Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 30, 2015

June 30, 2015

ਚੰਡੀਗੜ੍ਹ (29 ਜੂਨ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀਆਂ ਪਾਰਦਰਸ਼ੀ ਅਤੇ ਵਿਧਾਨ ਸਭਾ ਅਤੇ ਲੋਕ ਸਭਾ ਦੀ ਤਰਜ਼ 'ਤੇ ਕਰਵਾਉਣ ਲਈ ਸਿੱਖ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਵਾਉਣ ਲਈ ਗੁਰਦੁਆਰਾ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਟਲੀ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਸੂਰਤ ਸਿੰਘ ਖਾਲਸਾ ਦੇ ਮੁੱਦੇ ਉਤੇ ਸਿੱਖ ਸੰਗਤਾਂ ਦੇ ਵਿਰੋਧ ਦਾ ਸਾਹਮਣਾ ਕਰਨ ਪਿਆ। ਗਿਆਨੀ ਗੁਰਬਚਨ ਸਿੰਘ ਇਟਲੀ ਦੇ ਦੌਰੇ ਉੱਤੇ ਹਨ ਪਰ ਜਿਵੇਂ ਹੀ ਉਹ ਗੁਰਦੁਆਰਾ ਸਾਹਿਬ ਵਿੱਚ ਆਏ ਤਾਂ ਉੱਥੇ ਮੌਜੂਦ ਸਿੱਖਾਂ ਨੇ ਗਿਆਨੀ ਗੁਰਬਚਨ ਸਿੰਘ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਟਲੀ ਦੇ ਸਿੱਖਾਂ ਦਾ ਕਹਿਣਾ ਹੈ ਕਿ ਗਿਆਨੀ ਗੁਰਬਚਨ ਸਿੰਘ ਬਜ਼ੁਰਗ ਸੂਰਤ ਸਿੰਘ ਖ਼ਾਲਸਾ ਦੇ ਮੁੱਦੇ ਉੱਤੇ ਬਿਲਕੁਲ ਚੁੱਪ ਹਨ।
ਚੰਡੀਗੜ (29 ਜੂਨ 2015): ਕਤਲ ਕੇਸ ਵਿੱਚ ਸਜ਼ਾ ਭੁਗਤ ਚੁੱਕਾ ਬਦਨਾਮ ਪੁਲਿਸ ਕੈਟ ਅਤੇ ਬਰਖਾਸਤ ਇੰਸਪੈਟਰ ਗੁਰਮੀਤ ਪਿੰਕੀ ਨੇ ਪੰਜਾਬ ਪੁਲਿਸ ਵਿੱਚ ਬਤੌਰ ਇੰਸਪੈਕਟਰ ਬਹਾਲੀ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ।
ਬੰਗਲਾ ਦੇਸ਼ ਸਰਕਾਰ ਵੱਲੋਂ ਸਿੱਖ ਆਨੰਦ ਵਿਆਹ ਕਾਨੂੰਨ 1909 ਨੂੰ ਲਾਗੂ ਕਰਨ ਦੀ ਸ਼ਲਾਘਾ ਕਰਦਿਆਂ ਬਾਬਾ ਬਲਜੀਤ ਸਿੰਘ ਦਾਦੂਵਲ ਨੇ ਕਿਹਾ ਕਿ ਭਾਰਤ ਅੰਦਰ ਰਹਿ ਰਹੇ ਸਿੱਖਾਂ ਵੱਲੋਂ ਬੀਤੇ ਲੰਬੇ ਸਮੇਂ ਤੋਂ ਵੱਖਰੇ ਸਿੱਖ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਦੀ ਮੰਗ ਨੂੰ ਭਾਂਵੇ ਭਾਰਤ ਸਰਕਾਰ ਵੱਲੋਂ ਤਾਂ ਗੰਭੀਰਤਾ ਨਾਲ ਨਹੀ ਲਿਆ ਗਿਆ ਪ੍ਰੰਤੂ ਬੰਗਲਾਦੇਸ਼ ਦੀ ਸਰਕਾਰ ਵੱਲੋਂ ਸਿੱਖ ਆਨੰਦ ਮੈਰਿਜ ਐਕਟ 1909 ਨੂੰ ਹੂ-ਬਹੂ ਲਾਗੂ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ ਅਤੇ ਪਾਕਿਸਤਾਨ ਤੋਂ ਬਾਦ ਹੁਣ ਬੰਗਲਾਦੇਸ਼ ਸਰਕਾਰ ਵੱਲੋਂ ਸਿੱਖ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਤੋਂ ਬਾਦ ਭਾਰਤ ਸਰਕਾਰ ਨੂੰ ਵੀ ਇਨ੍ਹਾਂ ਸਰਕਾਰਾਂ ਦੇ ਨਕਸ਼ੇਕਦਮ ਤੇ ਚਲਦਿਆਂ ਭਾਰਤ ਅੰਦਰ ਵੀ ਸਿੱਖ ਆਨੰਦ ਮੈਰਿਜ ਐਕਟ ਨੂੰ ਜਲਦੀ ਤੋਂ ਜਲਦੀ ਲਾਗੂ ਕਰ ਦੇਣਾ ਚਾਹੀਦਾ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।