Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 4, 2015

June 4, 2015

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਜੰਮੂ ਵਿਖੇ ਪ੍ਰਸ਼ਾਸਨ ਵੱਲੋਂ ਸਿੱਖ ਨੌਜਵਾਨਾਂ ਉੱਪਰ ਹਮਲਾ ਕਰਕੇ ਜਗਜੀਤ ਸਿੰਘ ਪੁਤਰ ਸ. ਜਗਦੇਵ ਸਿੰਘ ਪਿੰਡ ਚੌਹਾਲਾ ਆਰ ਐਸ ਪੁਰਾ ਜੰਮੂ ਨੂੰ ਜਾਨੋਂ ਮਾਰਨ ਅਤੇ ਚਾਰ ਨੌਜਵਾਨਾਂ ਨੂੰ ਗੰਭੀਰ ਜਖ਼ਮੀ ਕਰਨ ਵਾਲੀ ਪੁਲੀਸ ਕਾਰਵਾਈ ਨੂੰ ਸਿੱਖਾਂ ਖਿਲਾਫ ਵੱਡਾ ਜ਼ੁਲਮ ਕਰਾਰ ਦੇਂਦਿਆਂ ਮਾਰੇ ਗਏ ਨੌਜਵਾਨ ਪ੍ਰਤੀ ਅਫ਼ਸੋਸ ਜ਼ਾਹਿਰ ਕਰਦਿਆਂ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਜੰਮੂ ਵਿਚ ਪੁਲਿਸ ਵਲੋਂ “ਘੱਲੂਘਾਰਾ ਜੂਨ 1984 – ਸ਼ਹੀਦੀ ਸਮਾਗਮ” ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਬੋਰਡ ਉਤਾਰਨ ਉਤੇ ਬਣਿਆ ਤਣਾਅ ਅੱਜ ਉਸ ਸਮੇਂ ਭਿਅੰਕਰ ਰੂਪ ਧਾਰ ਗਿਆ ਜਦੋਂ ਕਿ ਜੰਮੂ ਪੁਲਿਸ ਵਲੋਂ ਰਾਤੋ-ਰਾਤ ਸਾਰੇ ਬੋਰਡ ਉਤਾਰ ਕੇ ਸਵੇਰੇ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਰਾਣੀਬਾਗ ਇਕਾਲੇ ਵਿਚ ਪੁਲਿਸ ਕਾਰਵਾਈ ਦਾ ਵਿਰੋਧ ਕਰਦੇ ਸਿੱਖਾਂ ਉੱਤੇ ਪੁਲਿਸ ਵਲੋਂ ਗੋਲੀਬਾਰੀ ਕੀਤੀ ਗਈ ਜਿਸ ਵਿਚ ਇਕ ਸਿੱਖ ਨੌਜਵਾਨ ਭਾਈ ਜਗਜੀਤ ਸਿੰਘ ਵਾਸੀ ਰਣਬੀਰ ਸਿੰਘ ਪੁਰਾ (ਜੰਮੂ) ਦੀ ਸਿਰ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ ਕੁਝ ਹੋਰ ਸਿੱਖ ਨੌਜਵਾਨ ਗੰਭੀਰ ਜਖਮੀ ਹੋ ਗਏ। ਬਾਅਦ ਵਿਚ ਇਸ ਇਕਾਲੇ ਵਿਚ ਕਰਫਿਊ ਲਗਾ ਦਿੱਤਾ ਗਿਆ।
ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਨੂੰ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਮੇ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲ਼ਿਆਂ ਅਤੇ ਹੋਰ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਹੋ ਰਹੇ ਸ਼ਹੀਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਸਖ਼ਤ ਪ੍ਰਬੰਧ ਕਰਨ ਦੀ ਯੋਜਨਾ ਹੈ, ਜਿਸ ਤਹਿਤ ਵਧੇਰੇ ਟਾਸਕ ਫੋਰਸ ਤੇ ਕਰਮਚਾਰੀ ਤੈਨਾਤ ਹੋਣਗੇ ਅਤੇ ਕਿਰਪਾਨ ਨੂੰ ਛੱਡ ਹੋਰ ਤੇਜ਼ਧਾਰ ਹਥਿਆਰ ਸਮਾਗਮ ਸਮੇਂ ਅੰਦਰ ਲੈ ਜਾਣ ਤੋਂ ਰੋਕਿਆ ਜਾ ਸਕਦਾ ਹੈ।
ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦੇ ਪਾਵਨ ਸ਼ਹੀਦੇ ਦਿਹਾੜੇ 'ਤੇ ਜੂਨ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਵੱਲੋਂ ਕਰਵਾਏ ਗਏ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਫੌਜੀ ਹਮਲੇ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ , ਜਨਰਲ ਸ਼ਬੇਗ ਸਿੰਘ ਸਮੇਤ ਸ਼ਹੀਦ ਹੋਏ ਸਮੁਹ ਸਿੰਘਾਂ ਦੀ ਯਾਦ ਨੂੰ ਸਮਰਪਿਤ 31ਵਾਂ ਘੱਲੂਘਾਰਾ ਦਿਵਸ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸ਼ਹੀਦਾਂ ਸੰਗਰਾਵਾਂ ਵਿਖੇ 7 ਜੂਨ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ।
ਜੂਨ 1984 ਨੂੰ ਵਾਪਰੇ ਤੀਜੇ ਖੂਨੀ ਘੱਲੂਘਾਰੇ ਦੀ ਯਾਦ ਵਿੱਚ 7 ਜੂਨ ਐਤਵਾਰ ਵਾਲੇ ਦਿਨ ਲੰਡਨ ਵਿੱਚ ਭਾਰੀ ਰੋਸ ਮੁਜਾਹਰਾ ਹੋ ਰਿਹਾ ਹੈ । ਬਰਤਾਨੀਆ ਵਿੱਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ,ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਜਾਰੀ ਪ੍ਰੈੱਸ ਰਿਲੀਜ਼ ਵਿੱਚ ਦਿੱਤੀ ਜਾਣਕਾਰੀ ਅਨੁਸਾਰ ਇਸ ਰੋਸ ਮੁਜਾਹਰੇ ਲਈ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ।
ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰ ਰਹੀ ਅਮਰੀਕਾ ਦੀ ਸਿੱਖ ਜੱਥੇਬੰਦੀ ਸਿੱਖਸ ਫਾਰ ਜਸਟਿਸ ਨੇ ਸ਼ੋਸ਼ਲ ਸਾਈਟ ਫੇਸ ਬੁੱਕ 'ਤੇ ਇੱਕ ਅਮਰੀਕੀ ਅਦਲਾਤ ਵਿੱਚ ਕੇਸ ਦਾਇਰ ਕੀਤਾ ਹੈ।
ਭਾਰਤੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਵੱਲੋਂ ਉਸ ਖਿਲਾਫ ਗਵਾਹਾਂ ਨੂੰ ਮੁਕਰਨ ਲਈ ਦਬਾਅ ਪਾਉਣ ਅਤੇ ਲਾਲਚ ਦੇ ਕੇ ਮੁਕਰਾਉਣ ਦੇ ਦੋਸ਼ਾਂ 'ਤੇ ਅਦਾਲਤ ਨੇ ਸੀਬੀਆਈ ਤੋਂ ਜਬਾਬ ਮੰਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।