Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 6, 2015

July 6, 2015

ਪੰਜਾਬੀ ਯੂਨੀਵਰਸਿਟੀ ਪਟਿਆਲੇ ਦੇ ਧਰਮ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ 29 ਜੂਨ ਨੂੰ ਸ: ਅਜਮੇਰ ਸਿੰਘ ਦੀ ਤਾਜ਼ਾ ਪ੍ਰਕਾਸ਼ਤ ਹੋਈ ਪੁਸਤਕ ‘ਸਿੱਖਾਂ ਦੀ ਸਿਧਾਂਤਕ ਘੇਰਾਬੰਦੀ’ ਬਾਰੇ ਸ੍ਰ: ਅਜਮੇਰ ਸਿੰਘ ਦਾ ਸਿਧਾਂਤਕ ਵਖਿਆਨ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਚ ਹੋਏ ਇਸ ਸਮਾਗਮ ਵਿਚ 100 ਤੋਂ ਵੱਧ ਵਿਦਿਆਰਥੀ ਤੇ ਖੋਜਾਰਥੀ ਸ਼ਾਮਲ ਹੋਏ।
ਐਡੀਲੇਡ ਗੁਰਦੁਆਰਾ ਸਰਬੱਤ ਖ਼ਾਲਸਾ ਪ੍ਰਾਸਪੈਕਟ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਮੇਂ ਕਰਵਾਏ ਗਏ ਧਾਰਮਿਕ ਸਮਾਗਮ 'ਚ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ ।
ਹਰਿਦੁਆਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਜਗਾ ‘ਤੇ, ਜਿੱਥੇ ਗੁਰੂ ਸਾਹਿਬ ਨੇ ਸੂਰਜ਼ ਨੂੰ ਪਾਣੀ ਦੇ ਰਹੇ ਪਾਂਡਿਆਂ ਨੂੰ ਗਿਆਨ ਦਾ ਪ੍ਰਕਾਸ਼ ਬਖਸ਼ਿਆ ਸੀ, ਉੱਥੇ ਉਨ੍ਹਾਂ ਦੀ ਪਵਿੱਤਰ ਯਾਦ ਵਿੱਚ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਣਿਆ ਹੋਇਆ ਸੀ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦੋ ਸਿੱਖਾਂ ਵੱਲੋਂ ਕਤਲ ਤੋਂ ਬਾਅਦ ਦਿੱਲੀ ਵਿੱਚ ਹੋਏ ਨਵੰਬਰ 1984 ਦੇ ਕਤਲੇਆਮ ਬਾਰੇ ਪੱਤਰਕਾਰ ਅਤੇ ਲੇਖਕ ਸੰਜੈ ਸੂਰੀ ਦੀ ਕਿਤਾਬ ‘1984-ਦਿ ਐਂਟੀ ਸਿੱਖ ਵਾਇਲੈਂਸ ਐਂਡ ਆਫਟਰ (1984-ਸਿੱਖ ਵਿਰੋਧੀ ਹਿੰਸਾ ਅਤੇ ਬਾਅਦ) ’ਚ ਪੁਲੀਸ ਅਧਿਕਾਰੀਆਂ ਦੇ ਹਵਾਲੇ ਨਾਲ ਕਤਲੇਆਮ ਨੂੰ ਰੋਕਣ ਦੇ ਯਤਨ ਨਾ ਕਰਨ ਦਾ ਭੇਤ ਜੱਗ ਜ਼ਾਹਰ ਹੋਇਆ ਹੈ। ਇਹ ਕਿਤਾਬ ਮੰਗਲਵਾਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।