Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 8, 2015

July 8, 2015

ਦੇਰ ਸ਼ਾਮ ਮਿਲੀ ਜਾਣਕਾਰੀ ਅਨੁਸਾਰ ਅੱਜ (8 ਜੁਲਾਈ) ਕਰੀਬ 4 ਵਜੇ ਬਾਪੂ ਸੂਰਤ ਸਿੰਘ ਖਾਲਸਾ ਦੀ ਸਿਹਤ ਅਚਾਨਕ ਨਾਜੁਕ ਹੋ ਗਈ। ਸੰਘਰਸ਼ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਖੰਡੂਰ ਨੇ ਸਿੱਖ ਸਿਆਸਤ ਨੂੰ ਫੋਨ ਉੱਤੇ ਜਾਣਕਾਰੀ ਦਿੱਤੀ ਕਿ ਬਾਪੂ ਸੂਰਤ ਸਿੰਘ ਨੂੰ ਸਾਹ ਲੈਣ ਵਿਚ ਤਕਲੀਫ ਆ ਰਹੀ ਸੀ ਅਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਦੱਸਿਆ ਕਿ ਪਰਵਾਰਕ ਮੈਂਬਰਾਂ ਤੇ ਸੰਗਤ ਨੇ ਇਹ ਫੈਸਲਾ ਲਿਆ ਕਿ ਉਹ ਪੰਜਾਬ ਪੁਲਿਸ ਨੂੰ ਬਾਪੂ ਸੂਰਤ ਸਿੰਘ ਨੂੰ ਹਸਪਤਾਲ ਦਾਖਲ ਨਹੀਂ ਕਰਵਾਉਣ ਦੇਣਗੇ।
ਤਕਰੀਬਨ ਸੱਤ ਸਾਲ ਪਹਿਲਾਂ ਗੁਜਰਾਤ ਦੇ ਮੋਦਾਸਾ ਵਿੱਚ ਹੋਏ ਬੰਬ ਧਮਾਕੇ ਦਾ ਕੇਸ ਕੇਂਦਰੀ ਜਾਂਚ ਏਜੰਸੀ ਨੇ ਬੰਦ ਕਰ ਦਿੱਤਾ ਹੈ। ਇਹ ਧਮਾਕਾ 29 ਸਤੰਬਰ 2008 ਨੂੰ ਮੁਸਲਿਮ ਆਬਾਦੀ ਵਾਲੇ ਖੇਤਰ ਵਿੱਚ ਇੱਕ ਦੁਕਾਨ ਦੇ ਬਾਹਰ ਖੜੇ ਕੀਤੇ ਮੋਟਰ ਸਾਇਕਲ 'ਤੇ ਰੱਖੇ ਬੰਬ ਕਾਰਣ ਹੋਇਆ ਸੀ, ਜਿਸ ਵਿੱਚ ਇੱਕ 15 ਸਾਲਾ ਦੇ ਜ਼ੈਨਉਦੀਨ ਗੌਰੀ ਦੀ ਮੌਤ ਹੋ ਗਈ ਸੀ ਅਤੇ ਦਸ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਸਨ।
ਜੂਨ 1984 ਦਾ ਉਪਰੇਸ਼ਨ ਬਲੂ ਸਟਾਰ, ਇਕ ਵੱਡਾ ਘੱਲੂਘਾਰਾ ਸੀ। ਇਹ ਇਕ ਜ਼ਖਮ ਹੈ ਜੋ ਸਿੱਖ ਕੌਮ ਦੀ ਸਿਮਰਤੀ ਵਿਚੋਂ ਜਾ ਨਹੀਂ ਸਕਦਾ। ਇਹ ਇਕ ਪੀੜ ਹੈ, ਇਕ ਕਸਕ ਹੈ ਜੋ ਕਦੇ ਪੂਰੀ ਤਰ੍ਹਾਂ ਮਿਟ ਨਹੀਂ ਸਕਦੀ। ਜਿਨ੍ਹਾਂ ਕੌਮਾਂ ਦੀ ਸਿਰਜਨਾ ਪਰਮ ਨੈਤਿਕਤਾ ਉੱਤੇ ਹੋਈ ਹੋਵੇ-ਜੋ ਸਿੱਖ ਕੌਮ ਲਈ ਦੈਵੀ ਅਤੇ ਸ਼ਾਇਰਾਨਾ ਸਮਾਜ ਸੰਗਠਿਤ ਕਰਨ ਲਈ ਕਰਮਸ਼ੀਲ ਰਹਿਣਾ ਹੈ-ਉਨ੍ਹਾਂ ਨੂੰ ਵੱਡੇ ਘਾਉ ਸਹਿਣੇ ਪੈਂਦੇ ਹਨ। ਵਚਨਬੱਧ ਅਮਲ ਵਿਚ ਟਕਰਾਉ ਲਾਜ਼ਮੀ ਹੈ। ਇਹ ਕਿਸੇ ਸੰਕਟ ਦੀ ਘੜੀ ਵਿਚ, ਵਿਰੋਧਾਂ ਦੇ ਤਿੱਖੇ ਹੋਣ ਸਮੇਂ, ਅਗਲੇ ਇਤਿਹਾਸ ਵਿਚ ਵੀ ਆਉਂਦਾ ਰਹੇਗਾ, ਜਦੋਂ ਤੱਕ ਕੁੱਲ ਜਗਤ ਵਿਚ ਨਿਆਂ, ਦੈਵਿਤਾ ਅਤੇ ਸ਼ਾਇਰੀ ਨਾਲ ਸੰਪੰਨ ਸਮਾਜ ਨਹੀਂ ਉੱਸਰ ਜਾਂਦਾ। ਸਿੱਖੀ ਦੀ ਵਚਨਬੱਧਤਾ ਕੇਵਲ ਇਕ ਖਿੱਤੇ ਤਕ ਸੀਮਿਤ ਨਹੀਂ, ਇਹ ਕੁੱਲ ਜਗਤ ਲਈ ਹੈ, ਇਸ ਤੋਂ ਵੀ ਅੱਗੇ ਜਾ ਕੇ ਕੁੱਲ ਕਾਇਨਾਤ ਪ੍ਰਤੀ ਹੈ।
ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਛੇਵੇਂ ਪਾਤਸ਼ਾਹਿ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ ਦੀਵਾਨ ਸਜਾਏ ਗਏ। ਅਰੰਭਤਾ 'ਚ ਭਾਈ ਸੁਲੱਖਣ ਸਿੰਘ, ਭਾਈ ਅਮਰੀਕ ਸਿੰਘ ਮੁੱਲਾਂਪੁਰ, ਭਾਈ ਪਰਮਿੰਦਰ ਸਿੰਘ ਲੁਧਿਆਣੇ ਵਾਲੇ ਅਤੇ ਭਾਈ ਬਲਵਿੰਦਰ ਸਿੰਘ ਟਾਹਲੀ ਵਾਲਿਆਂ ਦੇ ਰਾਗੀ ਜਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਸ਼ਬਦ ਨਾਲ ਜੋੜਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।