Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 3, 2015

June 3, 2015

ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਮੇਂ ਫੌਜ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਹੋਰ ਅਮੋਲਕ ਵਸਤਾਂ ਚੁੱਕ ਲਈਆਂ ਗਈਆਂ ਸਨ ਅਤੇ ਇਹ ਇਸ ਸਮੇਂ ਕੇਂਦਰ ਵਿੱਚ ਬਾਦਲ ਦਲ ਦੀ ਸਹਿਯੋਗੀ ਪਾਰਟੀ ਭਾਜਪਾ ਦੀ ਸਰਕਾਰ ਹੈ। ਇਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਹੋਰ ਅਮੋਲਕ ਵਸਤੁਆਂ ਵਾਪਸ ਲਿਆਉਣ ਲਈ ਕੇਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।
ਦੂਰਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਕਿ ਸਰਕਾਰੀ ਖੇਤਰ ਦੀ ਟੈਲੀਫੋਨ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ (ਬੀ. ਐਸ. ਐਨ. ਐਲ.) 15 ਜੂਨ 2015 ਤੋਂ ਭਾਰਤ ਭਰ ਵਿਚ ਰੋਮਿੰਗ ਸੇਵਾਵਾਂ ਮੁਫ਼ਤ ਮੁਹੱਈਆ ਕਰੇਗਾ ।
ਬਰੇਸ਼ੀਆ ਦੇ ਗੁਰਦੁਆਰਾ ਸਿੰਘ ਸਭਾ ਫ਼ਲੇਰੋ ਵਿਚ ਸਿੱਖਾਂ ਦੀ ਹੋਈ ਇਸ ਮੀਟਿੰਗ ਵਿਚ ਗੁਰਦੁਆਰਾ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਕੋਈ 200 ਦੇ ਕਰੀਬ ਅਹੁਦੇਦਾਰਾਂ ਨੇ ਭਾਗ ਲਿਆ ਅਤੇ ਇਕਮੁਠਤਾ ਦਿਖਾਉਂਦੇ ਹੋਏ ਨਵੀਂ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇਟਲੀ ਦੇ ਗਠਨ ਦਾ ਐਲਾਨ ਕੀਤਾ, ਜੋ ਕਿ ਇਟਲੀ ਵਿਚ ਗੁਰਦੁਆਰਿਆਂ ਦੀ ਸਾਂਭ-ਸੰਭਾਲ ਅਤੇ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਹਿੱਤ ਕੰਮ ਕਰੇਗੀ ।
ਵਾਪਾਰ ਮੇਲੇ ਵਿੱਚ ਮੈਕ ਡੌਨਲਡ ਰੈਸਟੋਰੈਂਟ ਵਿੱਚ ਐਕਸਪੋ ਦੀ ਮਸ਼ਹੂਰੀ ਲਈ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ਦੀ ਕੀਤੀ ਜਾ ਰਹੀ ਕੁ ਵਰਤੋਂ ਕਰਕੇ ਇਟਲੀ ਦੀਆਂ ਸਿੱਖ ਸੰਗਤਾਂ ਵਿੱਚ ਰੋਸ ਪੈਦਾ ਹੋ ਗਿਆ ਹੈ।
6 ਜੂਨ ਇਤਿਹਾਸ ਦਾ ਉਹ ਦਿਨ ਹੈ, ਜਿਸ ਦਿਨ ਸਿੱਖ ਕੌਮ ਜਿੱਥੇ ਸ਼੍ਰ ਦਰਬਾਰ ਸਾਹਿਬ ਦੀ ਪਵਿੱਤਰਤਾ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਆਪਣੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ, ਉੱਥੇ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੀ ਇਸ ਕਾਲੀ ਕਰਤੂਤ ਦੇ ਵਿਰੋਧ ਵਿੱਚ ਰੋਸ ਮੁਜ਼ਹਾਰੇ ਵੀ ਕਰਦੀ ਹੈ।
ਕਾਂਗਰਸ ਪਾਰਟੀ ਦੇ ਕੁਝ ਆਗੂਆਂ ਵੱਲੋਂ ਇੱਕ ਵੱਡੀ ਉਕਸਾਹਟ ਭਰੀ ਕਾਰਵਾਈ ਕਰਦਿਆਂ ਦਮਦਮੀ ਟਕਸਾਲ ਵੱਲੋਂ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਦੇ ਲਾਏ ਗਏ ਇਸ਼ਤਿਹਾਰ ਅਤੇ ਫਲੈਕਸ ਬੋਰਡ ਪਾੜ ਦਿੱਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।