Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 6, 2015

June 6, 2015

ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਅਤੇ ਘੱਲ਼ੂਘਾਰੇ ਨਾਲ ਸਬੰਧਿਤ ਹੋਰ ਸ਼ਹੀਦ ਸਿੰਘਾਂ ਦੇ ਮਾਨਏ ਜਾ ਰਹੇ ਸ਼ਹੀਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਮੈਂਬਰਾਂ ਅਤੇ ਪ੍ਰਕਰਮਾ ਵਿੱਚ ਨਾਅਰੇ ਲਾ ਰਹੇ ਸਿੱਖ ਨੌਜਵਾਨਾਂ ਵਿੱਚਕਾਰ ਝੜਪ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾਂ ਦੁਪਹਿਰ ਇੱਕ ਵਜੇ ਤੋਂ ਬਾਅਦ ਵਾਪਰੀ ਜਿਸ ਵਿੱਚ ਸੱਤ ਵਿਅਕਤੀ ਜ਼ਖਮੀ ਹੋ ਗਏ ਹਨ।
ਅੱਜ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦ ਸਿੰਘਾਂ ਜਿੰਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵੱਲੋਂ 6 ਜੂਨ 1984 ਨੂੰ ਕੀਤੇ ਹਮਲੇ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਲਈ ਜੂਝਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ, ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕੀਤਾ ਗਿਆ।
ਸ਼੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵੱਲੋਂ 6 ਜੁਨ 1984 ਨੂੰ ਕੀਤੇ ਹਮਲੇ ਦੀ 31ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਸ਼ਹਿਰ ਪੂਰੀ ਤਰਾਂ ਬੰਦ ਰਿਹਾ ।ਸਿੱਖ ਜੱਥੇਬੰਦੀ ਦਲ ਖਾਲਸਾ ਨੇ ਸ਼੍ਰੀ ਅੰਮ੍ਰਿਤਸਰ ਸ਼ਹਿਰ ਨੂੰ ਰੋਸ ਵਜੋਂ ਬੰਦ ਰੱਖਣ ਦੀ ਅਪੀਲ ਕੀਤੀ ਸੀ ਅਤੇ ਉਨ੍ਹਾਂ ਦੀ ਇਸ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਸਾਰੇ ਵਰਗਾਂ ਨੇ ਆਪੋ ਆਪਣੇ ਕਾਰੋਬਾਰਾਂ ਨੂੰ ਬੰਦ ਰੱਖ ਰੱਖਿਆ।
ਭਾਰਤੀ ਫੋਜ ਵੱਲੋਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ 'ਤੇ ਜੂਨ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਫੌਜੀ ਹਮਲੇ ਦੀ ਪੀੜ ਭਰੀ 31ਵੀਂ ਵਰ੍ਹੇਵਾਰ ਯਾਦ 'ਚ ਘੱਲੂਘਾਰਾ ਦਿਵਸ ਸਮਾਗਮ ਅੱਜ 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾਣਗੇ ।
ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਪੋਸਟਰ ਫਾੜਨ ਵਾਲੇ ਪਰਮਿੰਦਰ ਮਹਿਤਾ ਉਪਰ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰਕੇ ਜੇਲ੍ਹ ਭੇਜਿਆ ਜਾਵੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਮਤਿ ਚੇਤਨਾ ਲਹਿਰ ਦੇ ਮੁੱਖੀ ਪਿੰ: ਪਰਵਿੰਦਰ ਸਿੰਘ ਖਾਲਸਾ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਇਹ ਕਾਂਗਰਸ ਨੇ ਹੀ ਸ੍ਰੀ ਦਰਬਾਰ ਸਾਹਿਬ ਉਪਰ ਭਾਰਤੀ ਫੌਜ ਵੱਲੋਂ ਹਮਲਾ ਕਰਵਾਇਆ ਸੀ ਜਿਸ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਅਤੇ ਉਸਦੇ ਸਾਥੀਆਂ ਨੇ 72 ਘੰਟੇ ਫੌਜ ਦਾ ਟਾਕਰਾ ਕਰਦਿਆਂ ਆਪਣੀ ਸ਼ਹਾਦਤ ਦਿੱਤੀ ਅਤੇ ਬਾਬਾ ਦੀਪ ਸਿੰਘ ਦੇ ਕਦਮਾਂ ਤੇ ਚਲੱਦਿਆਂ ਹੋਇਆਂ ਆਪਣੇ ਵਿਰਸੇ ਨੂੰ ਸੰਭਾਲਿਆ ।
ਜੰਮੂ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੁਲਿਸ ਵੱਲੋਂ ਲਾਹੇ ਜਾਣ ਤੋਂ ਬਾਅਦ ਰੋ ਸਜਾਹਿਰ ਕਰ ਰਹੀ ਸਿੱਖ ਸੰਗਤ 'ਤੇ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਸਿੱਖ ਨੌਜਵਾਨ ਨੂੰ ਸ਼ਹੀਦ ਕਰਨ ਦੀ ਨਿਖੇਧੀ ਕਰਦਿਆਂ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੇ ਪਰਿਵਾਰ ਅਤੇ ਜੰਮੂ ਦੀ ਸੰਗਤ ਦੇ ਨਾਲ ਖੜੀ ਹੈ।
ਕਾਂਗਰਸ ਦੇ ਸਾਬਕਾ ਕੌਸਲਰ ਪਰਮਿੰਦਰ ਮਹਿਤਾ ਅਤੇ ਉਸਦੇ ਭਤੀਜ਼ੇ ਤੀਕਸ਼ਨ ਮਹਿਤਾ ਖਿਲਾਫਸਿੱਖ ਗੁਰੂ ਸਾਹਿਬਾਨਾਂ ਅਤੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਸਬੰਧੀ ਅਪਮਾਣਜਨਕ ਬੋਲੀ ਬੋਲਣ ਕਰਕੇ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ। ਤੀਕਸ਼ਨ ਮਹਿਤਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਜਦਕਿ ਪਰਮਿੰਦਰ ਮਹਿਤਾ ਪੁਲਿਸ ਦੀ ਪਕੜ ਤੋਂ ਹਾਲ ਦੀ ਘੜੀ ਬਾਹਰ ਹੈ।
ਜੁੰਮੂ ਦੇ ਸਿੱਖਾਂ ਵੱਲੋਂ ਘੱਲੂਘਾਰਾ ਜੂਨ 1984 ਮਨਾਏ ਜਾਣ ਮੋਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਦੇ ਇਸ਼ਤਿਹਾਰ ਲਾਹੇ ਜਾਣ ਦੇ ਵਿਰੁੱਧਜੰਮੂ 'ਚ ਸਿੱਖ ਜਥੇਬੰਦੀਆਂ ਵਲੋਂ ਦਫਾ 144 ਦੀ ਪ੍ਰਵਾਹ ਕੀਤੇ ਬਿਨਾਂ ਅੱਜ ਤੀਸਰੇ ਦਿਨ ਵੀ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਪੋਸਟਰ ਹਟਾਉਣ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ।
ਭਾਰਤੀ ਫੌਜ ਵੱਲੋਂ ਜੂਨ 1984 ਵਿੱਚ ਭਾਰਤ ਦੀਤਤਕਾਲੀ ਪ੍ਰਧਾਨ ਮੰਤਰੀ ਇਂਦਰਾਂ ਗਾਂਧੀ ਦੇ ਹੁਕਮਾਂ 'ਤੇ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੀ ਸਲਾਨਾ ਵਰੇਗੰਢ ਮੌਕੇ ਜੂਨ '84 ਦੇ ਸ਼ਹੀਦਾਂ ਦੀ ਵਿਰਾਸਤ ਨੂੰ ਅੱਗੇ ਲੈਕੇ ਜਾਣ ਦਾ ਅਹਿਦ ਕਰਦਿਆਂ ਦਲ ਖਾਲਸਾ ਦੇ ਸਿੰਘਾਂ ਨੇ ਅੱਜ ਫੌਜ਼ੀ ਹਮਲੇ ਵੇਲੇ ਦੀਆਂ ਸ੍ਰੀ ਅਕਾਲ ਤਖਤ ਸਾਹਿਬ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਹੱਥਾਂ 'ਚ ਫੜਕੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।