਿਬ ਸਾਹਿਬ 'ਤੇ 6 ਜੂਨ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ 'ਤੇ ਭਾਰਤੀ ਫੋਜ ਵੱਲੋਂ ਕੀਤੇ ਹਮਲੇ ਦੀ ਸਾਲਾਨਾ ਯਾਦ ਵਿੱਚ ਘੱਲੂਘਾਰਾ ਦਿਵਸ ਮਨਾਉਣ ਲਈ ਵਿਚਾਰ ਚਰਚਾ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।