Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 4, 2015

July 4, 2015

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਬਰਤਾਨੀਆਂ ਦੀਆਂ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਨੂੰ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿੱਚ ਚੱਲ ਰਹੀ ਇਸ ਯੂਨੀਵਰਸਿਟੀ ਨੇ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਇਹ ਧਾਰਮਿਕ ਸਾਹਿਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਤੋਂ ਮਨਜ਼ੂਰੀ ਲੈਣ ਦਾ ਐੱਲਾਨ ਵੀ ਕੀਤਾ ਹੈ। ਇਹ ਫੈਸਲਾ ਸ਼ੁਕਰਵਾਰ ਨੂੰ ਯੂਨੀਵਰਸਿਟੀ ਦੀ ਹੋਈ ਮੀਟਿੰਗ ਵਿੱਚ ਲ਼ਿਆ ਗਿਆ ਹੈ।
ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਸੱਤਾ 'ਤੇ ਕਾਬਜ਼ ਬਾਦਲ ਪਰਿਵਾਰ ਵੱਲੋਂ ਆਪਣੇ ਅਹੁਦਿਆਂ 'ਤੇ ਰਹਿੰਦਿਆਂ ਇਕੱਠੀ ਕੀਤੀ ਜਾਇਦਾਦ ਦੇ ਸਬੰਧ ਵਿੱਚ ਸੀਬੀਆਈ ਜਾਂਚ ਕਰਵਾਉਣ ਲਈ ਆਈ ਬੇਨਾਮੀ ਚਿੱਠੀ 'ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਅਤੇ ਬਾਦਲ ਪਰਿਵਾਰ ਨੂੰ ਨੋਟਿਸ ਭੇਜ ਦਿੱਤੇ ਹਨ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਰਸਾਲੇ "ਕਮਲ ਸੰਦੇਸ਼' ਦੇ ਸੰਪਾਦਕ ਅਤੇ ਆਰਐਸਐਸ ਦੇ ਸਿਧਾਂਤਕਾਰਾਂ ਨਾਲ ਬਹੁਤ ਨੇੜਲੇ ਸਬੰਧ ਵਾਲੇ ਪ੍ਰਭਾਤ ਝਾਅ ਨੂੰ ਭਾਜਪਾ ਦੇ ਪੰਜਾਬ ਅਤੇ ਚੰਡੀਗੜ੍ਹ ਦਾ ਇੰਨਚਾਰਜ਼ ਥਾਪਿਆ ਹੈ
ਅੱਜ ਇੱਥੋਂ ਦੇ ਸੈਕਟਰ-71 ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਕੇਜਰੀਵਾਲ ਵਜ਼ਾਰਤ ਵਿੱਚ ਕਿਰਤ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਰੇਸ਼ ਯਾਦਵ ਸਮੇਤ ਕੌਮੀ ਆਗੂ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਨੇ ਸੂਬੇ ਦੇ 19 ਜ਼ਿਲ੍ਹਾ ਕਨਵੀਨਰਾਂ ਨਾਲ ਬੰਦ ਕਮਰੇ ਵਿੱਚ ਮੀਟਿੰਗ ਕੀਤੀ।
ਇਟਲੀ ਵਿੱਚ ਨਵੀਂ ਬਣੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਟਲੀ 'ਚ ਪੰਥਕ ਮਸਲਿਆਂ ਨੂੰ ਹੱਲ ਕਰਵਾਉਣ ਲਈ ਅਹਿਮ ਉਪਰਾਲਾ ਕਰਦਿਆਂ ਬੀਤੇ ਦਿਨ ਰੋਮ ਵਿਖੇ ਇਟਾਲੀਅਨ ਪਾਰਲੀਮੈਂਟ ਮੈਂਬਰਾਂ ਨਾਲ਼ ਵਿਸ਼ੇਸ਼ ਮੀਟਿੰਗ ਕਰਕੇ ਇੱਥੇ ਵੱਸਦੇ ਵਿਦੇਸ਼ੀਆਂ ਦੇ ਇੰਮੀਗ੍ਰੇਸ਼ਨ ਸਬੰਧੀ ਤੇ ਸਬੰਧਿਤ ਮੁਸ਼ਕਿਲਾਂ ਦੇ ਹੱਲ ਕਰਵਾਉਣ ਲਈ ਕੋਸ਼ਿਸ਼ ਕੀਤੀ ਹੈ।
ਮੈਲਬੌਰਨ (3 ਜੁਲਾਈ, 2015): ਸਿੱਖ ਧਰਮ ਦੇ ਸੁਨਿਹਰੀ ਅਸੂਲਾਂ 'ਤੇ ਪਹਿਰਾ ਦਿੰਦਿਆਂ ਮਨੁੱਖਤਾ ਦੇ ਸੇਵਾ ਲਈ ਨਿਭਾਵੇ ਫਰਜ਼ ਲਈ ਪੁਲਿਸ ਨੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਪੁਲਿਸ ਦੇ ਇਕ ਉੱਚ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ ।
ਵੱਖ-ਵੱਖ ਜੇਲਾਂ ਵਿੱਚ ਬੰਦ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਪਿੰਡ ਹਸਨਪੁਰ ਵਿੱਚ 6 ਜੁਲਾਈ ਨੂੰ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਿੱਠ ਵਿਚ ਦਰਦ ਦੀ ਸ਼ਿਕਾਇਤ ਕਾਰਨ ਉਸ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰਜਿੰਦਰਾ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।