Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 12, 2015

June 12, 2015

ਘੱਲੂਘਾਰਾ ਦਿਵ ਸ ਮੌਕੇ ਜੰਮੂ ਵਿੱਚ ਸਹੀਦ ਸੰਤ ਭਿੰਡਰਾਂਵਾਲ਼ਿਆਂ ਦੀ ਤਸਵੀਰ ਵਾਲੇ ਬੈਨਰ ਪੁਲਿਸ ਵੱਲੋਂ ਪਾੜਨ ਤੋਂ ਬਾਅਦ ਪੈਦਾ ਹੋਏ ਤਨਾਅ ਜਿਸ ਵਿੱਚ ਇੱਕ ਸਿੱਖ ਨੌਜਵਾਨ ਜਗਜੀਤ ਸਿੰਘ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋ ਗਿਆ ਸੀ ਅਤੇ ਕਈ ਹੋਰ ਫੱਟੜ ਹੋ ਗਏ ਸਨ। ਉਸਤੋਂ ਬਾਅਦ ਸਿੱਖ ਨੌਜਵਾਨਾਂ ਉੱਪਰ ਪਰਚੇ ਦਰਜ਼ ਕੀਤੇ ਗਏ ਹਨ।
-ਐਡਵੋਕੇਟ ਜਸਪਾਲ ਸਿੰਘ ਮੰਝਪੁਰ
ਪੰਜਾਬ ਸਰਕਾਰ ਨੇ ਆਖਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 21 ਸਾਲ ਤੋਂ ਵੱਧ ਸਮਾਂ ਗੁਰੂ-ਵਰੋਸਾਈ ਧਰਤ ਪੰਜਾਬ ਤੋਂ ਦੂਰ ਤਿਹਾੜ ਜੇਲ੍ਹ ਦਿੱਲੀ ਵਿਚ ਨਜ਼ਰਬੰਦ ਰਹਿਣ ਤੋਂ ਗੁਰੂ ਰਾਮਦਾਸ ਪਾਤਸ਼ਾਹ ਦੀ ਧਰਤੀ ਸ੍ਰੀ ਅੰਮ੍ਰਿਤਸਰ ਵਿਖੇ ਲਿਆਉਂਣਾ ਕੀਤਾ ਹੈ। 21 ਸਾਲ ਦਾ ਸਮਾਂ ਬੜਾ ਲੰਮਾ ਹੁੰਦਾ ਹੈ ਅਤੇ ਇਕ ਪੀੜੀ ਦਾ ਫਾਸਲਾ ਪੈ ਜਾਂਦਾ ਹੈ।ਭਾਵੇਂ ਕਿ ਇਹ ਫੈਸਲਾ ਟਰਾਂਸਫਰ ਆਫ ਪਰਿਜ਼ਨਰ ਐਕਟ 1950 ਦੀ ਧਾਰਾ 3 ਤਹਿਤ ਕੀਤਾ ਗਿਆ ਹੈ ਪਰ ਇਸ ਵਿਚ ਸਿਆਸਤ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।
ਲੰਮੇ ਸਮੇ ਤੋਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੱਜ ਬਾਅਦ ਦੁਪਿਹਰ ਅੰਮ੍ਰਿਤਸਰ ਦੀ ਗੁਮਟਾਲਾ ਜੇਲ ਵਿੱਚ ਦਿੱਲੀ ਤੋਂ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਲਿਆਦਾ ਗਿਆ।ਪ੍ਰੋ. ਭੁੱਲਰ ਨੂੰ ਅੱਜ ਪੰਜਾਬ ਲਿਆਉਣ ਤੋਂ ਪਹਿਲਾਂ ਕਲ ਦਿੱਲੀ ਦੇ ਸਵਾਮੀ ਦਇਆਨੰਦ ਹਸਪਤਾਲ 'ਚ ਡਾਕਟਰੀ ਜਾਂਚ ਕੀਤੀ ਗਈ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਬ ਜੀ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਵਿੱਚ ਦਿੱਤੇ ਜਾਣ ਵਾਲੇ ਧਰਨੇ ਦੀ ਅਗਵਾਈ ਕਰਨ ਜਾ ਰਹੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਫਿਰੋਜਪੁਰ ਪੁਲਿਸ ਨੇ ਗ੍ਰਿਫਤਾਰ ਕਰ ਲ਼ਿਆ, ਪਰ ਸਿੱਖ ਜੱਥੇਬੰਦੀਆਂ ਵੱਲੋਂ ਵਿਖਾਈ ਸਖਤੀ ਕਾਰਣ ਪੁਲਿਸ ਨੇ ਉਨ੍ਹਾਂ ਨੂੰ ਜਲਦੀ ਰਿਹਾਅ ਕਰ ਦਿੱਤਾ।
ਪੰਜਾਬ ਸਰਕਾਰ ਦੇ 'ਜਲ ਸਰੋਤ ਸੈੱਲ' ਨੇ ਪੰਜਾਬ 'ਚ ਜ਼ਮੀਨਦੋਜ਼ ਪਾਣੀ ਨੂੰ ਲੈ ਕੇ ਚਿੰਤਾਜਨਕ ਰਿਪੋਰਟ ਪੇਸ਼ ਕੀਤੀ ਹੈ । ਇਸ ਤਾਜ਼ਾ ਰਿਪੋਰਟ ਅਨੁਸਾਰ ਸੂਬੇ ਦੇ 9 ਜ਼ਿਲਿ੍ਹਆਂ ਵਿਚ ਪਿਛਲੇ 1 ਸਾਲ 'ਚ ਜ਼ਮੀਨ ਹੇਠਲਾ ਪਾਣੀ ਔਸਤਨ 0.77 ਮੀਟਰ ਤੋਂ 1.59 ਮੀਟਰ (ਡੇਢ ਮੀਟਰ) ਤੋਂ ਵੀ ਜ਼ਿਆਦਾ ਹੇਠਾਂ ਚਲਾ ਗਿਆ।
ਪੰਜਾਬ ਦੀ ਸੱਤਾ ਵਿੱਚ ਬਾਦਲ ਦਲ ਦੀ ਭਾਈਵਾਲ ਪਾਰਟੀ ਬੀਜੇਪੀ ਨੇ ਪੰਜਾਬ ਸਰਕਾਰ ਵੱਲੋਂ ਬਾਹਲਰੇ ਸੂਬਿਆਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਨੂੰ ਪੰਜਾਬ ਦੀਆਂ ਜੇਲਾਂ ਵਿੱਚ ਤਬਦੀਲ ਕਰਨ ਦੀ ਸ਼ੁਰੂ ਕੀਤੀ ਕਾਰਵਾਈ ਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ ਹੈ।
ਅਮਰੀਕਾ 'ਚ ਇਕ ਬਹਾਦੁਰ ਕੁੱਤੇ ਨੇ ਤੇਜ਼ੀ ਨਾਲ ਆ ਰਹੀ ਬੱਸ ਦੇ ਅੱਗੇ ਛਾਲ ਮਾਰ ਕੇ ਆਪਣੀ ਨੇਤਰਹੀਣ ਮਾਲਕਣ ਦੀ ਜਾਨ ਬਚਾ ਲਈ । ਮਾਲਕਣ ਨੂੰ ਬਚਾਉਣ ਦੇ ਚੱਕਰ 'ਚ ਕੁੱਤੇ ਨੂੰ ਆਪਣਾ ਪੈਰ ਗਵਾਉਣਾ ਪਿਆ ।
ਸਿੱਖ ਸੰਗਠਨਾਂ ਨੇ 4 ਜੂਨ ਨੂੰ ਜੰਮੂ 'ਚ ਹੋਈ ਹਿੰਸਕ ਝੜਪ ਜਿਸ 'ਚ ਇਕ ਨੌਜਵਾਨ ਦੀ ਜਾਨ ਗਈ ਸੀ ਦੀ ਨਿਆਂਇਕ ਜਾਂਚ ਕਰਾਉਣ ਦੀ ਮੰਗ ਕੀਤੀ ਹੈ ।ਹਿੰਸਕ ਝੜਪ ਦੌਰਾਨ ਮਾਰੇ ਗਏ ਸਿੱਖ ਨੌਜਵਾਨ ਜਸਜੀਤ ਸਿੰਘ ਦੇ ਮਾਮਲੇ ਦੀ ਨਿਆਂਇਕ ਜਾਂਚ ਨਾ ਕਰਾਉਣ 'ਤੇ ਸਿੱਖ ਸੰਗਠਨਾਂ ਨੇ ਹੈਰਾਨੀ ਪ੍ਰਗਟ ਕੀਤੀ ਅਤੇ ਸਿੱਖ ਨੌਜਵਾਨਾਂ ਖਿ਼ਲਾਫ਼ ਐਫ.ਆਈ.ਆਰ. ਦਰਜ ਕਰਨ ਨੂੰ ਵੀ ਸਮਝੌਤੇ ਦੇ ਖਿ਼ਲਾਫ਼ ਦੱਸਿਆ ਹੈ ।
ਸਿੱਖ ਰਾਜਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਕੱਲ੍ਹ ਸ਼ੁੱਕਰਵਾਰ ਨੂੰ ਅੰਮਿ੍ਤਸਰ ਦੀ ਕੇਂਦਰੀ ਜੇਲ੍ਹ ਭੇਜਿਆ ਜਾ ਸਕਦਾ ਹੈ ।ਉਹ ਉਮਟ ਕੈਦ ਦੀ ਸਜ਼ਾ ਭੁਗਤ ਰਹੇ ਹਨ ਅਤੇ ਪਿੱਛਲੇ ਲੰਮੇ ਸਮੇਂ ਤੋਂ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਹਨ। ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇਬੈਠੇ ਬਾਪੂ ਸੂਰਤ ਸਿੰਘ ਅਤੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਦੇ ਯਤਨਾ ਸਦਕਾ ਉਨ੍ਹਾਂ ਦੀ ਪੰਜਾਬ ਵਿੱਚ ਜੇਲ ਬਦਲੀ ਹੋਣ ਜਾ ਰਹੀ ਹੈ।
ਘੱਲੂਘਾਰਾ 1984 ਦੀ ਸਾਲਾਨਾ ਵਰੇਗੰਢ ਮੌਕੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਆਂ ਦੀ ਤਸਵੀਰ ਲੁਿਧਆਣਾ ਵਿੱਚ ਲੱਗੇ ਫਲੈਕਸ ਤੋਂ ਉਤਾਰਨ ਵਾਲੇ ਅਤੇ ਸਿੱਖ ਗੁਰੂਆਂ ਖ਼ਿਲਾਫ਼ ਆਪਣੇ ਫੇਸਬੁੱਕ ਖਾਤੇ ’ਤੇ ਅਪਸ਼ਬਦ ਲਿਖਣ ਵਾਲੇ ਤੀਕਸ਼ਣ ਮੇਹਤਾ ’ਤੇ ਦੀ ਲਧਿਅਣਾ ਜੇਲ ਵਿੱਚ ਕੈਦੀਆਂ ਵੱਲੋਂ ਚੰਗੀ ਭੁਗਤ ਸਾਵਰੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।