ਸਿੱਖਾਂ ਦੇ ਪਵਿੱਤਰ ਧਰਮ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਭਾਰਤ ਦੀ ਫੌਜ ਵੱਲੋਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਨਾਲ ਹਮਲਾ ਕਰਕੇ ਸਿੱਖ ਪ੍ਰਭੂਸੱਤਾ ਦੇ ਕੇਂਦਰ, ਮੀਰੀ ਪੀਰੀ ਦੇ ਤਖਤ, ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰ ਦਿੱਤਾ ਸੀ।