Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 2, 2015

June 2, 2015

ਅੱਜ ਜਾਰੀ ਕੀਤੇ ਗਏ ਇਕ ਲਿਖਤੀ ਬਿਆਨ ਵਿਚ ਭਾਈ ਅਮਰੀਕ ਸਿੰਘ ਅਜਨਾਲਾ, ਗੁਰਦੀਪ ਸਿੰਘ ਬਠਿੰਡਾ, ਜਸਵੀਰ ਸਿੰਘ ਖੰਡੂਰ, ਜੰਗ ਸਿੰਘ, ਤਰਲੋਕ ਸਿੰਘ ਡੱਲ, ਬੀਬੀ ਪ੍ਰੀਤਮ ਕੌਰ ਨੇ ਅੱਜ ਇੱਕ ਸਾਂਝੇ ਬਿਆਨ ਵਿਚ ਬਾਪੂ ਸੂਰਤ ਸਿੰਘ ਖਾਲਸਾ ਜੀ ਦੀ ਕੀਤੀ ਜਬਰੀ ਗ੍ਰਿਫ਼ਤਾਰੀ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਖਿਆ ਕਿ ਇੱਕ ਪਾਸੇ ਤਾਂ ਸ. ਪ੍ਰਕਾਸ਼ ਸਿੰਘ ਬਾਦਲ ਗੱਲਬਾਤ ਕਰਨ ਦੀਆਂ ਗੱਲਾਂ ਕਰਦਾ ਹੈ, ਦੂਜੇ ਪਾਸੇ ਚੱਲ ਰਹੇ ਸ਼ਾਂਤਮਈ ਸੰਘਰਸ਼ ਨੂੰ ਜ਼ੋਰ-ਜਬਰ ਨਾਲ ਦਬਾਉਣ ਵਾਲੀਆਂ ਕਾਰਵਾਈਆਂ ਕਰਦਾ ਹੈ।
ਭਾਜਪਾ ਅਤੇ ਇਸਦੀਆਂ ਸਹਿਯੋਗੀ ਜੱਥੇਬੰਦੀਆਂ ਨੂੰ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦਿੰਦੀ ਧਾਰਾ 370 ਹਮੇਸ਼ਾਂ ਕੰਡੇ ਵਾਂਗੂੰ ਰੜਕਦੀ ਰਹਿੰਦੀ ਹੈ ਅਤੇ ਮੌਕੇ ਮਿਲਦੇ ਹੀ ਇਸਤੇ ਬਿਆਨਬਾਜ਼ੀ ਕਰਨ ਤੋਂ ਖੁੰਜਦੇ ਨਹੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਤੇ 150 ਗੁਰਬਾਣੀ ਦੇ ਗੁਟਕੇ ਸਾਹਿਬ ਅਗਨ ਭੇਟ ਹੋਣ ਵਾਲੀ ਵਾਪਰੀ ਘਟਨਾ ਨੂੰ ਬੇਹੱਦ ਦੁਖਦਾਈ ਘਟਨਾ ਦਸਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਤਿਕਾਰ ਕਮੇਟੀ ਤੇ ਕੁਝ ਜਥੇਬੰਦੀਆਂ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਖ਼ਿਲਾਫ਼ ਬਿਨਾਂ ਤੱਥ ਜਾਣੇ ਪਰਚਾ ਦਰਜ ਕਰਵਾਉਣਾ ਗਲਤ ਹੈ।
ਸ਼੍ਰੀ ਦਰਬਾਰ ਸਾਹਿਬ ਉੱਪਰ ਭਾਰਤੀ ਫੌਜ ਵੱਲੋਂ ਤਤਕਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮ ਨਾਲ ਕੀਤੇ ਗਏ ਹਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਅਤੇ ਸਿੱਖ ਪ੍ਰੰਪਰਾ 'ਤੇ ਪਹਿਰਾ ਦਿੰਦਿਆਂ ਸ਼ਹੀਦ ਹੋਏ ਸੰਤ ਜਰਨੈਲ਼ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਸ਼ਹਦਿੀ ਮਾਰਚ ਕੀਤਾ ਗਿਆ।
ਬਾਪੂ ਸੂਰਤ ਸਿੰਘ ਵੱਲੋਂ ਆਰੰਭਟ ਸੰਘਰਸ਼ ਦੀ ਹਮਾਇਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਪ੍ਰਤੀ ਸਰਕਾਰ ਅਤੇ ਲੋਕਾਂ ਦਾ ਧਿਆਨ ਖਿੱਚਣ ਲਈ ਅੱਜ ਇੱਕ ਨੌਜਵਾਨ ਇੱਕ ਉੱਚੇ ਟਾਵਰ 'ਤੇ ਪਹੁੰਚ ਗਿਆ।
ਸਿੱਖਾਂ ਦੇ ਕੌਮੀ ਕਾਜ਼ ਨੂੰ ਸਮਰਪਿਤ ਸਿੱਖ ਜੱਥੇਬੰਦੀ ਦਲ ਖਾਲਸਾ ਵੱਲੋਂ ਸ਼੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਦੀ ਸਾਲਾਨਾ ਵਰੇਗੰਡ ਮੌਕੇ ਅੰਮ੍ਰਿਤਸਰ ਸ਼ਹਿਰ ਨੂੰ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ।ਇਸ ਸਬੰਧੀ ਜਨਤਕ ਹਮਾਇਤ ਹਾਸਲ ਕਰਨ ਲਈ ਦਲ ਖਾਲਸਾ ਵੱਲੋਂ ਪ੍ਰਚਾਰ ਮੁਹਿੰਮ ਆਰੰਭੀ ਹੋਈ ਹੈ ।
ਬਰਤਾਨੀਆਂ ਦੀਆਂ ਸਿੱਖ ਜਥੇਬੰਦੀਅ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਗੁਰਦਵਾਰਾ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯਗਿ ਨਾਲ ਭਾਰੀ ਪੰਥਕ ਕਾਨਫਰੰਸ ਕੀਤੀ ਗਈ ।ਜਿਸ ਵਿੱਚ ਜਾਗੋ ਵਾਲੇ ਸਿੰਘਾਂ ਅਤੇ ਭਾਈ ਸੁਲੱਖਣ ਸਿੰਘ ਦੇ ਕਵੀਸ਼ਰੇ ਜਥਿਆਂ ਵਲੋਂ ਸ਼ਹੀਦਾਂ ਦੀਆਂ ਵਾਰਾਂ ਨਾਲ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।