Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 7, 2015

July 7, 2015

ਅੱਜ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਮੌਕਾ ਪ੍ਰਸਤ ਗਰਦਾਨਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਆਗੂਆਂ ਨੇ ਸਿੱਖ ਦੁਸ਼ਮਣ ਜਮਾਤ ਦੀਆਂ ਅੱਖਾਂ ਦੇ ਤਾਰੇ ਬਨਣ ਲਈ ਸਿੱਖ ਅਜ਼ਾਦੀ ਦੇ ਮੁੱਦੇ ਨੂੰ ਵਿਸਾਰ ਦਿੱਤਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਲੋਕ ਸਭਾ ਕੈਪਟਨ ਅਮਰਿੰਦਰ ਸਿੰਘ ਨੇ ਭਾਦਸੋਂ ਰੈਲੀ ਵਿੱਚ ਦਿੱਤੇ ਬਿਆਨ ਕਿ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਕਾਨੂੰਨ ਵਿਵਸਥਾ ਦੇ ਫੇਲ ਹੋਣ ਕਰਕੇ ਸਿੱਖਾਂ ਦਾ ਕਤਲ ਹੋਇਆ ਸੀ 'ਤੇ ਪ੍ਰਤੀਕਰਮ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਪ੍ਰਧਾਨ ਕ੍ਰਨੈਲ਼ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰਨ ਕਿ ਕੀ ਨਵੰਬਰ 1984 ਸਿੱਖ ਨਸਲਕੁਸ਼ੀ ਸਿਰਫ ਅਮਨ ਕਾਨੂੰਨ ਦੀ ਸਥਿਤੀ ਵਿਗੜ ਜਾਣ ਦਾ ਨਤੀਜ਼ਾ ਸੀ ਜਾਂ ਕਾਂਗਰਸ ਸਰਕਾਰ ਵੱਲੋਂ ਇੱਕ ਸੋਦੀ ਸਮਝੀ ਸਾਜ਼ਿਸ਼ ਤਹਿਤ ਸਾਰੇ ਭਾਰਤ ਅੰਦਰ ਸਿੱਖ ਦਾ ਕਤਲੇਆਮ ਕਰਵਾਇਆ ਗਿਆ ਸੀ?
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਫੇਲ ਹੋ ਚੁੱਕੀ ਸੀ। ਕਾਨੂੰਨੀ ਵਿਵਸਥਾ ਫੇਲ ਹੋਣ ਕਰਕੇ ਹੋਈ 1984 ਵਿੱਚ ਸਿੱਖ ਵਿਰੋਧੀ ਹਿੰਸਾ ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲ ਹੋ ਗਿਆ ਸੀ।
ਪੰਜਾਬ ਦੇ ਪਾਣੀਆਂ 'ਤੇ ਇੱਕ ਵਾਰ ਫਿਰ ਹੱਕ ਜਤਾਉਂਦੇ ਹੋਏ ਹਰਿਅਣਾ ਦੇ ਮੁੱਖ ਮੰਤਰੀ ਮਨੋਹਰ ਲਾਲਾ ਖੱਟਰ ਨੇ ਕਿਹਾ ਕਿ ਰਿਵਾੜੀ-ਮਹੇਂਦਗੜ੍ਹ ਸਮੇਤ ਪੂਰੇ ਦੱਖਣ ਹਰਿਆਣਾ ਨੂੰ ਐਸ.ਵਾਈ.ਐਲ. ਦੇ ਪਾਣੀ ਨਾਲ-ਨਾਲ ਹਾਂਸੀ ਬੁਟਾਨਾ ਨਹਿਰ ਦਾ ਪਾਣੀ ਵੀ ਮਿਲੇਗਾ।
ਬਲਾਤਕਾਰ ਅਤੇ ਕਤਲਾਂ ਵਰਗੇ ਸੰਗੀਨ ਮਾਮਲਿਆਂ ਦਾ ਸੀਬੀਆਈ ਅਦਲਾਤ ਵਿੱਚ ਸਾਹਮਣਾ ਕਰ ਰਹੇ ਵਿਵਾਦਤ ਡੇਰਾ ਸਿਰਸਾ ਦੇ ਸਾਧ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਨੇ ਵਾਪਿਸ ਪਰਤ ਆਉਣ ਦੇ ਹੁਕਮ ਦਿਤੇ ਹਨ।
ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਵੱਲੋਂ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਪਿੰਡ ਹਸਨਪੁਰ ਵਿੱਚ ਇੱਕ ਪੰਥਕ ਕਾਨਫਰੰਸ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ। ਕਾਨਫਰੰਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲੀ ਰਣਨੀਤੀ 'ਤੇ ਵਿਚਾਰ ਵਟਾਂਦਰਾ ਕਰਕੇ 10 ਜੁਲਾਈ ਨੂੰ ਲੁਧਿਆਣਾ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਕਾਨਫਰੰਸ ਨੂੰ ਬਿਆਨ ਕਰਦੀਆਂ ਵੱਖ ਵੱਖ ਤਸਵੀਰਾਂ।
ਸਿੱਖ ਸੰਘਰਸ਼ ਨਾਲ ਸਬੰਧਿਤ ਸਜ਼ਾ ਪੂਰੀ ਕਰ ਚੁੱਕੇ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੀ ਹਮਾਇਤ ਅਤੇ ਉਨਾਂ ਵੱਲੋਂ ਵਿੱਡੇ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕਰਨ ਲਈ ਅੱਜ ਉਨ੍ਹਾਂ ਦੇ ਪਿੰਡ ਹਸਨਪੁਰ ਵਿੱਚ ਵੱਡੀ ਪੰਥਕ ਕਾਨਫਰੰਸ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਿੱਸਾ ਲ਼ਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।