Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 16, 2015

July 16, 2015

ਜਰਮਨ ਵਿੱਚ 1940 ਤੋਂ 1945 ਤੱਕ ਹਿਟਲਰ ਦੀ ਅਗਵਾਈ ਵਿੱਚ ਨਾਜੀਆਂ ਵੱਲੋਂ ਯਹੂਦੀਆਂ ਦੀ ਵੱਡੀ ਗਿਣਤੀ ਵਿੱਚ ਨਸਲਕੁਸ਼ੀ ਕੀਤੀ ਗਈ ਸੀ ਜਿਸ ਲਈ ਖਾਸ ਗੈਸ ਚੈਂਬਰਾਂ ਵਾਲੇ ਕੈਂਪ ਤਿਆਰ ਕੀਤੇ ਗਏ ਸਨ । ਇਹਨਾਂ ਗੈਸ ਚੈਂਬਰਾਂ ਵਿੱਚ ਕਈ ਲੱਖ ਯਹੂਦੀ ਮਾਰਿਆ ਗਿਆ ।
ਆਮ ਆਦਮੀ ਪਾਰਟੀ ਦੀ ਕੇਂਦਰੀ ਹਾਈ ਕਮਾਨ ਵਲੋਂ ਡਾ. ਦਲਜੀਤ ਸਿੰਘ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਉਹ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਨ। ਉਨ੍ਹਾਂ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋ ਣਲੜੀ ਸੀ, ਪਰ ਉਹ ਹਾਰ ਗਏ ਸਨ।
ਗੁਜਰਾਤ ਹਾਈਕੋਰਟ ਦੇ ਜੱਜਾਂ ਦੇ ਇੱਕ ਬੈਂਚ ਨੇ ਮੁਸਲਿਮ ਕਤਲੇਆਮ ਦੇ ਕੇਸ ਦੀ ਸੁਣਵਾਈ ਦੌਰਾਨ ਆਪਣੇ ਆਪ ਨੂੰ ਕੇਸ ਤੋਂ ਵੱਖ ਕਰ ਲ਼ਿਆ ਹੈ। ਜੱਜਾਂ ਦੇ ਇਸ ਬੈਂਚ ਨੇ ਨਰੋਦਾ ਮੁਸਲਿਮ ਕਤਲੇਆਮ ਨਾਲ ਸਬੰਧਿਤ 29 ਦੋਸ਼ੀਆਂ ਦੀ ਅਪੀਲ ਦੀ ਸੁਣਾਈ ਕਰਨੀ ਸੀ, ਜਿਨ੍ਹਾਂ ਵਿੱਚ ਗੁਜਰਾਤ ਦੀ ਸਬਾਕਾ ਮੰਤਰੀ ਮਾਯਾਬੇਨ ਕੋਡਨਾਨੀ ਅਤੇ ਵਿਸ਼ਵ ਹਿੰਦੂ ਪ੍ਰੀਸਦ ਦੇ ਸਾਬਕਾ ਆਗੂ ਬਾਪੂ ਬਜਰੰਗੀ ਸ਼ਾਮਿਲ ਹਨ। ਸੁਣਵਾਈ ਅਦਾਲਤ ਵੱਲੋਂ ਦਿੱਤੀ ਸਜ਼ਾ ਦੇ ਵਿਰੁੱਧ ਉਨ੍ਹਾਂ ਹਾਈਕੋਰਟ ਵਿੱਚ ਅਪੀਲ਼ ਕੀਤੀ ਸੀ।
ਲੰਘੇ ਸਿੱਖ ਸੰਘਰਸ਼ ਨਾਲ ਸਬੰਧਿਤ ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕਣ ਉਪਰੰਤ ਵੀ ਜੇਲਾਂ ਵਿੱਚ ਬੰਦ, ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠੇ ਬਾਪੂ ਸੂਰਤ ਸਿੰਘ ਖ਼ਾਲਸਾ ਵੱਲੋਂ ਵਿੱਢੇ ਸੰਘਰਸ਼ ਦਾ ਦੇਸ਼-ਵਿਦੇਸ਼ ਦੇ ਸਿੱਖਾਂ ਵੱਲੋਂ ਭਾਰੀ ਸਮਰਥਨ ਕੀਤਾ ਜਾ ਰਿਹਾ ਹੈ ।
ਭਾਰਤ ਦੀਆਂ ਜੇਲਾਂ ਵਿੱਚੋਂ ਸਜ਼ਾ ਭੁਗਤਣ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਸਬੰਧੀ ਬਰਤਾਨਵੀ ਸਰਕਾਰ ਨੇ ਹੁਣ ਤੱਕ ਕੀ ਕਦਮ ਉਠਾਏ ਹਨ, ਸਵਾਲਾਂ ਦੇ ਜੁਆਬ ਮੰਗਣ ਲਈ ਹਜ਼ਾਰਾਂ ਸਿੱਖ ਬਰਤਾਨਵੀ ਪਾਰਲੀਮੈਂਟ ਸਾਹਮਣੇ ਇਕੱਠੇ ਹੋਏ।
ਭਾਰਤੀ ਸਰਵ-ਉੱਚ ਅਦਾਲਤ ਨੇ ਵੱਖ-ਵੱਖ ਸੂਬਾ ਸਰਕਾਰਾਂ ਦੀ ਅਪੀਲ ਦਰਨਿਕਾਰ ਕਰਦਿਆਂ ਉਮਰ ਕੈਦੀਆਂ ਦੀ ਅਗੇਤੀ ਰਿਹਾਈ ਲੱਗੀ ਰੋਕ ਹਟਾਉਣ ਤੋਂ ਇਨਕਾਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।