Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 1, 2015

July 1, 2015

ਪਟਿਆਲਾ਼: ਪੰਜਾਬੀ ਯੂਨੀਵਰਸਿਟੀ ਪਟਿਆਲੇ ਦੇ ਧਰਮ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ 29 ਜੂਨ ਨੂੰ ਸ: ਅਜਮੇਰ ਸਿੰਘ ਦੀ ਤਾਜ਼ਾ ਪ੍ਰਕਾਸ਼ਤ ਹੋਈ ਪੁਸਤਕ ‘ਸਿੱਖਾਂ ਦੀ ਸਿਧਾਂਤਕ ਘੇਰਾਬੰਦੀ’ ਬਾਰੇ ਸ੍ਰ: ਅਜਮੇਰ ਸਿੰਘ ਦਾ ਸਿਧਾਂਤਕ ਵਖਿਆਨ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਚ ਹੋਏ ਇਸ ਸਮਾਗਮ ਵਿਚ 100 ਤੋਂ ਵੱਧ ਵਿਦਿਆਰਥੀ ਤੇ ਖੋਜਾਰਥੀ ਸ਼ਾਮਲ ਹੋਏ।
'ਤਿੰਨ ਜੂਨ ਤੋਂ ਲੈ ਕੇ ਛੇ ਜੂਨ ਤੱਕ ਲਗਾਤਾਰ ਤਿੰਨ ਦਿਨ ਤੇ ਤਿੰਨ ਰਾਤਾਂ ਜੁਝਾਰੂ ਸਿਘਾਂ ਵਲੋਂ ਫੌਜ ਦੇ ਕਹਿਰੀ ਹਮਲਿਆਂ ਨੂੰ ਪਛਾੜ ਕੇ ਰੱਖਿਆ ਗਿਆ। ਸੈਂਕੜੇ ਕਮਾਂਡੋਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਤੇ ਪਰਕਰਮਾ ਉਨ੍ਹਾਂ ਲਈ ਕਤਲਗਾਹ ਸਾਬਤ ਹੋਈ। ਅਖ਼ੀਰ ਛਿਥੇ ਪਏ ਫੌਜੀ ਕਮਾਂਡਰਾਂ ਵਲੋਂ ਛੇ ਜੂਨ ਦੀ ਸਵੇਰ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਟੈਂਕਾਂ ਨਾਲ ਹਮਲਾ ਕੀਤਾ ਗਿਆ ਅਤੇ ਗੋਲੇ ਮਾਰ ਮਾਰ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਹੁਣ ਸਿਰਫ਼ ਸੰਤ ਭਿੰਡਰਾਂਵਾਲਿਆਂ ਕੋਲ ਗਿਣਤੀ ਦੇ ਜੁਝਾਰੂ ਹੀ ਰਹਿ ਗਏ ਸਨ, ਉਹ ਵੀ ਲਗਭਗ ਜ਼ਖ਼ਮੀ ਹਾਲਤ ਵਿਚ। ਅੰਤ ਇਨ੍ਹਾਂ ਜੁਝਾਰੂਆਂ ਵਲੋਂ ਅਰਦਾਸਾ ਸੋਧ ਕੇ ਭਾਰਤੀ ਫੌਜ ਨਾਲ ਨੰਗੇ ਧੜ ਲੜਨ ਦਾ ਫੈਸਲਾ ਕੀਤਾ ਗਿਆ। [.....]
ਸਿੱਖ ਧਰਮ ਦੇ ਕੇਂਦਰੀ ਅਸਥਾਨ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਨੲਲ ਮਿਲਦੀ ਜੁਲਦੀ ਗੁਰਦੁਆਰਾ ਮਸਤੂਆਣਾ (ਸੰਗਰੂਰ) ਦੀ ਬਣ ਰਹੀ ਵਿਵਾਦਤ ਇਮਾਰਤ ਦੇ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਕਾਰਜ਼ਕਾਰਨੀ ਦੀ ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਵਿਵਾਦਤ ਇਮਾਰਤ ਨੂੰ ਰੋਕਣ ਅਤੇ ਪੜਤਾਲ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਵਿੱਚ ਚੱਲ ਰਹੇ ਨਸ਼ਿਆਂ ਦੇ ਰੁਝਾਨ ਨੂੰ ਉਸ ਸਮੇਂ ਕੁਝ ਠੱਲ ਪੈਣ ਦੇ ਆਸਾਰ ਨਜ਼ਰ ਆਉਣ ਲੱਗੇ ਜਦ ਰਾਜਸਥਾਨ ਹਾਈਕੋਰਟ (ਜੈਪੁਰ) ਵੱਲੋਂ ਅੱਜ ਆਪਣੇ ਇੱਕ ਅਹਿਮ ਫ਼ੈਸਲੇ ਤਹਿਤ ਸੂਬੇ ਅੰਦਰ ਫ਼ੌਰੀ ਤੌਰ ਉੱਤੇ ਭੁੱਕੀ ਦੇ ਸਰਕਾਰੀ ਠੇਕੇ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ।
ਅੱਜ ਦਿੱਲੀ ਦੀ ਵਿਧਾਨ ਸਭਾ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੀ ਨਿਖੇਧੀ ਲਈ ਮਤਾ ਪਾਸ ਕੀਤਾ ਗਿਆ। ਰਾਜੌਰੀ ਗਾਰਡਨ ਤੋਂ ਆਪ ਵਿਧਾਇਕ ਜਰਨੈਲ ਸਿੰਘ ਪੱਤਰਕਾਰ ਨੇ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਉਕਤ ਮਤੇ 'ਚ 'ਦੰਗੇ' ਦੀ ਥਾਂ 'ਕਤਲੇਆਮ' ਸ਼ਬਦ ਵਰਤਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।